BREAKING NEWS
Search

ਪੰਜਾਬ: ਇੱਟਾਂ ਮਾਰ ਮਾਰ ਕੀਤਾ ਬੱਚੇ ਦਾ ਕਤਲ, ਫਿਰ ਗਟਰ ਚ ਸੁਟੀ ਲਾਸ਼- ਦਰਿੰਦਗੀ ਦੀਆਂ ਕੀਤੀਆਂ ਹੱਦਾਂ ਪਾਰ

ਆਈ ਤਾਜ਼ਾ ਵੱਡੀ ਖਬਰ 

ਅਜ ਕਲ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਦੇ ਚਲਦਿਆਂ ਹੋਇਆਂ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਅਤੇ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾ ਲਈ ਬੁਝ ਜਾਂਦੇ ਹਨ। ਪਰ ਜਦੋਂ ਮਾਮਲਾ ਬੱਚਿਆਂ ਨਾਲ ਜੁੜਿਆ ਹੋਇਆ ਹੋਵੇ ਤਾਂ ਹਰ ਕੋਈ ਹੈਰਾਨ ਰਹਿ ਜਾਂਦਾ ਹੈ।

ਬਚਪਨ ਦੇ ਵਿੱਚ ਖੇਡਣ ਦੀ ਉਮਰ ਵਿਚ ਬੱਚਿਆਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣਾ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਹੁਣ ਪੰਜਾਬ ਵਿੱਚ ਇੱਥੇ ਬੱਚੇ ਦਾ ਕਤਲ ਇੱਟ ਮਾਰ ਕੇ ਕੀਤਾ ਗਿਆ ਹੈ ਅਤੇ ਫਿਰ ਲਾਸ਼ ਨੂੰ ਗਟਰ ਵਿੱਚ ਸੁੱਟਿਆ ਗਿਆ ਹੈ ਜਿਥੇ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ ਗਈਆਂ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਰਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 12 ਸਾਲਾਂ ਦੇ ਮਾਸੂਮ ਬੱਚੇ ਨੂੰ ਮਾਰ ਕੇ ਗਟਰ ਵਿਚ ਸੁੱਟੇ ਜਾਣ ਦੀ ਘਟਨਾ ਨੇ ਸਾਰੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਉਥੇ ਹੀ ਪੁਲਿਸ ਵੱਲੋਂ ਜਿੱਥੇ ਬੱਚੇ ਦੀ ਲਾਸ਼ ਨੂੰ ਗਟਰ ਵਿਚੋਂ ਬਰਾਮਦ ਕੀਤਾ ਗਿਆ, ਤੇ ਨਾਲ ਦੀ ਨਾਲ ਪੁਲਸ ਵੱਲੋਂ ਇਸ ਸਾਰੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। 12 ਸਾਲਾਂ ਦੇ ਇਸ ਮ੍ਰਿਤਕ ਬੱਚੇ ਦੇ ਦੋਸਤ ਵੱਲੋਂ ਹੀ ਉਸ ਦਾ ਕਤਲ ਕੀਤਾ ਗਿਆ ਹੈ। ਦੱਸ ਦਈਏ ਕਿ ਸਮਰਾਲਾ ਦੇ ਅਧੀਨ ਆਉਂਦੇ ਪਿੰਡ ਮੰਜਾਲੀ ਕਲਾਂ ਦਾ ਰਹਿਣ ਵਾਲਾ ਦੋਸ਼ੀ ਅਕਸਰ ਹੀ ਮ੍ਰਿਤਕ ਬੱਚੇ ਦੇ ਨਾਲ ਖੇਡਣ ਆਉਂਦਾ ਸੀ ਅਤੇ ਉਸ ਦਾ ਦੋਸਤ ਸੀ। ਜਿੱਥੇ ਖੇਡਦੇ ਸਮੇਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਉਸ ਦੋਸ਼ੀ ਵਿਸ਼ਾਲ ਵੱਲੋਂ ਗੁੱਸੇ ਵਿੱਚ ਆ ਕੇ ਬੱਚੇ ਦੇ ਉਪਰ ਹਮਲਾ ਕਰ ਦਿੱਤਾ ਗਿਆ।

ਜਿਸ ਦੇ ਸ਼ਰੀਰ ਅਤੇ ਸਿਰ ਦੇ ਉਪਰ ਸੀਮੈਂਟ ਦੀ ਇੱਟ ਨਾਲ ਕਈ ਵਾਰ ਕਰ ਦਿੱਤੇ ਗਏ ਜਿਸ ਨਾਲ ਉਸ ਬੱਚੇ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਇਸ ਕਤਲਕਾਂਡ ਦਾ ਕਿਸੇ ਨੂੰ ਪਤਾ ਨਾ ਲੱਗੇ ਇਸ ਲਈ ਕਾਤਲ ਵਿਸ਼ਾਲ ਵੱਲੋਂ ਬੱਚੇ ਦੀ ਲਾਸ਼ ਨੂੰ ਨਾਲੇ ਵਿਚ ਸੁੱਟ ਦਿੱਤਾ ਗਿਆ । ਪੁਲਿਸ ਵੱਲੋਂ ਹੁਣ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ।



error: Content is protected !!