BREAKING NEWS
Search

ਪੰਜਾਬ ਚ ਇਟਾਂ ਭੱਠਿਆਂ ਨੂੰ ਲੈਕੇ ਆਈ ਵੱਡੀ ਤਾਜਾ ਖਬਰ, ਨੋਟੀਫਿਕੇਸ਼ਨ ਜਾਰੀ ਕਰ ਕਿਹਾ ਇਹ ਕੰਮ ਲਾਜ਼ਮੀ ਕਰੋ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜੋ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਬੀਤੇ ਦਿਨ ਤੋਂ ਜਿਥੇ ਲਗਾਤਾਰ ਪ੍ਰਦੂਸ਼ਣ ਵੇਖਿਆ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਰਹਿਣਾ ਸਹਿਣਾ ਮੁਸ਼ਕਿਲ ਹੋ ਗਿਆ ਹੈ। ਕਿਉਂਕਿ ਵਾਤਾਵਰਨ ਦੇ ਗੰਦਾ ਹੋਣ ਨਾਲ ਬਹੁਤ ਸਾਰੇ ਉਨ੍ਹਾਂ ਮਰੀਜਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਕਿ ਸਾਹ ਦੀਆਂ ਗੰਭੀਰ ਬੀਮਾਰੀਆਂ ਤੋਂ ਪੀੜਤ ਹਨ। ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਵਾਸਤੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਉਥੇ ਹੀ ਲੋਕਾਂ ਨੂੰ ਇਹ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ ਕਿ ਅਗਰ ਕਿਸੇ ਵੱਲੋਂ ਲਾਗੂ ਕੀਤੇ ਗਏ ਇਨਾਂ ਆਦੇਸ਼ਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਹੁਣ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਲੈਕੇ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਇਸ ਧੂੰਏ ਨੂੰ ਰੋਕਿਆ ਜਾ ਸਕੇ। ਹੁਣ ਪੰਜਾਬ ਵਿੱਚ ਇੱਟਾਂ ਦੇ ਭੱਠੇ ਨੂੰ ਲੈ ਕੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕੰਮ ਨੂੰ ਲਾਜ਼ਮੀ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਪਰਾਲੀ ਦੇ ਪ੍ਰਬੰਧ ਨੂੰ ਲੈ ਕੇ ਇਕ ਵੱਡਾ ਕਦਮ ਚੁਕਿਆ ਗਿਆ ਹੈ। ਜਿੱਥੇ ਹੁਣ ਭੱਠਿਆਂ ਦੇ ਉਪਰ ਪਰਾਲੀ ਦੀ ਵਰਤੋਂ ਕੀਤੇ ਜਾਣਾ ਲਾਜ਼ਮੀ ਕੀਤਾ ਗਿਆ ਹੈ ਜਿੱਥੇ 20 ਫੀਸਦੀ ਪਰਾਲੀ ਦੀ ਵਰਤੋਂ ਬਾਲਣ ਵਜੋਂ ਕੀਤੀ ਜਾਵੇਗੀ।

ਸਰਕਾਰ ਵੱਲੋਂ ਜਿਥੇ ਸਾਰੇ ਭੱਠਿਆਂ ਵਾਲਿਆਂ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ। ਇਹ ਨੋਟੀਫਿਕੇਸ਼ਨ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਖਤ ਦਿਸ਼ਾ ਨਿਰਦੇਸ਼ਾਂ ਦੇ ਅਧੀਨ ਹੀ ਜਾਰੀ ਕੀਤਾ ਗਿਆ ਹੈ।

ਇਸ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਇਨ੍ਹਾਂ ਹਦਾਇਤਾਂ ਦੀ 1 ਮਈ 2023 ਤੋਂ ਬਾਅਦ ਉਲੰਘਣਾ ਕਰਨ ਤੇ ਸਖਤ ਕਾਰਵਾਈ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਇਸ ਦੀ ਜਾਣਕਾਰੀ ਦਿੰਦੇ ਹੋਏ ਵਾਤਾਵਰਣ ਅਤੇ ਸਾਇੰਸ ਟੈਕਨੋਲਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਦੱਸਿਆ ਗਿਆ ਹੈ ਕਿ ਸਰਕਾਰ ਵੱਲੋਂ ਜਿੱਥੇ ਇਹ ਸ਼ਲਾਘਾਯੋਗ ਕਦਮ ਚੁੱਕਿਆ ਜਾ ਰਿਹਾ ਹੈ ਉਥੇ ਹੀ ਇਸ ਯੋਜਨਾ ਨੂੰ 6 ਮਹੀਨਿਆਂ ਤੱਕ ਲਾਗੂ ਕੀਤੇ ਜਾਣ ਵਾਸਤੇ ਤਿਆਰ ਕਰਨ ਲਈ ਆਖਿਆ ਗਿਆ ਹੈ।



error: Content is protected !!