BREAKING NEWS
Search

ਪੰਜਾਬ ਚ ਇਥੇ ਕਾਲਜ ਦੇ ਬਾਹਰ ਚਲੀਆਂ ਸ਼ਰੇਆਮ ਗੋਲੀਆਂ, ਇਕ ਨੌਜਵਾਨ ਮੁੰਡੇ ਦੀ ਹੋਈ ਮੌਤ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਇੱਥੇ ਪੰਜਾਬ ਵਿੱਚ ਸ਼ਰੇਆਮ ਗੋਲੀਆਂ ਚਲਾਏ ਜਾਣ ਦੀਆਂ ਘਟਨਾਵਾਂ ਆਮ ਹੀ ਹੁੰਦੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਨਾਲ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝ ਰਹੇ ਹਨ। ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਵੀ ਮਾਪਿਆਂ ਦੇ ਦਿਲ ਵਿੱਚ ਡਰ ਪੈਦਾ ਕਰ ਦਿੱਤਾ ਹੈ। ਕਿਉਂਕਿ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਦੇ ਵਿਚ ਜਿੱਥੇ ਗੋਲੀਬਾਰੀ ਕੀਤੀ ਗਈ ਸੀ ਅਤੇ ਅਜਿਹੀਆਂ ਸਖਸੀਅਤਾਂ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋਈਆਂ ਹਨ ਉਥੇ ਹੀ ਸਾਰੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਵਿਚ ਵੀ ਦਿਖਾਈ ਦੇ ਰਹੇ ਹਨ।

ਪੰਜਾਬ ਸਰਕਾਰ ਵੱਲੋਂ ਜਿਥੇ ਪੁਲਿਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਉਥੇ ਹੀ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਂਦੇ ਹੀ ਪ੍ਰਸ਼ਾਸਨ ਵੀ ਸਵਾਲਾਂ ਦੇ ਘੇਰੇ ਵਿੱਚ ਆ ਕੇ ਖੜ੍ਹਾ ਹੋ ਜਾਂਦਾ ਹੈ। ਪੰਜਾਬ ਵਿੱਚ ਅੱਜ ਇਥੇ ਕਾਲਜ ਦੇ ਬਾਹਰ ਸ਼ਰੇਆਮ ਗੋਲੀਆਂ ਚੱਲੀਆਂ ਹਨ ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿੱਥੇ ਖਾਲਸਾ ਕਾਲਜ ਦੇ ਬਾਹਰ ਦੋ ਗੁਟਾਂ ਦੇ ਨੌਜਵਾਨਾਂ ਵਿਚਕਾਰ ਹੋਈ ਲੜਾਈ ਦੇ ਦੌਰਾਨ ਨੌਜਵਾਨਾਂ ਵੱਲੋਂ ਗੋਲੀਬਾਰੀ ਕਰ ਦਿੱਤੀ ਗਈ ਅਤੇ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਖ਼ਾਲਸਾ ਕਾਲਜ ਦੇ ਬਾਹਰ ਜਦੋਂ ਦੋ ਧੜਿਆਂ ਵਿਚਕਾਰ ਲੜਾਈ ਹੋਈ ਤਾਂ 2 ਨੌਜਵਾਨ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋਏ ਜਿਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਦਾਖਲ ਕਰਾਇਆ ਗਿਆ ਜਿੱਥੇ ਇਕ ਨੌਜਵਾਨ ਦਾ ਫਰੀਦ ਸਿੰਘ ਜੀ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਮੌਤ ਹੋ ਗਈ ਜਦਕਿ ਉਸ ਨੌਜਵਾਨ ਦੀ ਸਥਿਤੀ ਵੀ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਵੱਲੋਂ ਜਿੱਥੇ ਘਟਨਾ ਸਥਾਨ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ ਹੈ ਉਥੇ ਹੀ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ।



error: Content is protected !!