ਆਈ ਤਾਜ਼ਾ ਵੱਡੀ ਖਬਰ

ਆਏ ਦਿਨ ਬਹੁਤ ਸਾਰੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਉੱਥੇ ਹੀ ਕਈ ਲੋਕ ਵੱਖ-ਵੱਖ ਅਜਿਹੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਜਿਸ ਬਾਰੇ ਸੋਚ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਗੈਰ ਸਮਾਜਿਕ ਅਨਸਰਾਂ ਵੱਲੋਂ ਜਿਥੇ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਵਿੱਚ ਬਹੁਤ ਸਾਰੀਆਂ ਅਪਰਾਧਿਕ ਘਟਨਾਵਾਂ ਸ਼ਾਮਲ ਹੁੰਦੀਆਂ ਹਨ ਅਤੇ ਕੁਝ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਇੱਕ ਔਰਤ ਦੀ ਘਰ ਵਿੱਚ ਹੀ ਖੂਨ ਨਾਲ ਲਥਪਥ ਲਾਸ਼ ਮਿਲੀ ਹੈ ਜਿਥੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੁਕਤਸਰ ਜ਼ਿਲੇ ਦੇ ਅਧੀਨ ਆਉਣ ਵਾਲੇ ਪਿੰਡ ਰੁਪਾਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਔਰਤ ਦੀ ਲਾਸ਼ ਘਰ ਵਿੱਚ ਹੀ ਖੂਨ ਨਾਲ ਲੱਥਪੱਥ ਮਿਲੀ ਹੈ। ਇਹ ਘਟਨਾ ਸ਼ਨੀਵਾਰ ਦੀ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕਾਂ ਦੇ ਪੁੱਤਰ ਸੁਖਵੰਤ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੀ ਭੈਣ ਗੁਰਜੀਤ ਕੌਰ ,ਜਗਸੀਰ ਸਿੰਘ ਬਾਸੀ ਥੇਹ ਕਲੰਦਰ ਜ਼ਿਲ੍ਹਾ ਫਾਜ਼ਿਲਕਾ ਦੇ ਨਾਲ ਵਿਆਹੀ ਹੋਈ ਹੈ । ਸਾਰਾ ਪਰਵਾਰ ਹੀ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ।

ਜਿੱਥੇ ਸਾਰੇ ਪਰਿਵਾਰਕ ਮੈਂਬਰ ਕੰਮ ਤੇ ਚਲੇ ਗਏ ਅਤੇ 12 ਵਜੇ ਦੇ ਕਰੀਬ ਮ੍ਰਿਤਕਾ ਦੇ ਪਤੀ ਵੱਲੋਂ ਆਪਣੀ ਨੂੰਹ ਨੂੰ ਪੁੱਛਿਆ ਕਿ ਉਸ ਦੀ ਮਾਂ ਕਿੱਥੇ ਹੈ ਕਿਧਰੇ ਨਜ਼ਰ ਨਹੀਂ ਆ ਰਹੀ। ਨੂੰਹ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦਾ ਜੁਆਈ ਜਗਵੀਰ ਘਰ ਆਇਆ ਸੀ ਅਤੇ ਕੁਝ ਸਮੇਂ ਬਾਅਦ ਹੀ ਚਲਾ ਗਿਆ ਹੋ ਸਕਦਾ ਹੈ ਕਿ ਉਨ੍ਹਾਂ ਨਾਲ ਦਵਾਈ ਲੈਣ ਗਈ ਹੋਵੇ। ਕਾਫੀ ਸਮੇਂ ਬਾਅਦ ਭਾਲ ਕੀਤੀ ਗਈ ਤੇ ਘਰ ਦੇ ਕਮਰਿਆਂ ਵਿਚ ਤਲਾਸ਼ੀ ਲਈ ਗਈ ਤਾਂ ਇੱਕ ਕਮਰੇ ਦੇ ਵਿੱਚ ਸਮਾਨ ਖਿੱਲਰਿਆ ਹੋਇਆ ਸੀ ਅਤੇ ਮ੍ਰਿਤਕਾ ਦੀ ਲਾਸ਼ ਖੂਨ ਨਾਲ ਲੱਥ-ਪੱਥ ਸੀ।

ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ ਹੈ ਕਿਉਂਕਿ ਮ੍ਰਿਤਕਾ ਦੀ ਗਰਦਨ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਸੱਟ ਮਾਰੇ ਜਾਣ ਦੇ ਨਿਸ਼ਾਨ ਵੀ ਸ਼ਾਮਲ ਸਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਹੈ।


ਤਾਜਾ ਜਾਣਕਾਰੀ
ਪੰਜਾਬ : ਘਰ ਚੋਂ ਔਰਤ ਦੀ ਖੂਨ ਨਾਲ ਲੱਥਪੱਥ ਮਿਲੀ ਲਾਸ਼, ਪੁਲਿਸ ਨੇ ਕੀਤਾ ਮਾਮਲਾ ਦਰਜ
ByadminJuly 25, 2022Comments Off on ਪੰਜਾਬ : ਘਰ ਚੋਂ ਔਰਤ ਦੀ ਖੂਨ ਨਾਲ ਲੱਥਪੱਥ ਮਿਲੀ ਲਾਸ਼, ਪੁਲਿਸ ਨੇ ਕੀਤਾ ਮਾਮਲਾ ਦਰਜ
Previous Postਪੰਜਾਬ ਚ ਇਥੇ ਛੱਪੜ ਚੋਂ ਨੌਜਵਾਨ ਦੀ ਅੱਧ ਸੜੀ ਮਿਲੀ ਲਾਸ਼, ਇਲਾਕੇ ਚ ਪਈ ਦਹਿਸ਼ਤ
Next Postਪੰਜਾਬ :ਘਰ ਦੀ ਕੰਧ ਢਾਹ ਰਹਿਆਂ ਨੂੰ ਮਿਲਿਆ ਬੰਬ- ਇਲਾਕੇ ਚ ਫੈਲੀ ਸਨਸਨੀ