ਆਈ ਤਾਜ਼ਾ ਵੱਡੀ ਖਬਰ
ਹਰ ਰੋਜ ਹੀ ਅਖਬਾਰਾਂ ਦੇ ਪੰਨਿਆਂ ਉਪਰ ਜਿਥੇ ਸਾਰੇ ਵਰਕੇ ਹੀ ਸੜਕ ਹਾਦਸਿਆਂ ਦੀਆਂ ਖ਼ਬਰਾਂ ਨਾਲ ਭਰੇ ਹੁੰਦੇ ਹਨ ਉਥੇ ਹੀ ਇਸ ਸਮੇਂ ਹੋਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰਦੀਆਂ ਹਨ। ਇਹਨਾਂ ਪਰਿਵਾਰਾਂ ਦੇ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਪੈਂਦਾ ਹੈ ਜਦੋਂ ਪਰਿਵਾਰ ਵਿਚ ਕੰਮ ਕਰਨ ਵਾਲੇ ਵਿਅਕਤੀ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਜਿਸ ਨਾਲ ਪਰਿਵਾਰ ਨੂੰ ਵਧੇਰੇ ਆਰਥਿਕ ਮੰਦੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈਂਦਾ ਹੈ।ਆਏ ਦਿਨ ਹੋਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਆਏ ਦਿਨ ਹੀ ਲੋਕਾਂ ਨੂੰ ਝੰਜੋੜ ਕੇ ਰੱਖ ਰਹੀਆਂ ਹਨ।
ਜਿੱਥੇ ਨਵਾਂਸ਼ਹਿਰ ਦੇ ਬਹਿਰਾਮ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ। ਹੁਣ ਪੰਜਾਬ ਵਿੱਚ ਇੱਥੇ ਕੰਮ ਤੋਂ ਪਰਤ ਰਹੇ ਦੋ ਨੌਜਵਾਨਾਂ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਭਿਆਨਕ ਹਾਦਸੇ ਵਿੱਚ ਪਰਿਵਾਰ ਵਿਚ ਮਾਤਮ ਪਸਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਮਾਣਾ ਭਵਾਨੀਗੜ੍ਹ ਸੜਕ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਗਾਜੇਵਾਸ ਦੇ ਅੱਡੇ ਉਸ ਸਮੇਂ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਕੰਮ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਮੌਤ ਹੋ ਗਈ।
ਦੱਸਿਆ ਗਿਆ ਹੈ ਕਿ ਜਿੱਥੇ ਰਾਜ ਮਿਸਤਰੀ ਦਾ ਕੰਮ ਕਰਕੇ ਦੋ ਨੌਜਵਾਨ ਗਾਜ਼ੀਪੁਰ ਤੋਂ ਆਪਣੇ ਪਿੰਡ ਵਾਪਸ ਪਰਤ ਰਹੇ ਸਨ। ਜਦੋਂ ਉਹ ਦੋਨੋ ਨੌਜਵਾਨ ਆਪਣਾ ਕੰਮ ਖਤਮ ਕਰ ਕੇ ਘਰ ਵਾਪਸ ਜਾਣ ਵਾਸਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਬੱਸ ਅੱਡੇ ਦੇ ਕੋਲ ਪਹੁੰਚੇ ਤਾਂ ਇੱਕ ਪਿੱਕਅੱਪ ਬਲੈਰੋ ਗੱਡੀ ਵੱਲੋਂ ਉਨ੍ਹਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ 2 ਨੌਜਵਾਨ ਘਟਨਾ ਸਥਾਨ ਤੇ ਹੀ ਮਾਰੇ ਗਏ। ਇਨ੍ਹਾਂ ਦੋਹਾਂ ਨੌਜਵਾਨਾਂ ਦੀ ਪਹਿਚਾਣ ਸੰਗਰੂਰ ਜਿਲ੍ਹੇ ਦੇ ਭੱਟੀ ਕਲਾਂ ਖੁਰਦ ਦੇ ਨਿਵਾਸੀਆਂ ਵੱਲੋਂ ਦੱਸੀ ਗਈ ਹੈ।
ਜਿਨ੍ਹਾਂ ਵਿੱਚ ਜਤਿੰਦਰ ਸਿੰਘ ਅਤੇ ਰਮਨਦੀਪ ਸਿੰਘ ਸ਼ਾਮਲ ਸਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ । ਇਸ ਮਾਮਲੇ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
Home ਤਾਜਾ ਜਾਣਕਾਰੀ ਪੰਜਾਬ: ਕੰਮ ਕਰਕੇ ਘਰ ਪਰਤ ਰਹੇ 2 ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਪਰਿਵਾਰ ਚ ਪਸਰਿਆ ਮਾਤਮ
ਤਾਜਾ ਜਾਣਕਾਰੀ