ਆਈ ਤਾਜ਼ਾ ਵੱਡੀ ਖਬਰ
ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਅੱਜ ਕੱਲ ਕਈ ਤਰਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਅਜਿਹੇ ਹਾਦਸਿਆਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਪਿਛਲੇ ਕੁਝ ਸਮੇਂ ਤੋਂ ਜਿੱਥੇ ਪੰਜਾਬ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਦੇਖਦਿਆਂ ਹੋਇਆਂ ਲੋਕਾਂ ਚ ਡਰ ਪੈਦਾ ਹੋਇਆ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਅਜਿਹੇ ਹਾਦਸਿਆਂ ਨੂੰ ਰੋਕਣ ਵਾਸਤੇ ਸਖਤ ਕਦਮ ਚੁੱਕੇ ਜਾ ਰਹੇ ਹਨ। ਵੱਖ ਵੱਖ ਖੇਤਰਾਂ ਦੇ ਜਿੱਥੇ ਬਹੁਤ ਸਾਰੇ ਲੋਕ ਗੋਲੀਬਾਰੀ ਦੀਆਂ ਘਟਨਾਵਾਂ ਦਾ ਸ਼ਿਕਾਰ ਹੋ ਚੁੱਕੇ ਹਨ।
ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਅਤੇ ਗਾਇਕ ਸਿੱਧੂ ਮੂਸੇਵਾਲਾ ਦਾ ਵੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅਜਿਹੇ ਹਾਦਸੇ ਆਮ ਹੀ ਪੰਜਾਬ ਵਿਚ ਵਾਪਰ ਰਹੇ ਹਨ ਅਤੇ ਅਜਿਹੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦੀ ਜਾਨ ਜਾ ਰਹੀ ਹੈ। ਹੁਣ ਪੰਜਾਬ ਵਿੱਚ ਇਥੇ ਕਾਰ ਸਵਾਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ ਅਤੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰੂ ਹਰਸਹਾਏ ਦੇ ਅਧੀਨ ਆਉਣ ਵਾਲੇ ਪਿੰਡ ਬੋਹੜੀਆਂ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਦੁਕਾਨ ਵਿਚ ਕੁਝ ਅਣਪਛਾਤੇ ਕਾਰ ਸਵਾਰ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਇਸ ਘਟਨਾ ਦੇ ਵਿੱਚ ਜਿੱਥੇ ਦੁਕਾਨ ਵਿਚ ਸਵਾਰ ਨੌਜਵਾਨ ਸੁਖਵਿੰਦਰ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ। ਜਿਸ ਨੂੰ ਹਸਪਤਾਲ ਲਿਜਾਇਆ ਗਿਆ ਉੱਥੇ ਹੀ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਵੱਲੋਂ ਉਸ ਨੂੰ ਹੋਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਪੁਲੀਸ ਵੱਲੋਂ ਜਿੱਥੇ ਜਾਣਕਾਰੀ ਮਿਲਣ ਤੇ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਉਥੇ ਹੀ ਡੀਐਸਪੀ ਦਵਿੰਦਰ ਸਿੰਘ ਬਾਜਵਾ ਵੱਲੋਂ ਦੱਸਿਆ ਗਿਆ ਹੈ ਜਲਦੀ ਹੀ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਨੌਜਵਾਨ ਸੁਖਵਿੰਦਰ ਸਿੰਘ ਦੇ ਭਰਾ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਕੁਝ ਨੌਜਵਾਨ ਸੁਖਵਿੰਦਰ ਸਿੰਘ ਨੂੰ ਮਾਰਨ ਦੀ ਨੀਅਤ ਨਾਲ ਬੇਖ਼ੌਫ਼ ਕਾਰ ਵਿੱਚ ਸਵਾਰ ਹੋ ਕੇ ਉਨ੍ਹਾਂ ਦੇ ਪਿੰਡ ਆਏ ਅਤੇ ਆਉਂਦੇ ਸਾਰ ਹੀ ਗੋਲੀਆਂ ਚਲਾ ਦਿੱਤੀਆਂ ਗਈਆਂ।
ਤਾਜਾ ਜਾਣਕਾਰੀ