BREAKING NEWS
Search

ਪੰਜਾਬ ਚ ਇਥੇ ਇਕੋ ਥਾਂ ਤੋਂ ਇਕੱਠੇ ਮਿਲੇ 96 ਕੋਰੋਨਾ ਪੌਜੇਟਿਵ ਮਰੀਜ – ਮਚੀ ਹਾਹਾਕਾਰ

ਇਥੇ ਇਕੋ ਥਾਂ ਤੋਂ ਇਕੱਠੇ ਮਿਲੇ 96 ਕੋਰੋਨਾ ਪੌਜੇਟਿਵ ਮਰੀਜ

ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ ‘ਚ ਮਾਰੂ ਹੋ ਚੁੱਕਾ ਹੈ। ਜਲੰਧਰ ਜ਼ਿਲ੍ਹੇ ‘ਚੋਂ ਅੱਜ ਜਿੱਥੇ ਪਹਿਲਾਂ 84 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ, ਉਥੇ ਹੀ ਹੁਣ 12 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਦੱਸ ਦੇਈਏ ਕਿ ਜ਼ਿਲ੍ਹਾ ਜਲੰਧਰ ‘ਚੋਂ ਕੁੱਲ ਅੱਜ 96 ਪਾਜ਼ੇਟਿਵ ਕੇਸ ਪਾਏ ਗਏ ਹਨ। ਇਹ ਪਹਿਲੀ ਵਾਰ ਹੈ ਜਦੋਂ ਜਲੰਧਰ ਵਰਗੇ ਮਹਾਨਗਰ ‘ਚੋਂ ਇਕੋ ਦਿਨ ਇਕੱਠੇ 96 ਕੇਸ ਪਾਜ਼ੇਟਿਵ ਪਾਏ ਗਏ ਹਨ।

ਇਸ ਦੇ ਨਾਲ ਹੀ ਸਿਹਤ ਮਹਿਕਮੇ ਨੂੰ 638 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਮਿਲੀ ਹੈ। ਇਕੋ ਦਿਨ ‘ਚ ਇਕੱਠੇ 96 ਪਾਜ਼ੇਟਿਵ ਕੇਸ ਮਿਲਣ ਨਾਲ ਜਿੱਥੇ ਸਿਹਤ ਮਹਿਕਮੇ ‘ਚ ਹਫੜਾ-ਦਫੜੀ ਮਚ ਗਈ ਹੈ, ਉਥੇ ਹੀ ਲੋਕਾਂ ‘ਚ ਵੀ ਸਹਿਮ ਦਾ ਮਾਹੌਲ ਜਾ ਰਿਹਾ ਹੈ।

ਪੰਜਾਬ ‘ਚੋਂ ਦੂਜੇ ਨੰਬਰ ‘ਤੇ ਚੱਲ ਰਿਹੈ ਜਲੰਧਰ
ਜਲੰਧਰ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੋਜ਼ਾਨਾ ਜਲੰਧਰ ਸ਼ਹਿਰ ‘ਚੋਂ 50 ਤੋਂ ਵੱਧ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਜਲੰਧਰ ਸ਼ਹਿਰ ਅੰਮ੍ਰਿਤਸਰ ਨੂੰ ਪਿੱਛੇ ਛੱਡਦੇ ਹੋਏ ਹੁਣ ਪੰਜਾਬ ‘ਚੋਂ ਦੂਜੇ ਨੰਬਰ ‘ਤੇ ਪਹੁੰਚ ਚੁੱਕਾ ਹੈ, ਜਿੱਥੇ ਹੁਣ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 1400 ਤੋਂ ਵੱਧ ਹੋ ਚੁੱਕਾ ਹੈ। ਇਥੇ ਦੱਸ ਦੇਈਏ ਕਿ ਕੋਰੋਨਾ ਦੇ ਮਾਮਲਿਆਂ ‘ਚ ਪੰਜਾਬ ‘ਚ ਸਭ ਤੋਂ ਪਹਿਲੇ ਨੰਬਰ ‘ਤੇ ਲੁਧਿਅਣਾ ਸ਼ਹਿਰ ਚੱਲ ਰਿਹਾ ਹੈ, ਜਿੱਥੇ ਪਾਜ਼ੇਟਿਵ ਕੇਸਾਂ ਦਾ ਅੰਕੜਾ 1500 ਤੋਂ ਵੱਧ ਦਾ ਹੋ ਚੁੱਕਾ ਹੈ ਅਤੇ 35 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਤੀਜੇ ਨੰਬਰ ‘ਤੇ ਚੱਲ ਰਹੇ ਅੰਮ੍ਰਿਤਸਰ ਜ਼ਿਲ੍ਹੇ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 1136 ਤੱਕ ਪਹੁੰਚ ਚੁੱਕਾ ਹੈ ਜਦਕਿ ਇਥੇ 56 ਲੋਕ ਮੌਤ ਦੇ ਮੂੰਹ ‘ਚ ਜਾ ਚੁੱਕੇ ਹਨ।

ਪੰਜਾਬ ‘ਚ ਕੋਰੋਨਾ ਦੇ ਹਾਲਾਤ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 8600 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 1136, ਲੁਧਿਆਣਾ ‘ਚ 1520, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1433, ਸੰਗਰੂਰ ‘ਚ 667 ਕੇਸ, ਪਟਿਆਲਾ ‘ਚ 713, ਮੋਹਾਲੀ ‘ਚ 442, ਗੁਰਦਾਸਪੁਰ ‘ਚ 297 ਕੇਸ, ਪਠਾਨਕੋਟ ‘ਚ 256, ਤਰਨਤਾਰਨ 219, ਹੁਸ਼ਿਆਰਪੁਰ ‘ਚ 210, ਨਵਾਂਸ਼ਹਿਰ ‘ਚ 234, ਮੁਕਤਸਰ 153, ਫਤਿਹਗੜ੍ਹ ਸਾਹਿਬ ‘ਚ 173, ਰੋਪੜ ‘ਚ 141, ਮੋਗਾ ‘ਚ 152, ਫਰੀਦਕੋਟ 169, ਕਪੂਰਥਲਾ 141, ਫਿਰੋਜ਼ਪੁਰ ‘ਚ 169, ਫਾਜ਼ਿਲਕਾ 112, ਬਠਿੰਡਾ ‘ਚ 151, ਬਰਨਾਲਾ ‘ਚ 77, ਮਾਨਸਾ ‘ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ‘ਚੋਂ 5841 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2476 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 216 ਲੋਕਾਂ ਦੀ ਮੌਤ ਹੋ ਚੁੱਕੀ ਹੈ।



error: Content is protected !!