ਆਈ ਤਾਜ਼ਾ ਵੱਡੀ ਖਬਰ
ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਵਧ ਰਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਜਿੱਥੇ ਪੁਲਸ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਜਿੱਥੇ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਕਈ ਥਾਵਾਂ ਉਪਰ ਚੌਕੀਦਾਰਾਂ ਵੱਲੋਂ ਰਾਤ ਦੇ ਸਮੇਂ ਨਜ਼ਰ ਰੱਖੀ ਜਾਂਦੀ ਹੈ। ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਲੋਕ ਆਪਣੀ ਚੈਨ ਦੀ ਨੀਂਦ ਸੌਂਦੇ ਹਨ। ਅਜਿਹੇ ਚੌਕੀਦਾਰਾਂ ਵੱਲੋਂ ਜਿਥੇ ਆਪਣੀ ਜਾਨ ਨੂੰ ਤਲੀ ਤੇ ਧਰ ਕੇ ਲੋਕਾਂ ਦੀ ਸੁਰੱਖਿਆ ਕੀਤੀ ਜਾਂਦੀ ਹੈ ਉਥੇ ਹੀ ਚੌਕੀਦਾਰ ਕਈ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ ਜਿਸ ਬਾਰੇ ਉਨ੍ਹਾਂ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ।
ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਆਪਣੀਆਂ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਅਜਿਹੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਅੱਧੀ ਰਾਤ ਦੇ ਵੇਲੇ ਇਹ ਵੱਡਾ ਕਾਂਡ ਹੋਇਆ ਹੈ ਜਿਸ ਕਾਰਨ ਇਲਾਕੇ ਵਿਚ ਖੌਫ਼ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਚੌਂਕੀਦਾਰ ਦਾ ਬਠਿੰਡਾ ਦੇ ਮਲੋਟ ਰੋਡ ਤੇ ਸਥਿਤ ਨਾਮ ਚਰਚਾ ਘਰ ਦੇ ਕੋਲ ਕਤਲ ਕਰ ਦਿੱਤਾ ਗਿਆ ਹੈ। ਜਿੱਥੇ ਇਸ ਚੋਕੀਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ।
ਮ੍ਰਿਤਕ ਦੀ ਪਹਿਚਾਣ 70 ਸਾਲਾ ਅਜਮੇਰ ਸਿੰਘ ਪੁੱਤਰ ਇੰਦਰ ਸਿੰਘ , ਨਿਵਾਸੀ ਬੁਲਾਡੇਵਾਲਾ ਵਜੋਂ ਕੀਤੀ ਗਈ ਹੈ। ਇਸ ਤੋਂ ਇਲਾਵਾ ਇਕ ਹੋਰ ਚੌਂਕੀਦਾਰ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਟਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਵੀ ਬਠਿੰਡਾ ਤੇ ਮਾਨਸਾ ਰੋਡ ਤੇ ਜੱਸੀ ਪੋ ਵਾਲੀ ਦੇ ਕੋਲ ਵਾਪਰੀ ਹੈ। ਜਿੱਥੇ ਇਕ ਚੌਂਕੀਦਾਰ ਇਕ ਵਾੜੇ ਵਿਚ ਜੇਸੀਬੀ ਮਸ਼ੀਨਾਂ ਦੀ ਰਖਵਾਲੀ ਕਰਦਾ ਸੀ। ਇਸ ਦੀ ਪਹਿਚਾਣ 47 ਸਾਲਾ ਗੁਰਦਾਸ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਧੋਬੀਆਣਾ ਬਸਤੀ ਵਜੋਂ ਹੋਈ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਪੁਲਸ ਵੱਲੋਂ ਕਤਲ ਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਕਾਰਨ ਲੋਕਾਂ ਚ ਡਰ ਵੇਖਿਆ ਜਾ ਰਿਹਾ ਹੈ।
ਤਾਜਾ ਜਾਣਕਾਰੀ