BREAKING NEWS
Search

ਪੰਜਾਬ ਚ ਇਥੇ ਅੱਗ ਨੇ ਮਚਾਈ ਭਾਰੀ ਤਬਾਹੀ ਮਚੀ ਹਾਹਾਕਾਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਿੱਚ ਜਿਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੁਲਸ ਨੂੰ ਚੌਕਸੀ ਵਰਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਬੀਤੇ ਦਿਨੀਂ ਜਿੱਥੇ ਦਿਵਾਲੀ ਦਾ ਤਿਉਹਰ ਲੋਕਾਂ ਵੱਲੋਂ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਉਥੇ ਹੀ ਲੋਕਾਂ ਨੂੰ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ, ਤਾਂ ਜੋ 2 ਘੰਟੇ ਪਟਾਕੇ ਚਲਾ ਕੇ ਲੋਕ ਆਪਣੀ ਖੁਸ਼ੀ ਸਾਂਝੀ ਕਰ ਸਕਣ। ਉਥੇ ਹੀ ਪੰਜਾਬ ਅੰਦਰ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਪਟਾਕੇ ਚਲਾਉਣ ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਜਿਸ ਕਾਰਨ ਬਹੁਤ ਸਾਰੀ ਜਗ੍ਹਾ ਉਪਰ ਭਾਰੀ ਨੁਕਸਾਨ ਵੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅਜਿਹੀਆ ਵਾਪਰਨ ਵਾਲੀਆਂ ਘਟਨਾਵਾਂ ਲੋਕਾਂ ਦੀਆਂ ਖੁਸ਼ੀਆਂ ਨੂੰ ਗਮੀਆਂ ਵਿੱਚ ਤਬਦੀਲ ਕਰ ਦਿੰਦੀਆਂ ਹਨ। ਜਿੱਥੇ ਵਾਪਰਨ ਵਾਲੇ ਅਜਿਹੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਅੱਗ ਲੱਗਣ ਕਾਰਨ ਭਾਰੀ ਤਬਾਹੀ ਮਚਾਈ ਹੈ ਜਿਥੇ ਹਾਹਾਕਾਰ ਮਚ ਗਈ ਹੈ ਜਿਸ ਕਾਰਨ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਪ੍ਰੀਤ ਨਗਰ ਤੋਂ ਸਾਹਮਣੇ ਆਈ ਹੈ ਜਿੱਥੇ ਅੱਜ ਐਤਵਾਰ ਨੂੰ ਦੁਪਹਿਰ ਦੇ ਸਮੇਂ ਅੰਮ੍ਰਿਤਸਰ ਦੇ ਪ੍ਰੀਤ ਨਗਰ ਇਲਾਕੇ ਵਿੱਚ ਬਣੀਆਂ ਝੁੱਗੀਆਂ ਵਿੱਚ ਅਚਾਨਕ ਹੀ ਅੱਗ ਲੱਗ ਗਈ। ਜਿੱਥੇ ਲੋਕਾਂ ਵੱਲੋਂ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਹ ਅੱਗ ਪਟਾਕੇ ਚਲਾਏ ਜਾਣ ਕਾਰਨ ਲੱਗ ਸਕਦੀ ਹੈ। ਝੁੱਗੀਆਂ ਦੇ ਅੱਗ ਦੀ ਚਪੇਟ ਵਿੱਚ ਆਉਣ ਦੀ ਸੂਚਨਾ ਤੁਰੰਤ ਹੀ ਫਾਇਰ ਬ੍ਰਿਗੇਡ ਨੂੰ ਦੇ ਦਿੱਤੀ ਗਈ। ਉਥੇ ਹੀ ਫਾਇਰ ਬ੍ਰਿਗੇਡ ਵੱਲੋਂ ਘਟਨਾ ਸਥਾਨ ਤੇ ਪਹੁੰਚਣ ਲਈ ਕਾਫੀ ਸਮਾਂ ਲੱਗ ਗਿਆ ਅਤੇ ਉਸ ਸਮੇਂ ਤੱਕ ਕਾਫੀ ਝੁੱਗੀਆਂ ਅਤੇ ਸਮਾਨ ਸੜ ਕੇ ਸੁਆਹ ਹੋ ਗਿਆ।

ਝੁੱਗੀਆਂ ਦੇ ਆਲੇ-ਦੁਆਲੇ ਵੱਡਾ ਢੇਰ ਕਬਾੜ ਦਾ ਹੋਣ ਕਾਰਨ ਇਹ ਅੱਗ ਵਧੇਰੇ ਤੇਜ਼ੀ ਨਾਲ ਫੈਲ ਗਈ। ਜਿਸ ਉਪਰ ਕਾਬੂ ਪਾਉਣਾ ਸਥਾਨਕ ਲੋਕਾਂ ਵੱਲੋਂ ਮੁਸ਼ਕਲ ਹੋ ਗਿਆ ਸੀ। ਫਾਇਰਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਦੋ ਘੰਟੇ ਬਾਅਦ ਮੌਕੇ ਤੇ ਪਹੁੰਚ ਕੇ ਇਸ ਅੱਗ ਉਪਰ ਕਾਬੂ ਪਾਇਆ ਗਿਆ। ਝੁੱਗੀਆਂ ਵਿੱਚ ਲੱਗੀ ਅੱਗ ਦੇ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।



error: Content is protected !!