ਆਈ ਤਾਜਾ ਵੱਡੀ ਖਬਰ
ਸਮੇਂ ਸਮੇਂ ਤੇ ਸਰਕਾਰਾਂ ਤੇ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕਈ ਪ੍ਰਕਾਰ ਦੀਆਂ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ l ਜਿਨਾਂ ਦੀ ਪਾਲਣਾ ਕਰਵਾਉਣ ਦੇ ਲਈ ਕਈ ਵਾਰ ਸਖਤੀ ਦੀ ਵਰਤੋਂ ਵੀ ਕੀਤੀ ਜਾਂਦੀ ਹੈ। ਇਸੇ ਵਿਚਾਲੇ ਹੁਣ ਇੱਕ ਵੱਡੀ ਖਬਰ ਸਾਂਝੀ ਕਰਾਂਗੇ, ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪਾਬੰਦੀ ਲਗਾ ਦਿੱਤੀ ਗਈ ਹੈ, ਇਹ ਵੀ ਗੱਲ ਆਖੀ ਗਈ ਹੈ ਕਿ ਜੇਕਰ ਕੋਈ ਇਹਨਾਂ ਨਿਯਮਾਂ ਦਾ ਉਲੰਘਣਾ ਕਰਦਾ ਹੈ ਤਾਂ, ਉਹਨਾਂ ਨੂੰ ਜੁਰਮਾਨਾ ਵੀ ਭੁਗਤਨਾ ਪੈ ਸਕਦਾ ਹੈ।
ਦਰਅਸਲ ਪੰਜਾਬ ਦੇ ਜ਼ਿਲ੍ਹਾ ਜਲੰਧਰ ਵਿਚ ਡ੍ਰੋਨ ਉਡਾਉਣ ‘ਤੇ ਪਾਬੰਦੀ ਲਾਈ ਗਈ ਹੈ ਤੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਇਸਨੂੰ ਲੈ ਕੇ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਤੇ ਨਾਲ ਹੀ ਆਖ ਦਿੱਤਾ ਗਿਆ ਹੈ ਕਿ ਜੇਕਰ ਇਹਨਾਂ ਨਿਯਮਾਂ ਦੀ ਕੋਈ ਪਾਲਣਾ ਨਹੀਂ ਕਰਦਾ ਤੇ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ।
ਜਾਰੀ ਕੀਤੇ ਗਏ ਇਨਾਂ ਹੁਕਮਾਂ ਮੁਤਾਬਕ ਜ਼ਿਲ੍ਹਾ ਜਲੰਧਰ ਦੇ ਖੇਤਰਾਧਿਕਾਰ ਨੂੰ ‘ਨੋ ਡ੍ਰੋਨ ਜ਼ੋਨ’ ਐਲਾਨਿਆ ਗਿਆ ਤੇ ਡ੍ਰੋਨ ਤੇ ਮਨੁੱਖ ਰਹਿਤ ਹਵਾਈ ਵਾਹਨ ਜਾਣੀ ਯੂਏਵੀ ਦੀ ਉਡਾਣ ‘ਤੇ ਤਤਕਾਲ ਪ੍ਰਭਾਵ ਨਾਲ ਸਖਤੀ ਨਾਲ ਪ੍ਰਤੀਬੰਧ ਲਗਾਇਆ ਜਾਵੇਗਾ, ਜਿਸ ਦੇ ਚਲਦੇ ਉਹਨਾਂ ਵੱਲੋਂ ਵਿਸ਼ੇਸ਼ ਨਿਯਮਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਹੁਕਮ ਦਿੱਤਾ ਕਿ ਇਹ ਪਾਬੰਦੀ ਅੱਜ ਤੋਂ ਅਗਲੇ ਤਿੰਨ ਮਹੀਨਿਆਂ ਤੱਕ ਲਾਗੂ ਰਹੇਗੀ, ਜੀ ਹਾਂ ਯਾਨੀ ਕਿ ਪੂਰੇ ਤਿੰਨ ਮਹੀਨੇ ਇਹਨਾਂ ਸਾਰਿਆਂ ਤੇ ਪਾਬੰਦੀ ਰਹੇਗੀ ਤੇ ਜੇਕਰ ਕੋਈ ਵੀ ਇਸ ਪਾਬੰਦੀ ਨੂੰ ਤੋੜਦਾ ਹੈ ਤਾਂ ਉਸ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ ।
ਨਵੇਂ ਹੁਕਮਾਂ ਦੇ ਵਿੱਚ ਇਹ ਗੱਲ ਸਪਸ਼ਟ ਕਰ ਦਿੱਤੀ ਗਈ ਹੈ ਕਿ ਕਾਨੂੰਨ ਵਿਵਸਥਾ ਬਣਾਏ ਰੱਖਣ ਤੇ ਇਕ ਹੀ ਉਦੇਸ਼ ਲਈ ਯੂਏਵੀ/ਡ੍ਰੋਨ ਦਾ ਇਸਤੇਮਾਲ ਕਰਨ ਵਿਚ ਸ਼ਾਮਲ ਪੁਲਿਸ ਤੇ ਸੀਮਾ ਸੁਰੱਖਿਆ ਬਲਾਂ ਨੂੰ ਯੂਏਵੀ/ਡ੍ਰੋਨ ਤਾਇਨਤ ਕਰਨ ਤੋਂ ਪਹਿਲਾਂ ਡੀਐੱਮ ਦਫਤਰ ਨੂੰ ਸੂਚਿਤ ਕਰਨਾ ਹੋਵੇਗਾ। ਜਿਸ ਦੇ ਚਲਦੇ ਇਹ ਨੋਟਿਸ ਸਾਰੇ ਹੀ ਥਾਣਿਆਂ ਦੇ ਵਿੱਚ ਭੇਜ ਦਿੱਤੇ ਗਏ ਹਨ ਤਾਂ ਜੋ ਇਹਨਾਂ ਨਿਯਮਾਂ ਨੂੰ ਸਖਤੀ ਦੇ ਨਾਲ ਲਾਗੂ ਕਰਵਾਇਆ ਜਾ ਸਕੇ l
ਤਾਜਾ ਜਾਣਕਾਰੀ