BREAKING NEWS
Search

ਪੰਜਾਬ ਚ ਇਥੇ ਅਵਾਰਾ ਕੁਤੇਆਂ ਨੇ ਮਚਾਇਆ ਅਜਿਹਾ ਕਹਿਰ, ਇਲਾਕਾ ਨਿਵਾਸੀਆਂ ਚ ਮਚਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਬੱਚਿਆਂ ਨਾਲ ਵਾਪਰਨ ਵਾਲੀਆਂ ਖਬਰ ਸਾਹਮਣੇ ਆਉਂਦੇ ਹੀ ਕੁਝ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਪੈਦਾ ਹੋ ਜਾਂਦੇ ਹਨ। ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਬਾਕੀ ਬੱਚਿਆਂ ਦੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਅੱਜਕਲ ਬੱਚਿਆਂ ਨੂੰ ਅਗਵਾ ਕਰਨ ਵਰਗੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੈਸੇ ਦੇ ਕਾਰਨ ਕੁਝ ਬੱਚੇ ਅਗਵਾ ਕਰ ਲਏ ਜਾਂਦੇ ਹਨ ਅਤੇ ਪੈਸੇ ਦੀ ਮੰਗ ਪੂਰੀ ਨਾ ਹੋਣ ਤੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉਥੇ ਹੀ ਅਚਾਨਕ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਮਾਮਲਿਆਂ ਤੇ ਹੋਰ ਅਚਾਨਕ ਵਾਪਰਨ ਵਾਲੇ ਬਹੁਤ ਸਾਰੇ ਬੱਚਿਆਂ ਦੀ ਜਾਨ ਜਾ ਰਹੀ ਹੈ।

ਹੁਣ ਪੰਜਾਬ ਵਿੱਚ ਇੱਥੇ ਅਵਾਰਾ ਕੁੱਤਿਆਂ ਵੱਲੋਂ ਦਹਿਸ਼ਤ ਮਚਾਈ ਗਈ ਹੈ ਜਿੱਥੇ ਇਲਾਕਾ ਨਿਵਾਸੀਆ ਵਿੱਚ ਹੜਕੰਪ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਲਵੰਡੀ ਸਾਬੋ ਦੇ ਨਜ਼ਦੀਕ ਆਉਣ ਵਾਲੇ ਪਿੰਡ ਲੱਲੇ ਤੋਂ ਸਾਹਮਣੇ ਆਇਆ ਹੈ, ਜਿੱਥੇ ਅਵਾਰਾ ਕੁੱਤਿਆਂ ਵੱਲੋਂ ਦਹਿਸ਼ਤ ਫੈਲਾਈ ਹੋਈ ਹੈ। ਇਸ ਗਿਣਤੀ ਵਿਚ ਜਿਥੇ ਅਵਾਰਾ ਕੁੱਤਿਆਂ ਵੱਲੋਂ ਇੱਕ 5 ਸਾਲਾਂ ਦੀ ਬੱਚੀ ਨੂੰ ਆਪਣਾ ਸ਼ਿਕਾਰ ਬਣਾਇਆ ਗਿਆ ਹੈ, ਜਿੱਥੇ ਇਨ੍ਹਾਂ ਅਵਾਰਾ ਦੋ ਕੁੱਤਿਆਂ ਵੱਲੋਂ 1 ਸਾਲ ਦੀ ਬੱਚੀ ਨੂੰ ਬੁਰੀ ਤਰਾਂ ਨੋਚਿਆ ਗਿਆ ਹੈ ਜਿਸ ਨੂੰ ਇਹ ਆਵਾਰਾ ਦੋ ਕੁੱਤੇ ਘਰ ਦੇ ਦਰਵਾਜੇ ਤੋਂ ਖਿੱਚ ਕੇ ਹੀ ਬਾਹਰ ਲੈ ਗਏ।

ਦੱਸਿਆ ਗਿਆ ਹੈ ਕਿ ਜਿੱਥੇ ਅਵਾਰਾ ਕੁੱਤਿਆਂ ਵੱਲੋਂ ਲੜਕੀ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕੀਤਾ ਗਿਆ ਹੈ ਉਥੇ ਹੀ ਲੜਕੀ ਦੀ ਹਾਲਤ ਨੂੰ ਦੇਖਦੇ ਹੋਏ ਫਰੀਦਕੋਟ ਦੇ ਹਸਪਤਾਲ ਵਿਚ ਦਾਖਲ ਕੀਤਾ ਗਿਆ ਹੈ। ਬੱਚੀ ਗੁਰਨੂਰ ਪੁੱਤਰੀ ਮਨਦੀਪ ਸਿੰਘ ਜਿੱਥੇ ਗੰਭੀਰ ਰੂਪ ਵਿਚ ਜ਼ਖਮੀ ਹੋਈ ਹੈ ਉਥੇ ਹੀ ਇਨ੍ਹਾਂ ਆਵਾਰਾ ਕੁੱਤਿਆਂ ਵੱਲੋਂ ਪਿੰਡ ਦੀਆਂ ਤਿੰਨ ਹੋਰ ਔਰਤਾਂ ਜਿਨ੍ਹਾਂ ਵਿੱਚ ਕੁਲਵਿੰਦਰ ਕੌਰ, ਹਰਪ੍ਰੀਤ ਕੌਰ ,ਅਤੇ ਕਰਮਜੀਤ ਕੌਰ ਨੂੰ ਵੀ ਵੱਡਿਆ ਗਿਆ ਸੀ ਅਤੇ ਇਕ ਵਿਅਕਤੀ ਗੁਰਚਰਨ ਸਿੰਘ ਨੂੰ ਵੀ ਵਡਿਆ ਗਿਆ ਹੈ।

ਜਿੱਥੇ ਇਨ੍ਹਾਂ ਨੂੰ ਅਵਾਰਾ ਕੁੱਤਿਆਂ ਦੇ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਉਥੇ ਹੀ ਪਿੰਡ ਵਾਸੀਆਂ ਵੱਲੋਂ ਪ੍ਰਸ਼ਾਸਨ ਤੋਂ ਇਨ੍ਹਾਂ ਕੁੱਤਿਆਂ ਨੂੰ ਮਾਰ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।



error: Content is protected !!