=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਕਬੱਡੀ ਵਰਲਡ ਕੱਪ ਨੂੰ ਲੈ ਆਈ ਇਹ ਵੱਡੀ ਖਬਰ – ਸੁਣ ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਦੋਂ ਵੀ ਚੋਣਾਂ ਹੁੰਦੀਆਂ ਹਨ ਤਾਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਪੰਜਾਬ ਵਿੱਚ ਵਿੱਚ ਜਿੱਥੇ ਹੁਣ 2022 ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਵੋਟਾਂ ਦੇ ਨਜ਼ਦੀਕ ਆਉਂਦੇ ਸਾਰ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਰਾਜਨੀਤਿਕ ਪਾਰਟੀਆਂ ਵੱਲੋਂ ਜਿਥੇ ਆਪਣੀ ਪਾਰਟੀ ਦੀ ਸਾਖ਼ ਨੂੰ ਬਚਾਉਣ ਲਈ ਕਈ ਤਰ੍ਹਾਂ ਦੇ ਖੇਡ ਮੇਲੇ ਵੀ ਕਰਵਾਏ ਜਾਂਦੇ ਹਨ। ਜਿਸ ਨਾਲ ਖਿਡਾਰੀਆਂ ਨੂੰ ਵੀ ਵੋਟਾਂ ਲਈ ਉਤਸ਼ਾਹਿਤ ਕੀਤਾ ਜਾ ਸਕੇ। ਜਿਸ ਨਾਲ ਉਨ੍ਹਾਂ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ।

ਉੱਥੇ ਹੀ ਸਰਕਾਰ ਵੱਲੋਂ ਕੀਤੇ ਗਏ ਅਜਿਹੇ ਉਪਰਾਲਿਆਂ ਦੀ ਕੀਮਤ ਕਈ ਵਾਰ ਹੋਰ ਲੋਕਾਂ ਨੂੰ ਚੁਕਾਉਣੀ ਪੈਂਦੀ ਹੈ। ਪੰਜਾਬ ਕਬੱਡੀ ਵਰਲਡ ਕੱਪ ਨੂੰ ਲੈ ਕੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਰਹਿ ਗਏ ਹਨ। 2015-16 ਦੇ ਵਿਚ ਹੋਏ ਪੰਜਾਬ ਕਬੱਡੀ ਵਾਰਡ ਕੱਪ ਦੌਰਾਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਇਸ ਦਾ ਆਯੋਜਨ ਕਰਵਾਇਆ ਗਿਆ ਸੀ। ਉਥੇ ਹੀ ਬਠਿੰਡਾ ਦੇ ਵਿੱਚ ਕਰਵਾਏ ਗਏ ਇਸ ਕਬੱਡੀ ਕੱਪ ਦੌਰਾਨ ਸਾਰੇ ਖਿਡਾਰੀਆਂ ਨੂੰ 11 ਹੋਟਲਾਂ ਦੇ ਵਿਚ ਠਹਿਰਾਇਆ ਗਿਆ ਸੀ। ਜਿਸ ਵਾਸਤੇ ਖਰਚ 35 ਲੱਖ 92 ਹਜ਼ਾਰ 522 ਰੁਪਈਆ ਅਜੇ ਵੀ ਬਕਾਇਆ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਕਰਵਾਏ ਗਏ ਇਸ ਕਬੱਡੀ ਕੱਪ ਦੇ ਉੱਪਰ 44.43 ਲੱਖ ਰੁਪਏ ਦੀ ਰਕਮ ਲੋਕਾਂ ਦੀ ਅਜੇ ਵੀ ਫਸੀ ਹੋਈ ਹੈ। ਇਹ ਰਕਮ ਉਨ੍ਹਾਂ ਦੀ ਹੈ ਜਿਨ੍ਹਾਂ ਵੱਲੋਂ ਇਸ ਕਬੱਡੀ ਕੱਪ ਦੇ ਮੌਕੇ ਤੇ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ, 11 ਹੋਟਲਾਂ ਦੇ ਮਾਲਕ, ਟੈਂਟ ਅਤੇ ਸਾਊਡ, ਕੇਟਰਿੰਗ ਅਤੇ ਫਲਾਵਰ ਡੈਕੋਰੇਸ਼ਨ ਦਾ ਬਕਾਇਆ ਅਜੇ ਵੀ ਬਾਕੀ ਹੈ। ਇਨ੍ਹਾਂ ਸਾਰੇ ਲੋਕਾਂ ਵੱਲੋਂ ਆਪਣੀ ਬਕਾਇਆ ਰਾਸ਼ੀ ਲੈਣ ਲਈ ਕਈ ਵਾਰ ਮੰਤਰੀਆਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਹਰ ਵਾਰ ਭਰੋਸਾ ਦੁਆ ਦਿੱਤਾ ਗਿਆ ਹੈ ਪਰ ਅਜੇ ਤੱਕ ਰਕਮ ਨਹੀਂ ਦਿੱਤੀ ਗਈ।

ਹੁਣ ਅਦਾਲਤ ਵੱਲੋਂ ਖੇਡ ਵਿਭਾਗ ਦੇ ਡਾਇਰੈਕਟਰ ਨੂੰ ਇਸ ਸਬੰਧੀ ਨੋਟਿਸ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਵਿੱਤ ਮੰਤਰੀ ਅਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਨੂੰ ਵੀ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਹਨ। ਇਸ ਕਬੱਡੀ ਕੱਪ ਤੋਂ ਬਾਅਦ ਜਿਥੇ ਚੋਣਾਂ ਹੋ ਰਹੀਆਂ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀ ਬਜਾਏ ਕਾਂਗਰਸ ਸੱਤਾ ਵਿਚ ਆ ਗਈ ਸੀ। ਦੋਹਾਂ ਪਾਰਟੀਆਂ ਵੱਲੋਂ ਅਜੇ ਤੱਕ ਲੋਕਾਂ ਦਾ ਬਕਾਇਆ ਨਹੀਂ ਦਿੱਤਾ ਗਿਆ ਹੈ।




error: Content is protected !!