BREAKING NEWS
Search

ਪੰਜਾਬ : ਕੰਮ ਕਰਦਿਆਂ ਇਸ ਤਰਾਂ ਤੜਫ ਤੜਫ ਕੇ ਹੋਈ ਮੁੰਡੇ ਦੀ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿੱਚ ਜਿੱਥੇ ਅੱਤ ਦੀ ਗਰਮੀ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ। ਉਥੇ ਹੀ ਗਰਮੀ ਤੋਂ ਰਾਹਤ ਪਾਉਣ ਲਈ ਬਿਜਲੀ ਨਾਲ ਜੁੜੇ ਹੋਏ ਉਪਕਰਣਾਂ ਦੀ ਵਰਤੋਂ ਲੋਕਾਂ ਵੱਲੋਂ ਕੀਤੀ ਜਾਂਦੀ ਹੈ। ਬਿਜਲੀ ਸਬੰਧੀ ਕੋਈ ਵੀ ਸਮੱਸਿਆ ਪੇਸ਼ ਆਉਣ ਤੇ ਬਿਜਲੀ ਵਿਭਾਗ ਨੂੰ ਹੀ ਸ਼ਿਕਾਇਤ ਕੀਤੀ ਜਾਂਦੀ ਹੈ। ਅੱਜ ਦੇ ਦੌਰ ਵਿਚ ਜਿਥੇ ਬਿਜਲੀ ਹਰ ਇਕ ਇਨਸਾਨ ਦੀ ਮੁੱਢਲੀ ਸਹੂਲਤ ਬਣ ਗਈ ਹੈ। ਉਥੇ ਹੀ ਦੁਨੀਆ ਵਿੱਚ ਬਹੁਤ ਸਾਰੇ ਕਾਰੋਬਾਰ ਇਸ ਬਿਜਲੀ ਉਪਰ 90 ਫੀਸਦੀ ਤੱਕ ਨਿਰਭਰ ਹੋ ਗਏ ਹਨ। ਉਥੇ ਹੀ ਬਿਜਲੀ ਵਿਭਾਗ ਵਿੱਚ ਤਾਇਨਾਤ ਕਰਮਚਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹਰ ਸਮੇਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਦੂਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।

ਜਿੱਥੇ ਦੇਸ਼ ਅੰਦਰ ਹੋਰ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਉਥੇ ਹੀ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਹਾਦਸਿਆਂ ਦਾ ਸ਼ਿਕਾਰ ਹੋਣਾ ਪੈ ਜਾਂਦਾ ਹੈ। ਹੁਣ ਪੰਜਾਬ ਵਿੱਚ ਕੰਮ ਕਰਦਿਆਂ ਹੋਇਆਂ ਏਸ ਤਰ੍ਹਾਂ ਤੜਫ-ਤੜਫ ਕੇ ਮੁੰਡੇ ਦੀ ਮੌਤ ਹੋਈ ਹੈ ਕਿ ਦੇਖਣ ਵਾਲੇ ਵੀ ਸੁੰਨ ਹੋ ਗਏ ਹਨ। ਜਿੱਥੇ ਇਨਸਾਨ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਕਰਨ ਲਈ ਰੋਜ਼ੀ-ਰੋਟੀ ਖਾਤਰ ਕੰਮ ਕੀਤਾ ਜਾਂਦਾ ਹੈ। ਉਹ ਕੰਮ ਹੀ ਉਸ ਇਨਸਾਨ ਦੀ ਜ਼ਿੰਦਗੀ ਖਤਮ ਹੋਣ ਦੀ ਵਜਾ ਬਣ ਜਾਦਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭਵਾਨੀਗੜ੍ਹ ਖੇਤਰ ਅਧੀਨ ਆਉਂਦੇ ਪਿੰਡ ਮਾਝੀ ਤੋ ਸਾਹਮਣੇ ਆਈ ਹੈ। ਜਿੱਥੇ ਬਿਜਲੀ ਸਬੰਧੀ ਸਮੱਸਿਆ ਪੇਸ਼ ਆਉਣ ਤੇ ਬਿਜਲੀ ਮੁਲਾਜ਼ਮਾਂ ਵੱਲੋਂ ਖੇਤਾਂ ਵਿਚ ਬਿਜਲੀ ਠੀਕ ਕਰਨ ਦਾ ਕੰਮ ਕੀਤਾ ਜਾ ਰਿਹਾ ਸੀ। ਜਿਸ ਸਮੇਂ ਇਹ ਕੰਮ ਕੀਤਾ ਜਾ ਰਿਹਾ ਸੀ ਉਸ ਸਮੇਂ ਬਿਜਲੀ ਦੀ ਸਪਲਾਈ ਬੰਦ ਸੀ। ਪਰ ਅਚਾਨਕ ਹੀ ਪਿੱਛੋਂ ਬਿਜਲੀ ਦੀ ਸਪਲਾਈ ਚਾਲੂ ਕਰ ਦਿੱਤੀ ਗਈ ਜਿਸ ਕਾਰਨ ਬਿਜਲੀ ਦੇ ਖੰਭੇ ਤੇ ਚੜ੍ਹ ਕੇ ਕੰਮ ਕਰ ਰਹੇ ਪਰਮਿੰਦਰ ਸਿੰਘ ਨੂੰ ਕਰੰਟ ਲੱਗਣ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।

ਵਾਪਰੀ ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉੱਥੇ ਹੀ ਸਾਰੇ ਲੋਕਾਂ ਵੱਲੋਂ ਜੇ ਈ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤੇ ਪੁਲਸ ਪ੍ਰਸ਼ਾਸਨ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਅਨੁਸਾਰ ਕਾ-ਰ-ਵਾ-ਈ ਕੀਤੀ ਜਾਵੇਗੀ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪਰਮਿੰਦਰ ਸਿੰਘ ਦੇ ਤਾਇਆ ਰਣਜੀਤ ਸਿੰਘ ਨੇ ਦੱਸਿਆ ਕਿ ਪਰਮਿੰਦਰ ਸਿੰਘ ਸਵੇਰੇ ਕਰੀਬ 6 ਵਜੇ ਜੇ ਈ ਵੱਲੋਂ ਬੁਲਾਏ ਜਾਣ ਤੇ ਪਿੰਡ ਮਾਝੀ ਤੇ ਖੇਤਾਂ ਵਿੱਚ ਬੰਦ ਪਏ ਬਿਜਲੀ ਦੇ ਖੰਭੇ ਤੇ ਚੜ੍ਹ ਕੇ ਕੰਮ ਕਰ ਰਿਹਾ ਸੀ, ਜਿਸ ਸਮੇਂ ਇਹ ਹਾਦਸਾ ਵਾਪਰਿਆ ।



error: Content is protected !!