ਆਈ ਤਾਜਾ ਵੱਡੀ ਖਬਰ
ਮੌਸਮ ਨੇ ਬਦਲਿਆ ਆਪਣਾ ਮਿਜ਼ਾਜ, ਹੁਣ ਪੰਜਾਬ ਵਿਚ ਅੱਤ ਦੀ ਗਰਮੀ ਤੋਂ ਮਿਲੇਗੀ ਰਾਹਤ। ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ। ਜਿਥੇ ਗਰਮੀ ਨੇ ਰਫਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ। ਮੌਸਮ ਦਿਨ-ਪ੍ਰਤੀ-ਦਿਨ ਗਰਮ ਹੋ ਰਿਹਾ ਹੈ ਤਾਂ ਅਕਸਰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਹੁਣ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਤੋਂ ਜਲਦ ਰਾਹਤ ਮਿਲੇਗੀ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਆਉਣ ਵਾਲੇ 4 ਦਿਨਾਂ ਤਾਂ ਮੌਸਮ ਖੁਸ਼ਕ ਹੀ ਰਹੇਗਾ ਜਦਕਿ 24 ਜੂਨ ਨੂੰ ਪੰਜਾਬ ਦੇ ਕਈ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ ’ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਔਸਤਨ ਤਾਪਮਾਨ 1.9 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਇਸੇ ਦੇ ਚਲਦਿਆ ਸੂਬੇ ਭਰ ’ਚ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ 42.4 ਡਿਗਰੀ ਸੈਲਸੀਅਸ ਰਿਹਾ। ਉਥੇ ਹੀ ਮੌਸਮ ਦੇ ਬਦਲਦੇ ਮਿਜ਼ਾਜ ਸਬੰਧੀ ਮਾਹਿਰਾਂ ਦਾ ਕਹਿਣਾ ਹੈ ਕਿ ਸ਼ਨੀਵਾਰ ਤੱਕ ਗਰਮੀ ਲੋਕਾਂ ਨੂੰ ਪ੍ਰੇਸ਼ਾਨ ਕਰਦੀ ਰਹੇਗੀ ਅਤੇ ਇਨ੍ਹਾਂ ਤਿੰਨ-ਚਾਰ ਦਿਨਾਂ ਦੌਰਾਨ ਪਾਰਾ 41-42 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।
ਦੂਜੇ ਪਾਸੇ ਲਗਾਤਾਰ ਵੱਧ ਰਹੀ ਗਰਮੀ ਦੇ ਕਾਰਨ ਲੋਕਾਂ ਨੂੰ ਕੰਮ ਕਰਨ ਵਿਚ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਅਤਿ ਦੀ ਗਰਮੀ ਕਾਰਨ ਪੌਦਿਆਂ ਅਤੇ ਬੂਟਿਆ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ ਅਤੇ ਕਈ ਝੁਲਸ ਰਹੇ ਹਨ।
ਪਰ ਹੁਣ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਜਲਦ ਰਾਹਤ ਮਿਲ ਸਕਦੀ ਹੈ ਕਿਉਕਿ ਮੌਸਮ ਵਿਭਾਗ ਵਲੋਂ ਕੀਤੀ ਭਵਿੱਖਬਾਣੀ ਦੇ ਅਨੁਸਾਰ 24 ਜੂਨ ਨੂੰ ਪੰਜਾਬ ਦੇ ਕਈ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਦੱਸੇ ਜਾ ਰਹੇ ਹਨ। ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ ਅਤੇ ਮੌਸਮ ਵੀ ਠੰਡਾ ਹੋਵੇਗਾ।
Home ਤਾਜਾ ਜਾਣਕਾਰੀ ਪੰਜਾਬ ਚ ਅੱਤ ਦੀ ਗਰਮੀ ਵਿਚਾਲੇ ਇਸ ਤਰੀਕ ਨੂੰ ਪਵੇਗਾ ਮੀਂਹ , ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
ਤਾਜਾ ਜਾਣਕਾਰੀ