ਆਈ ਤਾਜ਼ਾ ਵੱਡੀ ਖਬਰ

ਇਨੀ ਦਿਨੀ ਪੰਜਾਬ ਵਿੱਚ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਹੀ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੇ ਮੌਕਿਆਂ ਦੇ ਉਪਰ ਲੋਕਾਂ ਨੂੰ ਆਪਸ ਵਿੱਚ ਲੜਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਅਤੇ ਕਈ ਅਜਿਹੀਆਂ ਗੈਰ ਸਮਾਜਿਕ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਗੁੱਸੇ ਵਿੱਚ ਆ ਕੇ ਵਿਰੋਧ ਪ੍ਰਦਰਸ਼ਨ ਵੀ ਸ਼ੁਰੂ ਕਰ ਦਿੱਤੇ ਜਾਂਦੇ ਹਨ ਜਿਸ ਕਾਰਨ ਹਰ ਇੱਕ ਆਮ ਵਿਅਕਤੀ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆਉਂਦੀਆਂ ਹਨ।

ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੁਣ ਤੱਕ ਸਾਹਮਣੇ ਆ ਚੁੱਕੀਆ ਹਨ। ਜਿੱਥੇ ਕਈ ਲੋਕਾਂ ਵੱਲੋਂ ਧਾਰਮਿਕ ਸਥਾਨਾਂ ਤੇ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਕੀਤੀਆਂ ਗਈਆਂ ਹਨ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਹੁਣ ਇੱਥੇ ਚਲ ਰਹੇ ਜਗਰਾਤੇ ਵਿੱਚ ਅਚਾਨਕ ਕਿਰਪਾਨਾਂ ਨਾਲ ਹਮਲਾ ਕੀਤਾ ਗਿਆ ਹੈ ਅਤੇ ਜੋਤ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਜਲੰਧਰ ਦੇ ਨਿਊ ਗੁਰੂ ਨਾਨਕ ਨਗਰ ਵਿਚ ਚੱਲ ਰਹੇ ਜਗਰਾਤੇ ਦੇ ਦੌਰਾਨ ਵਾਪਰੀ ਘਟਨਾ ਕਾਰਨ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਉਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ। ਇਸ ਘਟਨਾ ਦੇ ਕਾਰਨ ਹਿੰਦੂ ਭਾਈਚਾਰੇ ਵਿੱਚ ਰੋਸ ਵੀ ਵੇਖਿਆ ਜਾ ਰਿਹਾ ਹੈ। ਇਹ ਕਹਿ ਕੇ ਜਦੋਂ ਜਲੰਧਰ ਵਿੱਚ ਨਿਊ ਗੁਰੂ ਨਾਨਕ ਨਗਰ ਵਿੱਚ ਚੱਲ ਰਹੇ ਮਾਤਾ ਰਾਣੀ ਦੇ ਜਗਰਾਤੇ ਦੇ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕਿਰਪਾਨਾਂ ਨਾਲ ਭੰਨਤੋੜ ਕੀਤੀ ਗਈ ਜੋ ਕਿ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ।

ਜਿਨ੍ਹਾਂ ਵੱਲੋਂ ਜੋਤ ਨੂੰ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਅਤੇ ਪੁਲਿਸ ਪਾਰਟੀ ਵੱਲੋਂ ਵੀ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਉਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਗੈਰ ਸਮਾਜਿਕ ਅਨਸਰਾਂ ਨੂੰ ਜਲਦ ਹੀ ਕਾਬੂ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ।


ਤਾਜਾ ਜਾਣਕਾਰੀ
ਪੰਜਾਬ: ਚਲ ਰਹੇ ਜਗਰਾਤੇ ਚ ਅਚਾਨਕ ਕਿਰਪਾਨਾਂ ਨਾਲ ਕੀਤਾ ਹਮਲਾ, ਜੋਤ ਬੁਝਾਉਣ ਦੀ ਕੀਤੀ ਕੋਸ਼ਿਸ
ByadminNovember 15, 2022Comments Off on ਪੰਜਾਬ: ਚਲ ਰਹੇ ਜਗਰਾਤੇ ਚ ਅਚਾਨਕ ਕਿਰਪਾਨਾਂ ਨਾਲ ਕੀਤਾ ਹਮਲਾ, ਜੋਤ ਬੁਝਾਉਣ ਦੀ ਕੀਤੀ ਕੋਸ਼ਿਸ
Previous Postਕੈਨੇਡਾ ਚ ਹੋਇਆ ਵੱਡਾ ਐਲਾਨ, ਹੁਣ PR ਵਾਲੇ ਵੀ ਕਰ ਸਕਣਗੇ ਇਹ ਕੰਮ
Next Postਪੰਜਾਬ: ਚਾਈਨਾ ਡੋਰ ਨੇ ਲਈ 13 ਸਾਲਾਂ ਬੱਚੇ ਦੀ ਜਾਨ, ਧੜੱਲੇ ਨਾਲ ਹੋ ਰਹੀ ਵਿਕਰੀ