BREAKING NEWS
Search

ਪੰਜਾਬ ਚ ਇਥੇ ਇਸ ਤਰੀਕ ਨੂੰ ਕੀਤਾ ਗਿਆ ਛੁੱਟੀ ਦਾ ਐਲਾਨ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ, ਜਿਸ ਨੂੰ ਗੁਰੂਆਂ ਪੀਰਾਂ ਤੇ ਫਕੀਰਾਂ ਦੀ ਧਰਤੀ ਕਿਹਾ ਜਾਂਦਾ ਹੈ। ਇਸ ਧਰਤੀ ਤੇ ਅਜਿਹੇ ਬਹੁਤ ਸਾਰੇ ਯੋਧਿਆਂ ਤੇ ਸੂਰਬੀਰਾਂ ਨੇ ਜਨਮ ਲਿਆ l ਜਿਨਾਂ ਦੇ ਨਾਲ ਸੰਬੰਧਿਤ ਦਿਹਾੜਿਆਂ ਮੌਕੇ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਵੱਖ-ਵੱਖ ਸਮਾਗਮ ਕਰਵਾਏ ਜਾਂਦੇ ਹਨ ਜਾਂ ਪੂਰੇ ਸੂਬੇ ਅੰਦਰ ਛੁੱਟੀ ਦਾ ਐਲਾਨ ਕੀਤਾ ਜਾਂਦਾ l ਦੂਜੇ ਪਾਸੇ ਪੂਰੇ ਦੇਸ਼ ਭਰ ਵਿੱਚ ਵੱਖੋ ਵੱਖਰੇ ਧਰਮਾਂ ਦੇ ਲੋਕ ਰਹਿੰਦੇ ਹਨ, ਜਿਨਾਂ ਨਾਲ ਜੁੜੇ ਹੋਏ ਵੱਖੋ ਵੱਖਰੇ ਤਿਉਹਾਰਾਂ ਨੂੰ ਖਾਸ ਧਿਆਨ ਵਿੱਚ ਰੱਖਦਿਆਂ ਹੋਇਆ ਸੂਬਾ ਸਰਕਾਰ ਵਿਸ਼ੇਸ਼ ਕਦਮ ਚੁੱਕਦੀ ਪਈ । ਇਸੇ ਲੜੀ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ l

ਇਸ ਦਿਨ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ l ਦਰਅਸਲ ਪੰਜਾਬ ਦੇ ਮਲੇਰਕੋਟਲਾ ਜਿੱਥੇ ਵੱਡੀ ਗਿਣਤੀ ਦੇ ਵਿੱਚ ਮੁਸਲਿਮ ਭਾਈਚਾਰਾ ਰਹਿੰਦਾ ਹੈ, ਇੱਥੇ ਹੁਣ ਈਦ ਨੂੰ ਧਿਆਨ ਵਿੱਚ ਰੱਖਦਿਆਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ l ਇਸ ਨੂੰ ਲੈ ਕੇ ਨਵੇਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ l ਜਿਸ ਤਹਿਤ ਮਾਲੇਰਕੋਟਲਾ ‘ਚ 17 ਜੂਨ ਨੂੰ ਈਦ-ਉਲ-ਜੁਹਾ ਬਕਰੀਦ ਦੇ ਤਿਉਹਾਰ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ l

ਇਸ ਸਬੰਧੀ ਡੀਸੀ ਵੱਲੋਂ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਉੱਥੇ ਹੀ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਰਾਜਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮੁੱਚੇ ਦੇਸ਼ ਅੰਦਰ ਈਦ-ਉਲ-ਜੁਹਾ (ਬਕਰੀਦ) ਦਾ ਤਿਉਹਾਰ ਮੁਸਲਿਮ ਭਾਈਚਾਰੇ ਵੱਲੋਂ 17 ਜੂਨ 2024 ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

ਜਿਸ ਕਾਰਨ ਜਿਲ੍ਹਾ ਮਾਲੇਰਕੋਟਲਾ ਦੇ ਸਮੁੱਚੇ ਸੇਵਾ ਕੇਂਦਰਾਂ ‘ਚ ਕੰਮ ਕਰਦੇ ਕਰਮਚਾਰੀਆਂ ਨੂੰ ਮਿਤੀ 17 ਜੂਨ 2024 ਦਿਨ ਸੋਮਵਾਰ ਨੂੰ ਈਦ-ਉਲ-ਜੁਹਾ ਵਾਲੇ ਮੌਕੇ ਕਿਸੇ ਵੀ ਲਗਾਈ ਗਈ ਡਿਊਟੀ ਤੋਂ ਛੋਟ ਦਿੱਤੀ ਜਾਂਦੀ l ਇਸ ਨੂੰ ਲੈ ਕੇ ਹੁਣ ਸਾਰੇ ਸਰਕਾਰੀ ਅਦਾਰਿਆਂ ਦੇ ਵਿੱਚ ਨੋਟੀਫਿਕੇਸ਼ਨ ਵੀ ਭੇਜ ਦਿੱਤੇ ਗਏ ਹਨ। ਜਿਸ ਤਹਿਤ ਇਸ ਜਿਲ੍ਹੇ ਦੇ ਵਿੱਚ ਇਸ ਪਵਿੱਤਰ ਦਿਹਾੜੇ ਮੌਕੇ ਛੁੱਟੀ ਰਹੇਗੀ।



error: Content is protected !!