BREAKING NEWS
Search

ਪੰਜਾਬ; ਕੁੜੀ ਨੇ ਵਿਆਹ ਕਰਾਉਣ ਤੋਂ ਕਰਤੀ ਸੀ ਇਨਕਾਰ, ਨੌਜਵਾਨ ਮੁੰਡੇ ਨੇ ਜ਼ਹਿਰੀਲੀ ਚੀਜ ਖਾ ਮੌਤ ਨੂੰ ਚੁਣਿਆ

ਆਈ ਤਾਜ਼ਾ ਵੱਡੀ ਖਬਰ 

ਅੱਜ ਜਿੱਥੇ ਬਹੁਤ ਸਾਰੇ ਨੌਜਵਾਨ ਮੁੰਡੇ ਕੁੜੀਆਂ ਵੱਲੋਂ ਆਪਸੀ ਪ੍ਰੇਮ ਵਿਆਹ ਕਰਵਾਉਣ ਨੂੰ ਪਹਿਲ ਦਿੱਤੀ ਜਾਂਦੀ ਹੈ ਉਥੇ ਹੀ ਕਈ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ । ਜਿਸ ਬਾਰੇ ਕਿਸੇ ਵੀ ਪਰਿਵਾਰ ਵਲੋ ਸੋਚਿਆ ਨਹੀਂ ਗਿਆ ਹੁੰਦਾ। ਸਾਰੇ ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਦਾ ਵਧੀਆ ਪਾਲਨ ਪੋਸ਼ਣ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਵਧੀਆ ਸੰਸਕਾਰ ਦਿੱਤੇ ਜਾਂਦੇ ਹਨ। ਇਸ ਦੇ ਬਾਵਜੂਦ ਵੀ ਬਹੁਤ ਸਾਰੇ ਨੌਜਵਾਨ ਜਵਾਨੀ ਦੇ ਦੌਰਾਨ ਭਟਕ ਜਾਂਦੇ ਹਨ ਅਤੇ ਉਨ੍ਹਾਂ ਵੱਲੋਂ ਕਈ ਲਏ ਗਏ ਗ਼ਲਤ ਫ਼ੈਸਲੇ ਪਰਵਾਰ ਨੂੰ ਕਈ ਦੁਖਾਂ ਵਿੱਚ ਪਾ ਦਿੰਦੇ ਹਨ।

ਜਿਸ ਦੇ ਕਾਰਨ ਪਰਵਾਰ ਨੂੰ ਨਮੋਸ਼ੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਅਤੇ ਕਈ ਵਾਰ ਅਜਿਹੇ ਮਾਮਲਿਆਂ ਦੇ ਚਲਦਿਆਂ ਹੋਇਆਂ ਪਰਵਾਰ ਨੂੰ ਵੱਖ-ਵੱਖ ਮਾਮਲਿਆਂ ਦੇ ਵਿਚ ਫਸਣਾ ਪੈਂਦਾ ਹੈ। ਹੁਣ ਪੰਜਾਬ ਚ ਕੁੜੀ ਵੱਲੋਂ ਵਿਆਹ ਕਰਵਾਉਣ ਤੋਂ ਇਨਕਾਰ ਕੀਤੇ ਜਾਣ ਤੇ ਨੌਜਵਾਨ ਮੁੰਡੇ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਮੌਤ ਨੂੰ ਚੁਣਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਲੜਕੇ ਵੱਲੋਂ ਇਸ ਲਈ ਜਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਕਿਉਂਕਿ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦਵਿੰਦਰ ਸਿੰਘ ਦੇ ਪਿਤਾ ਜਰਨੈਲ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਉਨ੍ਹਾਂ ਦੇ ਗੁਆਂਢ ਵਿੱਚ ਇੱਕ ਲੜਕੀ ਹੁੰਦੀ ਸੀ ਜਿਸ ਦੀ ਉਨ੍ਹਾਂ ਦੇ ਬੇਟੇ ਨਾਲ ਦੋਸਤੀ ਹੋ ਗਈ। ਉਨ੍ਹਾਂ ਦਾ ਬੇਟਾ ਆਪਣੇ ਪਰਿਵਾਰ ਦੀ ਸਹਿਮਤੀ ਦੇ ਨਾਲ ਉਸ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਜਿਸ ਬਾਰੇ ਉਸ ਵੱਲੋਂ ਲੜਕੀ ਦੇ ਨਾਲ ਗੱਲ ਕੀਤੀ ਗਈ ਜੋ ਕਿ ਉਸ ਨੂੰ ਅਕਸਰ ਹੀ ਮਿਲਦੀ ਸੀ ਅਤੇ ਫੋਨ ਫੁਉਪਰ ਵੀ ਕਾਫੀ ਲੰਮਾ ਸਮਾਂ ਗੱਲਬਾਤ ਕਰਦੀ ਸੀ।

ਜਦੋਂ ਨੌਜਵਾਨ ਵੱਲੋਂ ਲੜਕੀ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਵੱਲੋਂ ਇਹ ਆਖ ਕੇ ਇਨਕਾਰ ਕਰ ਦਿੱਤਾ ਗਿਆ ਕਿ ਉਸ ਦੇ ਮਾਪੇ ਵਿਆਹ ਲਈ ਨਹੀਂ ਰਾਜ਼ੀ ਹਨ। ਇਸੇ ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਖਾ ਲਈ ਗਈ ਅਤੇ ਉਸ ਦੀ ਗੰਭੀਰ ਹਾਲਤ ਤੇ ਚਲਦੇ ਹੋਏ ਜਿੱਥੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਉੱਥੋਂ ਚੰਡੀਗੜ੍ਹ ਭੇਜ ਦਿੱਤਾ ਗਿਆ। ਜਿੱਥੇ ਹਸਪਤਾਲ ਵਿਚ ਜੇਰੇ ਇਲਾਜ ਸਮੇਂ ਲੜਕੇ ਦੀ ਮੌਤ ਹੋ ਗਈ। ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।



error: Content is protected !!