ਆਈ ਤਾਜਾ ਵੱਡੀ ਖਬਰ

ਸੜਕੀ ਹਾਦਸਿਆਂ ਦੇ ਵਿੱਚ ਹਰ ਰੋਜ਼ ਇਜਾਫਾ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਕੀਮਤੀ ਜਾਨਾ ਜਾ ਰਹੀਆਂ ਹਨ। ਕੁਝ ਲੋਕਾਂ ਦੀਆਂ ਗਲਤੀਆਂ ਤੇ ਪ੍ਰਸ਼ਾਸਨ ਦੀਆਂ ਅਣਗਹਿਲੀਆਂ ਮਨੁੱਖੀ ਜ਼ਿੰਦਗੀ ਤੇ ਭਾਰੀ ਪੈ ਰਹੀਆਂ ਹਨ l ਇਹਨਾਂ ਸੜਕੀ ਹਾਦਸਿਆਂ ਦੇ ਵਿੱਚ ਕਈ ਤਰ੍ਹਾਂ ਦੇ ਚਿਰਾਗ ਬੁਝ ਚੁੱਕੇ ਨੇ, ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਜਾ ਰਹੀ ਮਾਂ ਧੀ ਦੇ ਨਾਲ ਵਾਪਰਿਆ ਭਿਆਨਕ ਹਾਦਸਾ,,ਜਿਸ ਕਾਰਨ ਮਾਂ ਤੇ ਧੀ ਦੀ ਮੌਕੇ ਤੇ ਹੀ ਮੌਤ ਹੋ ਗਈ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਕੁਰਾਲੀ ਪਿੰਡ ਸੋਲਖੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ l ਜਿਸ ਕਾਰਨ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ ਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ l ਇਸ ਦਰਦਨਾਕ ਹਾਦਸੇ ਦੇ ਵਾਪਰਨ ਤੋਂ ਬਾਅਦ ਪੁਲਿਸ ਵੱਲੋਂ ਦੋਵੇਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਦੇ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰਦੀ ਪਈ ਹੈ।

ਮ੍ਰਿਤਕਾ ਦੀ ਪਹਿਚਾਨ ਕੁਲਵੀਰ ਕੌਰ ਤੇ ਉਸ ਦੀ ਮਾਤਾ ਕਮਲਜੀਤ ਕੌਰ ਵਜੋਂ ਹੋਈ ਹੈ ਤੇ ਇਹ ਦੋਵੇਂ ਮਾਂ ਧੀ ਗੁਰਦੁਆਰਾ ਬਾਬਾ ਦੀਪ ਸਿੰਘ ਸੋਲਖੀਆਂ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੀਆਂ ਸਨ ਕਿ ਇਸੇ ਦੌਰਾਨ ਪਿੰਡ ਚੱਕਲਾਂ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ ਤੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਵੱਲੋਂ ਹੁਣ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਪੀੜਿਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕਰਦਿਆਂ ਹੋਇਆ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਗੱਲ ਆਖੀ ਜਾ ਰਹੀ ਹੈ।

Home ਤਾਜਾ ਜਾਣਕਾਰੀ ਪੰਜਾਬ : ਗੁਰਦਵਾਰੇ ਮੱਥਾ ਟੇਕਣ ਜਾ ਰਹੀ ਮਾਂ ਧੀ ਨਾਲ ਵਾਪਰਿਆ ਭਾਣਾ , ਦੋਵਾਂ ਦੀ ਹੋਈ ਇਸ ਤਰਾਂ ਅਚਾਨਕ ਮੌਤ

ਤਾਜਾ ਜਾਣਕਾਰੀ
ਪੰਜਾਬ : ਗੁਰਦਵਾਰੇ ਮੱਥਾ ਟੇਕਣ ਜਾ ਰਹੀ ਮਾਂ ਧੀ ਨਾਲ ਵਾਪਰਿਆ ਭਾਣਾ , ਦੋਵਾਂ ਦੀ ਹੋਈ ਇਸ ਤਰਾਂ ਅਚਾਨਕ ਮੌਤ
ByadminDecember 12, 2023Comments Off on ਪੰਜਾਬ : ਗੁਰਦਵਾਰੇ ਮੱਥਾ ਟੇਕਣ ਜਾ ਰਹੀ ਮਾਂ ਧੀ ਨਾਲ ਵਾਪਰਿਆ ਭਾਣਾ , ਦੋਵਾਂ ਦੀ ਹੋਈ ਇਸ ਤਰਾਂ ਅਚਾਨਕ ਮੌਤ
Previous Postਇੰਡੀਆ ਚ ਟਰੱਕ ਡਰਾਈਵਰਾਂ ਲਈ ਆਈ ਵੱਡੀ ਖੁਸ਼ਖਬਰੀ , ਜਾਰੀ ਹੋਇਆ ਫੁਰਮਾਨ
Next Postਹਨੇਰੇ ਚ ਪਾਣੀ ਦੇ ਨਾਲ ਨੌਜਵਾਨ ਨਿਗਲ ਗਿਆ ਮਧੂਮੱਖੀ , ਹੋਈ ਮੌਤ