ਆਈ ਤਾਜ਼ਾ ਵੱਡੀ ਖਬਰ
ਲੋਕਾਂ ਵਿਚ ਜਲਦ ਅਮੀਰ ਬਣਨ ਦੇ ਚੱਕਰ ਵਿਚ ਜਿੱਥੇ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਵੱਲੋਂ ਧੋਖਾਧੜੀ ਕੀਤੇ ਜਾਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਲੁੱਟ-ਖੋਹ ਕੀਤੀ ਜਾਂਦੀ ਹੈ ਅਤੇ ਚੋਰੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਉਥੇ ਹੀ ਅੱਜ ਜਲਦ ਅਮੀਰ ਬਣਨ ਦੇ ਚੱਲਦਿਆਂ ਹੋਇਆਂ ਅਤੇ ਵਧੇਰੇ ਪੈਸਾ ਕਮਾਉਣ ਵਾਸਤੇ ਲੋਕਾਂ ਵੱਲੋਂ ਗੈਰ ਸਮਾਜਿਕ ਘਟਨਾ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਮਾਨਸਿਕ ਤਣਾਅ ਦੇ ਸ਼ਿਕਾਰ ਹੋਣਾ ਪੈਂਦਾ ਹੈ।
ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਲੋਕਾਂ ਵੱਲੋਂ ਵਿਆਹ ਵਰਗੇ ਪਵਿੱਤਰ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਹੁਣ ਇੱਥੇ ਪੰਜਾਬ ਵਿੱਚ6 ਕੁੜੀ ਨਾਲ ਜੱਗੋ-ਤੇਰ੍ਹਵੀਂ ਹੋਈ ਹੈ ਜਿੱਥੇ ਕੁਆਰਾ ਦੱਸ ਕੇ ਧੋਖੇ ਨਾਲ ਵਿਆਹ ਕਰਵਾ ਕੇ 24 ਲੱਖ ਦੀ ਠੱਗੀ ਮਾਰੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਅਧੀਨ ਆਉਂਦੇ ਤ੍ਰਿਪੜੀ ਥਾਣੇ ਦੇ ਅਧੀਨ ਆਉਂਦੇ ਨਿਊ ਬਸੰਤ ਨਗਰ ਤੋਂ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇਕ ਲੜਕੀ ਵੱਲੋਂ ਆਪਣੇ ਪਤੀ ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ।
ਜਿਸ ਦੀ ਜਾਣਕਾਰੀ ਦਿੰਦੇ ਹੋਏ ਕਿਰਨਪ੍ਰੀਤ ਕੌਰ ਨੇ ਦੱਸਿਆ ਹੈ ਕਿ ਉਸ ਦੇ ਪਤੀ ਨੇ ਜਿਥੇ ਉਸ ਨੂੰ ਕੁਆਰਾ ਦੱਸ ਕੇ ਉਸ ਨਾਲ ਧੋਖੇ ਨਾਲ ਵਿਆਹ ਕਰਵਾਇਆ ਹੈ। ਉੱਥੇ ਹੀ ਹੁਣ ਉਸਦੇ ਪਹਿਲਾਂ ਤੋਂ ਹੀ ਸ਼ਾਦੀਸ਼ੁਦਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਕਿਉਂਕਿ ਉਸ ਦੀ ਪਹਿਲੀ ਪਤਨੀ ਵੱਲੋਂ ਫੋਨ ਕਰਕੇ ਕਿਰਨਪ੍ਰੀਤ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਜਿੱਥੇ ਪ੍ਰਵੀਨ ਕੌਰ ਦਾ ਵਿਆਹ 2006 ਦੇ ਵਿੱਚ ਸ਼ਿਕਾਇਤਕਰਤਾ ਦੇ ਪਤੀ ਸੋਮਨਾਥ ਦੇ ਨਾਲ ਹੋਇਆ ਸੀ। ਉੱਥੇ ਹੀ ਹੁਣ ਉਸ ਦੇ ਪਤੀ ਵੱਲੋਂ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ਤੇ 24 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ।
ਉਸ ਬਾਰੇ ਸੱਚ ਹੇਠਾਂ ਆਉਣ ਤੇ ਜਿੱਥੇ ਸਾਰੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਹੈ ਉਥੇ ਹੀ ਉਨ੍ਹਾਂ ਵੱਲੋਂ ਸੋਮ ਨਾਥ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਵਿਚ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ