BREAKING NEWS
Search

ਪੰਜਾਬ: ਚੜਦੀ ਜਵਾਨੀ ਨੌਜਵਾਨ ਮੁੰਡੇ ਨੂੰ ਨਸ਼ੇ ਦੇ ਦੈਂਤ ਨੇ ਨਿਗਲਿਆ- ਨਹੀਂ ਦੇਖੇ ਜਾਂਦੇ ਮਾਤਾ ਪਿਤਾ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੇ ਬਦਲਾਅ ਕੀਤੇ ਗਏ ਉਥੇ ਹੀ ਕਈ ਨਵੀਆਂ ਯੋਜਨਾਵਾਂ ਨੂੰ ਲਾਗੂ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਤੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਸਹੁੰ ਚੁੱਕੀ ਹੈ ਉਥੇ ਹੀ ਨਸ਼ਿਆਂ ਨੂੰ ਠੱਲ ਪਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਵਾਸਤੇ ਪੰਜਾਬ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿਥੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਵਿਧਾਇਕ ਅਤੇ ਮੰਤਰੀ ਵੱਖ-ਵੱਖ ਮਾਮਲਿਆਂ ਦੇ ਚਲਦਿਆਂ ਹੋਇਆਂ ਇਸ ਸਮੇਂ ਜੇਲ੍ਹਾਂ ਵਿੱਚ ਬੰਦ ਹਨ।

ਉਥੇ ਹੀ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ ਤਾਂ ਜੋ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਿਆ ਜਾ ਸਕੇ। ਪਰ ਇਸ ਸਭ ਦੇ ਬਾਵਜੂਦ ਵੀ ਪੰਜਾਬ ਵਿਚ ਲਗਾਤਾਰ ਬਹੁਤ ਸਾਰੇ ਨੌਜਵਾਨ ਨਸ਼ੇ ਦੀ ਮਾਰ ਹੇਠ ਆਏ ਹੋਏ ਹਨ ਅਤੇ ਇਸ ਨਸ਼ੇ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਹੋਈ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਬਹੁਤ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾ ਲਈ ਇਸ ਨਸ਼ੇ ਦੇ ਕਾਰਨ ਬੁਝ ਗਏ ਹਨ।

ਹੁਣ ਪੰਜਾਬ ਵਿੱਚ ਇੱਥੇ ਚੜ੍ਹਦੀ ਜਵਾਨੀ ਵਿੱਚ ਨੌਜਵਾਨ ਮੁੰਡੇ ਵੱਲੋਂ ਨਸ਼ੇ ਦੀ ਓਵਰਡੋਜ਼ ਲਈ ਗਈ ਹੈ ਜਿਥੇ ਇਸ ਨੌਜਵਾਨ ਦੀ ਮੌਤ ਹੋਈ ਹੈ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਖਡੂਰ ਸਾਹਿਬ ਤੋਂ ਸਾਹਮਣੇ ਆਈ ਹੈ। ਜਿੱਥੇ 18 ਸਾਲਾਂ ਦਾ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ ਹੈ ਅਤੇ ਜਿਸ ਦੀ ਲਾਸ਼ ਨਹਿਰ ਦੇ ਆਲੇ ਦੁਆਲੇ ਉਗੀਆਂ ਹੋਈਆਂ ਝਾੜੀਆਂ ਵਿਚੋਂ ਬਰਾਮਦ ਕੀਤੀ ਗਈ।

18 ਸਾਲਾ ਦਾ ਇਹ ਨੌਜਵਾਨ ਮਹਿਕਦੀਪ ਸਿੰਘ ਪੁੱਤਰ ਜਤਿੰਦਰ ਸਿੰਘ ਜਿਥੇ ਮਾਪਿਆਂ ਵੱਲੋਂ ਚਾਵਾਂ ਦੇ ਨਾਲ ਪਾਲਿਆ-ਪੋਸਿਆ ਗਿਆ ਸੀ ਉਥੇ ਹੀ ਇਸ ਨੌਜਵਾਨ ਵੱਲੋਂ ਨਸ਼ੇ ਦੀ ਦਲਦਲ ਵਿੱਚ ਫਸਣ ਕਾਰਨ ਅਤੇ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਆਪਣੀ ਜ਼ਿੰਦਗੀ ਦੀ ਬਾਜੀ ਹਾਰ ਗਿਆ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
 



error: Content is protected !!