ਆਈ ਤਾਜ਼ਾ ਵੱਡੀ ਖਬਰ 

ਬੀਤੇ ਕਈ ਮਹੀਨਿਆਂ ਤੋਂ ਜਿਥੇ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ-ਕਲੇਸ਼ ਕਾਂਗਰਸ ਪਾਰਟੀ ਦੀ ਹਾਰ ਦਾ ਕਾਰਨ ਸਾਬਤ ਹੋਇਆ ਹੈ। ਉੱਥੇ ਹੀ ਇਸ ਕਾਟੋ ਕਲੇਸ਼ ਦੇ ਚਲਦਿਆਂ ਹੋਇਆਂ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਅਤੇ ਉਸ ਪਿਛੋਂ ਪਾਰਟੀ ਦਾ ਸਾਥ ਛੱਡਿਆ ਗਿਆ। ਜਿਨ੍ਹਾਂ ਦੇ ਨਾਲ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰ ਵੀ ਕਾਂਗਰਸ ਦਾ ਸਾਥ ਛੱਡ ਕੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋ ਗਏ। ਉੱਥੇ ਹੀ ਕਾਂਗਰਸ ਪਾਰਟੀ ਦੀ ਹੋਈਆਂ ਵਿਧਾਨ ਸਭਾ ਚੌਣਾ 2022 ਦੀ ਹਾਰ ਨੂੰ ਲੈ ਕੇ ਇਕ ਦੂਸਰੇ ਉਪਰ ਦੋਸ਼ ਲਗਾਏ ਜਾ ਰਹੇ ਹਨ। ਬੀਤੇ ਦਿਨੀਂ ਜਿੱਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਸੀ।

ਜਿਸ ਪਿੱਛੋਂ ਫਿਰ ਤੋਂ ਸਰਗਰਮ ਹੁੰਦੇ ਨਜ਼ਰ ਆਏ ਅਤੇ ਉਨ੍ਹਾਂ ਵੱਲੋਂ ਆਪਣੇ ਪਟਿਆਲਾ ਦੇ ਗ੍ਰਹਿ ਸਥਾਨ ਵਿਖੇ ਕਾਂਗਰਸ ਦੇ ਸਾਰੇ ਸਾਬਕਾ ਨੂੰ ਦਾਅਵਤ ਦਿੱਤੀ ਗਈ ਸੀ। ਜਿਸ ਕਾਰਨ ਉਨ੍ਹਾਂ ਵੱਲੋਂ ਫਿਰ ਤੋਂ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਕਾਂਗਰਸ ਦੇ ਸਕੱਤਰ ਨਵਜੋਤ ਸਿੱਧੂ ਲਈ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਦੀਆ ਮੁਸ਼ਕਲਾਂ ਵਧ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਦੇ ਬਹੁਤ ਸਾਰੇ ਵਿਧਾਇਕ ਜਿਥੇ ਇਸ ਸਮੇਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਖਿਲਾਫ਼ ਹੋ ਗਏ ਹਨ ।

ਉਥੇ ਹੀ ਪਾਰਟੀ ਹਾਈਕਮਾਂਡ ਵੀ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਇਸ ਕਾਟੋ ਕਲੇਸ਼ ਤੋਂ ਕਾਫੀ ਨਾਰਾਜ਼ ਨਜ਼ਰ ਆ ਰਹੀ ਹੈ। ਜਿੱਥੇ ਹੁਣ ਪਾਰਟੀ ਹਾਈਕਮਾਂਡ ਦੇ ਕੋਲ ਪਾਰਟੀ ਆਗੂਆਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਮਹਿੰਗਾਈ ਖ਼ਿਲਾਫ਼ ਕਾਂਗਰਸ ਦੇ ਮੋਰਚੇ ਤੇ ਨਾਕਾਮ ਰਹਿਣ ਅਤੇ ਇਸ ਵਿਵਾਦ ਨੂੰ ਲੈ ਕੇ ਰਿਪੋਰਟ ਪਹੁੰਚ ਗਈ ਹੈ।

ਜਿਥੇ ਕਾਂਗਰਸ ਦੀ ਪੰਜਾਬ ਪਾਰਟੀ ਦੇ ਪ੍ਰਧਾਨ ਬਣਨ ਦੀ ਦੌੜ ਵਿੱਚ ਨਵਜੋਤ ਸਿੱਧੂ ਬਾਜ਼ੀ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ ਉਥੇ ਹੀ ਉਨ੍ਹਾਂ ਉੱਪਰ ਇਹ ਮੁਸ਼ਕਲ ਭਾਰੀ ਪੈ ਰਹੀਆਂ ਹਨ। ਹਾਈਕਮਾਂਡ ਵੱਲੋਂ ਜਿਥੇ ਇਸ ਸਮੇਂ ਪੰਜਾਬ ਦੀ ਇਸ ਸਥਿਤੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਥੇ ਹੀ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕਿਉਂਕਿ ਪਿਛਲੇ ਕਈ ਦਿਨਾਂ ਤੋਂ ਮਹਿੰਗਾਈ ਖ਼ਿਲਾਫ਼ ਕਾਂਗਰਸ ਦੇ ਧਰਨੇ ਨੂੰ ਲੈ ਕੇ ਵਿਵਾਦ ਹੋ ਸਕਦਾ ਹੈ।


  ਤਾਜਾ ਜਾਣਕਾਰੀ
                               
                               
                               
                                
                                                                    

