ਆਈ ਤਾਜ਼ਾ ਵੱਡੀ ਖਬਰ
ਪਤੀ ਪਤਨੀ ਦਾ ਰਿਸ਼ਤਾ ਦੁਨੀਆਂ ਦਾ ਸਭ ਤੋਂ ਪਵਿੱਤਰ ਤੇ ਅਨਮੋਲ ਰਿਸ਼ਤਾ ਮੰਨਿਆ ਜਾਂਦਾ ਹੈ , ਕਿਉਂਕਿ ਇਸ ਰਿਸ਼ਤੇ ਵਿੱਚ ਜਿੰਨਾ ਪਿਆਰ ਹੁੰਦਾ ਹੈ ਓਨੀ ਹੀ ਨੋਕ ਝੋਕ ਵੀ ਹੁੰਦੀ ਹੈ । ਪਤੀ ਪਤਨੀ ਨਿੱਕੀਆਂ ਨਿੱਕੀਆਂ ਗੱਲਾਂ ਨੂੰ ਲੈ ਕੇ ਲੜਦੇ ਹਨ ਤੇ ਬਾਅਦ ਵਿਚ ਦੋਵੇਂ ਇਕੱਠੇ ਇਕ ਪਲੇਟ ਚ ਖਾਣਾ ਵੀ ਖਾਂਦੇ ਹਨ ,ਇਸ ਦਾ ਕਾਰਨ ਹੈ ਕਿ ਇਹ ਰਿਸ਼ਤਾ ਹੀ ਅਜਿਹਾ ਖੱਟਾ ਮਿੱਠਾ ਜਿਹਾ ਹੈ । ਪਰ ਕਈ ਵਾਰ ਪਤੀ ਪਤਨੀ ਦਾ ਰਿਸ਼ਤਾ ਅਜਿਹਾ ਭਿਆਨਕ ਰੂਪ ਧਾਰਨ ਕਰ ਲੈਂਦਾ ਹੈ । ਜਿਸ ਕਾਰਨ ਇਸ ਰਿਸ਼ਤੇ ਵਿਚ ਵੱਝੇ ਲੋਕਾਂ ਵੱਲੋਂ ਖੌਫ਼ਨਾਕ ਕਦਮ ਚੁੱਕੇ ਜਾਂਦੇ ਹਨ। ਤਾਜ਼ਾ ਮਾਮਲਾ ਫ਼ਰੀਦਕੋਟ ਤੋਂ ਸਾਹਮਣੇ ਆਇਆ ।
ਜਿੱਥੇ ਇਕ ਵਿਅਕਤੀ ਵੱਲੋਂ ਪੈਟਰੋਲ ਛਿੜਕ ਕੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ ਗਈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਕੋਟਕਪੂਰਾ ਦੇ ਮੁਹੱਲਾ ਸੁਰਗਾਪੁਰੀ ਦੇ ਰਹਿਣ ਵਾਲੇ ਵਿਅਕਤੀ ਜਿਨ੍ਹਾਂ ਦਾ ਨਾਮ ਸਾਹਿਬ ਸਿੰਘ ਦੱਸਿਆ ਜਾ ਰਿਹਾ ਹੈ । ਉਨ੍ਹਾਂ ਦਾ ਆਪਣੇ ਸਹੁਰੇ ਪਰਿਵਾਰ ਦੇ ਨਾਲ ਝਗੜਾ ਚੱਲ ਰਿਹਾ ਸੀ ਅਤੇ ਬੀਤੀ 13 ਨੂੰ ਉਸ ਨੇ ਮਜਬੂਰ ਹੋ ਕੇ ਆਪਣੇ ਉਪਰ ਪੈਟਰੋਲ ਛਿੜਕ ਲਿਆ ।
ਫਿਰ ਖੁਦ ਨੂੰ ਅੱਗ ਲਗਾ ਲਈ ਮੌਕੇ ਤੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਉਸ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਪਰ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਬੀਤੀ ਦੇਰ ਰਾਤ ਮੌਤ ਹੋ ਗਈ ।
ਜਿਸ ਦੇ ਚਲਦੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਵੱਲੋਂ ਵੀਡੀਓ ਵੀ ਬਣਾਈ ਗਈ ਸੀ । ਜਿਸ ਤੇ ਵਿਚ ਉਸਨੇ ਆਪਣੀ ਮੌਤ ਦਾ ਜ਼ਿੰਮੇਵਾਰ ਆਪਣੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ । ਜਿਸ ਦੇ ਚੱਲਦੇ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਹੁਣ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਤੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ । ਪੀਡ਼ਤ ਪਰਿਵਾਰ ਵੱਲੋਂ ਹੁਣ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ।
ਤਾਜਾ ਜਾਣਕਾਰੀ