BREAKING NEWS
Search

ਪੰਜਾਬ ਚ ਇਥੇ ਕਿਸਾਨਾਂ ਦੇ ਟਰੈਕਟਰ ਮਾਰਚ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਪਿਛਲੇ 7 ਮਹੀਨਿਆਂ ਤੋਂ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਤੇ ਮੋਰਚਾ ਲਗਾਇਆ ਹੋਇਆ ਹੈ। ਭਾਰਤ ਸਰਕਾਰ ਵੱਲੋਂ 3 ਖੇਤੀਬਾੜੀ ਕਾਨੂੰਨ ਲਾਗੂ ਕੀਤੇ ਗਏ ਹਨ ਜਿਸ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਭੜਕੇ ਹੋਏ ਹਨ। ਕਿਸਾਨ ਸਰਕਾਰ ਨੂੰ ਇਹ ਬਿਲ ਵਾਪਸ ਲੈਣ ਲਈ ਆਖ ਰਹੇ ਹਨ ਉਥੇ ਹੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਇਹਨਾਂ ਮੰਗਾਂ ਤੇ ਸ਼ੁਰੂ ਤੋਂ ਹੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਪੰਜਾਬ ਦੇ ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਖੇਤੀਬਾੜੀ ਕਨੂੰਨਾਂ ਦੇ ਵਿਰੋਧ ਵਿੱਚ ਮੋਰਚੇ ਕੱਢੇ ਜਾ ਰਹੇ ਹਨ। ਉੱਥੇ ਹੀ ਸਰਕਾਰ ਵੱਲੋਂ ਆਏ ਦਿਨ ਹਰ ਜ਼ਰੂਰੀ ਚੀਜ਼ਾਂ ਦੇ ਭਾਅ ਵਧਾਏ ਜਾਂਦੇ ਰਹਿੰਦੇ ਹਨ ਜਿਸ ਵਿੱਚ ਪਟਰੋਲ ਅਤੇ ਡੀਜ਼ਲ ਦੇ ਰੇਟ ਵਿਚ ਹਰ ਵਾਰ ਵਾਧਾ ਕੀਤਾ ਜਾਂਦਾ ਰਹਿੰਦਾ ਹੈ।

ਪੰਜਾਬ ਦੇ ਕਿਸਾਨਾਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਟਰੈਕਟਰ ਮਾਰਚ ਕਰਨ ਦੀ ਇਕ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਗੇ ਡੀਜ਼ਲ ਖਰੀਦਣ ਨੂੰ ਲੈ ਕੇ ਕਿਸਾਨਾਂ ਦੇ ਨਾਲ-ਨਾਲ ਆਮ ਇਨਸਾਨ ਵੀ ਗੁੱ-ਸੇ ਵਿੱਚ ਹਨ ਅਤੇ ਜੇਕਰ ਸਰਕਾਰ ਵੱਲੋਂ ਡੀਜ਼ਲ ਦੀਆਂ ਕੀਮਤਾਂ ਘੱਟ ਨਹੀਂ ਕੀਤੀਆਂ ਗਈਆਂ ਤਾਂ ਲੋਕ ਇਸ ਮਾਮਲੇ ਵਿੱਚ ਭੜਕਣਗੇ। ਯੂਨੀਅਨ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਮਾਲਵਾ ਕਾਲਜ ਬੌਂਦਲੀ ਵਿੱਚ ਮੰਗਲਵਾਰ ਨੂੰ ਸਵੇਰੇ 10 ਵਜੇ ਕਿਸਾਨਾਂ ਨੂੰ ਟੋਚਨ ਤੇ ਟਰੈਕਟਰ ਲੈ ਕੇ ਆਓਣ ਨੂੰ ਕਿਹਾ ਤਾਂ ਕੀ ਸਰਕਾਰ ਦੇ ਇਸ ਫੈਸਲੇ ਬਾਰੇ ਜਲੂਸ ਕੱਢਿਆ ਜਾ ਸਕੇ।

ਰਾਜੇਵਾਲ ਨੇ ਅੱਗੇ ਕਿਹਾ ਕਿ ਸੂਬੇ ਅਤੇ ਕੇਂਦਰ ਦੀਆਂ ਸਰਕਾਰਾਂ ਹਰ ਚੀਜ਼ਾਂ ਦੀਆਂ ਕੀਮਤਾਂ ਵਧਾ ਕੇ ਆਪਣੇ ਹੀ ਖ਼ਜ਼ਾਨੇ ਭਰ ਰਹੀਆਂ ਹਨ ਜਿਸ ਕਾਰਨ ਟਰਾਂਸਪੋਰਟਰ ਉਦਯੋਗ ਅਤੇ ਖੇਤੀਬਾੜੀ ਮਹਿਕਮੇ ਵਿੱਚ ਮਹਿੰਗਾਈ ਕਾਰਨ ਖਲਬਲੀ ਮਚ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਵੱਲੋਂ ਮੰਗਲਵਾਰ ਨੂੰ ਸਮਰਾਲਾ ਪਿੰਡ ਵਿੱਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਲਈ ਮੋਦੀ ਸਰਕਾਰ ਦੇ ਖਿਲਾਫ ਵੱਡੇ ਪੱਧਰ ਤੇ ਰੋਸ ਮਾਰਚ ਕੱਢਿਆ ਗਿਆ। ਪੰਜਾਬ ਦੇ ਕਿਸਾਨ ਪਹਿਲਾਂ ਹੀ 8 ਘੰਟੇ ਬਿਜਲੀ ਖੇਤੀ ਲਈ ਨਾ ਮਿਲਣ ਕਾਰਨ ਗੁੱਸੇ ਵਿੱਚ ਹਨ ਕਿਉਂਕਿ ਇਸ ਅੱਤ ਦੀ ਗਰਮੀ ਵਿੱਚ ਝੋਨੇ ਦੇ ਖੇਤਾਂ ਵਿਚ ਪਾਣੀ ਨਹੀਂ ਰੁਕਦਾ ਜਿਸ ਕਾਰਨ ਝੋਨੇ ਦੀ ਫ਼ਸਲ ਵਿੱਚ ਕਿਸਾਨਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।



error: Content is protected !!