BREAKING NEWS
Search

ਪੰਜਾਬ ਕਾਂਗਰਸ ਨੂੰ ਲੱਗਾ ਵੱਡਾ ਝਟਕਾ ਇਹ ਮਸ਼ਹੂਰ ਲੀਡਰ ਹੋਇਆ ਅਕਾਲੀ ਦਲ ਚ ਸ਼ਾਮਿਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਧਾਨ ਸਭਾ ਚੋਣਾਂ ਹੋਣ ਵਿੱਚ ਜਿੱਥੇ ਕੁਝ ਹੀ ਸਮਾਂ ਬਾਕੀ ਬਚਿਆ ਹੈ ਇਕ ਮਹੀਨੇ ਦੇ ਇਸ ਸਮੇਂ ਦੇ ਵਿੱਚ ਸੱਭ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਚੋਣਾ ਵਿੱਚ ਹਿੱਸਾ ਲੈ ਰਹੀਆਂ ਇਨ੍ਹਾਂ ਸਭ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਕੁਝ ਮੈਂਬਰਾਂ ਨੂੰ ਸੀਟ ਨਾ ਮਿਲਣ ਕਾਰਨ ਵੀ ਉਨ੍ਹਾਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਪਾਰਟੀ ਤੋਂ ਤੋੜ ਵਿਛੋੜਾ ਕਰਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਵੀ ਜਾਰੀ ਹੈ। ਹੁਣ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲਗਾ ਹੈ ਜਿਥੇ ਮਸ਼ਹੂਰ ਲੀਡਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਕਾਂਗਰਸ ਪਾਰਟੀ ਵੱਲੋਂ ਜਿੱਥੇ ਆਪਣੀ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ ਉਥੇ ਹੀ ਬਹੁਤ ਸਾਰੇ ਉਮੀਦਵਾਰਾ ਵੱਲੋ ਸੀਟ ਨਾ ਦਿੱਤੇ ਜਾਣ ਕਾਰਨ ਪਾਰਟੀ ਤੋਂ ਵੱਖ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਜਿਥੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਬਲਤੇਜ ਸਿੰਘ ਸਿੱਧੂ ਕਾਂਗਰਸ ਪਾਰਟੀ ਨਾਲੋਂ ਤੋੜ-ਵਿਛੋੜਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਜਿੱਥੇ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਨਿੱਘਾ ਸਵਾਗਤ ਅਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਬਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਨਾਲ ਚੋਣਾਂ ਲੜੀਆਂ ਜਾ ਰਹੀਆਂ ਹਨ। ਉੱਥੇ ਹੀ ਉਮੀਦਵਾਰਾਂ ਦੀ ਚੋਣ ਵੀ ਉਸ ਦੇ ਅਨੁਸਾਰ ਹੀ ਕੀਤੀ ਗਈ ਹੈ।

ਸੰਗਰੂਰ ਤੋਂ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਆਖਿਆ ਹੈ ਕਿ ਇਸ ਇਲਾਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਵੀ ਉਹਨਾਂ ਦੇ ਨਾਲ ਹੋਣ ਦਾ ਵਿਸ਼ਵਾਸ਼ ਦਿਵਾਇਆ ਗਿਆ ਹੈ। ਉਨ੍ਹਾਂ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਆਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਉਨ੍ਹਾਂ ਵੱਲੋਂ ਆਪਣੇ ਇਲਾਕੇ ਦੇ ਲੋਕਾ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।



error: Content is protected !!