BREAKING NEWS
Search

ਪੰਜਾਬ ਚ ਇਥੇ ਅਸਮਾਨੋਂ ਆਈ ਮੌਤ ਨੇ ਕੀਤਾ ਤਾਂਡਵ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਨੂੰ ਲੰਮਾ ਸਮਾਂ ਹੋ ਚੁੱਕਿਆ ਹੈ। ਇਸ ਸਮੇਂ ਦੌਰਾਨ 500 ਦੇ ਕਰੀਬ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਦੌਰਾਨ ਕਈ ਸਾਰੇ ਉਤਾਰ-ਚੜ੍ਹਾਅ ਆਉਂਦੇ ਹਨ ਪਰ ਕਿਸਾਨ ਹਰ ਤਰ੍ਹਾਂ ਦੀਆਂ ਦਿੱਕਤਾਂ ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਹਨ ਅਤੇ ਇਸ ਸੰਘਰਸ਼ ਵਿਚ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਹਾਲਤ ਪਹਿਲਾਂ ਹੀ ਮੰਦੀ ਹੈ ਕਿਧਰੇ ਇਹ ਕਨੂੰਨ ਪਾਸ ਹੁੰਦੇ ਹਨ ਤਾਂ ਉਨ੍ਹਾਂ ਦੀਆਂ ਦਿੱਕਤਾਂ ਹੋਰ ਵੀ ਵਧ ਜਾਣਗੀਆਂ। ਪਰ ਇਸ ਸਭ ਦੇ ਬਾਵਜੂਦ ਹੁਣ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਦਰਅਸਲ ਇਹ ਮੰਦਭਾਗੀ ਖਬਰ ਬਹਿਲੂਵਾਲ ਪਿੰਡ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕੁਦਰਤ ਦਾ ਕਹਿਰ ਇਸ ਤਰ੍ਹਾਂ ਵਾਪਰਿਆ ਕਿ ਅਸਮਾਨੀ ਬਿਜਲੀ ਡਿੱਗਣ ਨਾਲ ਇਕ ਵਿਧਵਾ ਕਿਸਾਨ ਔਰਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਔਰਤ ਦੀ ਪਹਿਚਾਣ ਨਾਮ ਬਲਵਿੰਦਰ ਕੌਰ ਅਤੇ ਉਮਰ 50 ਸਾਲ ਹੈ। ‌ ਦੱਸ ਦਈਏ ਕਿ ਬਲਵਿੰਦਰ ਕੌਰ ਰਾਤ ਦੇ ਸਮੇਂ ਡੇਰੇ ਦੇ ਨੇੜੇ ਟਿਊਬਵੈੱਲ ਬੀਬੀ ਤੇ ਗਈ ਸੀ ਪਰ ਉਥੇ ਅਚਾਨਕ ਅਸਮਾਨੀ ਬਿਜਲੀ ਡਿੱਗ ਗਈ ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ।

ਮ੍ਰਿਤਕ ਔਰਤ ਦੇ ਪਰਿਵਾਰ ਵਿੱਚ ਉਸ ਦਾ ਦੋ ਪੁੱਤਰ ਹੈ ਜਿਨ੍ਹਾਂ ਵਿਚੋ ਇਕ ਮਾਨਸਿਕ ਤੌਰ ਤੇ ਬੀਮਾਰ ਹੈ ਦੂਜਾ ਪੁੱਤਰ ਦਸਵੀਂ ਜਮਾਤ ਵਿੱਚ ਪੜ੍ਹਦਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਹੁਣ ਇਨ੍ਹਾਂ ਬੱਚਿਆਂ ਦਾ ਕੋਈ ਸਹਾਰਾ ਨਹੀਂ ਰਿਹਾ। ਦੱਸ ਦਈਏ ਕਿ ਕਈ ਸਾਲ ਪਹਿਲਾਂ ਇਸ ਮ੍ਰਿਤਕ ਔਰਤ ਦੇ ਪਤੀ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਹ ਖ਼ੁਦ ਖੇਤੀਬਾੜੀ ਦਾ ਕੰਮ ਕਰਦੀ ਸੀ।

ਇਸ ਮੌਕੇ ਤੇ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ, ਸਾਬਕਾ ਸਰਪੰਚ ਅਤੇ ਪਿੰਡ ਵਾਸੀਆਂ ਦੇ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਇਸ ਪੀੜਤ ਪਰਿਵਾਰ ਨੂੰ ਮਦਦ ਦਿੱਤੀ ਜਾਵੇ ਕਿਉਂਕਿ ਇਸ ਪਰਿਵਾਰ ਦੇ ਵਿਚ ਹੁਣ ਕੰਮ ਆਉਣ ਵਾਲਾ ਕੋਈ ਨਹੀਂ ਰਿਹਾ ਅਤੇ ਇਨ੍ਹਾਂ ਦੀ ਪਹਿਲਾਂ ਹੀ ਆਰਥਿਕ ਸਥਿਤੀ ਖ਼ਰਾਬ ਚੱਲ ਰਹੀ ਹੈ।



error: Content is protected !!