BREAKING NEWS
Search

ਪੰਜਾਬ: ਕਿਰਚਾਂ ਮਾਰ ਮਾਰ ਡਾਕਟਰ ਦਾ ਕੀਤਾ ਬੇਰਹਿਮੀ ਨਾਲ ਕਤਲ, ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਚਲਦੇ ਹੋਏ ਲੋਕਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚੱਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਉਹ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਖ ਕੇ ਬਹੁਤ ਸਾਰੇ ਬੇਕਸੂਰ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਦਾ ਅਸਰ ਜਿੱਥੇ ਪੰਜਾਬ ਦੇ ਹਲਾਤਾਂ ਤੇ ਪੈਂਦਾ ਹੈ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ। ਜਿਸ ਸਦਕਾ ਵਾਪਰਨ ਵਾਲੇ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਪਰ ਇੱਕ ਤੋਂ ਬਾਅਦ ਇੱਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਕਿਰਚਾ ਮਾਰ ਮਾਰ ਕੇ ਇੱਕ ਡਾਕਟਰ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਜਿਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕੁਝ ਅਣਪਛਾਤੇ ਲੋਕਾਂ ਵੱਲੋਂ ਬੇਰਹਿਮੀ ਦੇ ਨਾਲ ਇੱਕ ਬਜੁਰਗ ਆਰ ਐਮ ਪੀ ਡਾਕਟਰ ਦਾ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਡਾਕਟਰ ਗੁਰਮੀਤ ਸਿੰਘ ਪੁੱਤਰ ਜਵਲੰਦ ਸਿੰਘ ਆਪਣੇ ਘਰ ਵਿੱਚ ਇਕੱਲਾ ਰਹਿ ਰਿਹਾ ਸੀ ਉਥੇ ਹੀ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਕਿਰਚ ਮਾਰ ਕੇ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ ਜਦ ਕਿ ਉਨ੍ਹਾਂ ਦਾ ਬੇਟਾ ਅਤੇ ਨੂੰਹ ਨੌਕਰੀ ਦੇ ਸਿਲਸਿਲੇ ਵਿੱਚ ਸੂਰਤ ਸ਼ਹਿਰ ਵਿਚ ਰਹਿੰਦੇ ਹਨ। ਅਤੇ ਉਹ ਆਪਣੇ ਘਰ ਵਿਚ ਇਕੱਲੇ ਹੀ ਸਨ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਡਾਕਟਰ ਦੇ ਭਾਣਜੇ ਰਜਿੰਦਰ ਸਿੰਘ ਵਾਸੀ ਮੂਲਾ ਸੁਨੱਈਆ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਇਸ ਘਟਨਾ ਬਾਬਤ ਸ਼ਾਮ ਦੇ ਸਮੇਂ ਪਤਾ ਲੱਗਾ ਸੀ ਕੇ ਉਨ੍ਹਾਂ ਦੇ ਮਾਮਾ ਜੀ ਦਾ ਇਸ ਤਰਾਂ ਕਤਲ ਹੋ ਗਿਆ ਹੈ।

ਪੁਲਸ ਵੱਲੋਂ ਜਿੱਥੇ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਉਥੇ ਹੀ ਇਸ ਮਾਮਲੇ ਨਾਲ ਜੁੜੇ ਹੋਏ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਪੁਲੀਸ ਵੱਲੋਂ ਸੀਸੀਟੀਵੀ ਕੈਮਰੇ ਦੀ ਮਦਦ ਨਾਲ ਇਸ ਮਸਲੇ ਨੂੰ ਹੱਲ ਕੀਤਾ ਜਾ ਰਿਹਾ ਹੈ।



error: Content is protected !!