BREAKING NEWS
Search

ਪੰਜਾਬ ਚ ਇਥੇ ਐਤਵਾਰ ਦੇ ਲਾਕ ਡਾਊਨ ਨੂੰ ਖਤਮ ਕਰਨ ਬਾਰੇ ਜਾਰੀ ਹੋਇਆ ਇਹ ਹੁਕਮ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੇ ਵਧੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਜਿੱਥੇ ਤਾਲਾਬੰਦੀ ਵਿਚ ਛੋਟ ਦਿੱਤੀ ਗਈ ਸੀ ਉਥੇ ਹੀ ਹਫਤਾਵਾਰੀ ਤਾਲਾ ਬੰਦੀ ਨੂੰ ਲਾਗੂ ਰੱਖਿਆ ਗਿਆ ਸੀ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕਰੋਨਾ ਸਥਿਤੀ ਅਨੁਸਾਰ ਫੈਸਲੇ ਲਏ ਜਾ ਰਹੇ ਹਨ। ਕਰੋਨਾ ਸਥਿਤੀ ਦੇ ਅਨੁਸਾਰ ਹੀ ਹੁਣ ਫੈਸਲੇ ਲੈਂਦੇ ਹੋਏ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਜਿਸ ਵਿੱਚ ਐਤਵਾਰ ਨੂੰ ਕੀਤੀ ਜਾਂਦੀ ਤਾਲਾਬੰਦੀ ਦੇ ਵਿੱਚ ਵੀ ਛੋਟ ਦਿੱਤੀ ਗਈ ਹੈ ਉਥੇ ਹੀ ਸਾਰੇ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਪੰਜਾਬ ਵਿਚ ਹੁਣ ਇਥੇ ਐਤਵਾਰ ਦੇ ਲਾਕਡਾਊਨ ਨੂੰ ਖਤਮ ਕਰਨ ਬਾਰੇ ਇਹ ਹੁਕਮ ਜਾਰੀ ਹੋਇਆ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਡਿਪਟੀ ਕਮਿਸ਼ਨਰ ਦੁਆਰਾ ਇਲਾਕਿਆਂ ਵਿਚ ਦੁਕਾਨਾਂ ਖੋਲਣ ਵਾਸਤੇ ਕਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਹਰ ਜਿਲੇ ਦੇ ਡਿਪਟੀ ਕਮਿਸ਼ਨਰ ਨੂੰ ਇਹ ਅਧਿਕਾਰ ਪ੍ਰਾਪਤ ਹੋਏ ਹਨ ਕੀ ਉਹ ਦੁਕਾਨਾਂ ਨੂੰ ਖੋਲਣ ਦੇ ਟਾਈਮ ਵਿੱਚ ਵਾਧੇ ਅਤੇ ਕਰਫਿਊ ਵਿਚ ਕਟੌਤੀ ਕਰੋਨਾ ਦੀ ਸਥਿਤੀ ਨੂੰ ਸਮਝ ਕੇ ਕਰ ਸਕਦੇ ਹਨ।

ਉੱਥੇ ਹੀ ਜਨਤਾ ਨੂੰ ਵੀ ਕੋਵਿਡ ਤੋਂ ਸੁਰੱਖਿਅਤ ਰਹਿਣ ਲਈ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਅਤੇ ਸਾਰੇ ਪ੍ਰੋ-ਟੋ-ਕੋ-ਲ-ਜ਼ ਨੂੰ ਪੂਰਾ ਕਰਨ ਲਈ ਕਿਹਾ ਗਿਆ ਹੈ। ਜਲੰਧਰ ਜਿਲ੍ਹੇ ਦੇ ਮੈਜਿਸਟ੍ਰੇਟ ਘਣਸ਼ਾਮ ਥੋਰੀ ਵੱਲੋਂ ਜਾਰੀ ਕੀਤੇ ਗਏ ਇੱਕ ਪੱਤਰ ਦੁਆਰਾ ਇਹ ਹੁਕਮ ਦਿੱਤਾ ਗਿਆ ਸੀ, ਇਸ ਘੋਸ਼ਣਾ ਵਿਚ ਉਹਨਾਂ ਨੇ ਦੱਸਿਆ ਕਿ ਦਿਨ ਐਤਵਾਰ ਨੂੰ ਲੱਗ ਰਹੇ ਕਰਫਿਊ ਨੂੰ ਖਤਮ ਕਰ ਦਿੱਤਾ ਜਾਵੇ ਅਤੇ ਐਤਵਾਰ ਦੇ ਲਾਕਡਾਉਨ ਨੂੰ ਖਤਮ ਕਰਨ ਦੇ ਹੁਕਮਾਂ ਨੂੰ 16 ਜੂਨ ਤੋਂ ਲੈ ਕੇ 25 ਜੂਨ ਤੱਕ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਹਾਕਮਾਂ ਦੇ ਜਾਰੀ ਕਰਨ ਤੋਂ ਬਾਅਦ ਜ਼ਿਲੇ ਦੇ ਦੁਕਾਨਦਾਰਾਂ ਨੂੰ ਵੀ ਕਾਫੀ ਰਾਹਤ ਮਿਲੀ ਹੈ। ਇਹਨਾਂ ਹੁਕਮਾਂ ਦੇ ਅਨੁਸਾਰ ਹੁਣ ਜਲੰਧਰ ਜ਼ਿਲ੍ਹੇ ਵਿੱਚ ਪੂਰਾ ਹਫਤਾ ਸਵੇਰੇ 5 ਤੋਂ 8 ਵਜੇ ਤੱਕ ਗੈਰਜ਼ਰੂਰੀ ਦੁਕਾਨਾਂ ਖੁੱਲ੍ਹਣਗੀਆਂ, ਇਨ੍ਹਾਂ ਤੋਂ ਇਲਾਵਾ ਨਾਈਟ ਕਰਫਿਊ ਰਾਤ 8 ਵਜੇ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।



error: Content is protected !!