BREAKING NEWS
Search

ਪੰਜਾਬ ਚ ਇਥੇ ਕੁੜਤੇ ਪਜਾਮੇ ਦੀ ਦੁਕਾਨ ਤੇ ਚਿੱਟੇ ਦਿਨੀਂ ਹੋਗਿਆ ਵੱਡਾ ਕਾਂਡ, ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿਚ ਅਮਨ-ਸ਼ਾਂਤੀ ਨੂੰ ਸਥਾਪਤ ਰੱਖਣ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਉਥੇ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਥੇ ਕੁਝ ਲੋਕਾਂ ਵੱਲੋਂ ਆਪਸੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਦਾ ਪੰਜਾਬ ਦੇ ਹਾਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ ਅਤੇ ਉਨ੍ਹਾਂ ਇਲਾਕਿਆਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਜਿੱਥੇ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਥੇ ਪੰਜਾਬ ਦੇ ਹਾਲਾਤਾਂ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉੱਥੇ ਹੀ ਸਰਕਾਰ ਵੱਲੋਂ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ।

ਹੁਣ ਪੰਜਾਬ ਵਿਚ ਇਥੇ ਕੁੜਤੇ ਪਜਾਮੇ ਦੀ ਦੁਕਾਨ ਤੇ ਚਿੱਟੇ ਦਿਨ ਹੀ ਅਜਿਹਾ ਵੱਡਾ ਕਾਂਡ ਵਾਪਰਿਆ ਹੈ ਜਿਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਜਿਸ ਨਾਲ ਜੁੜੀ ਹੋਈ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਦਸੂਹਾ ਤੋਂ ਸਾਹਮਣੇ ਆਇਆ ਹੈ ਜਿੱਥੇ ਅੱਜ ਮੁਕਤਸਰੀ ਕੁੜਤਾ ਪਜਾਮਾ ਦੀ ਦੁਕਾਨ ਤੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਨਾਲ ਇਲਾਕੇ ਅੰਦਰ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਗੁਰਨਾਮ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਸਿੰਗਪੁਰ ਜੱਟਾਂ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੀ ਦੁਕਾਨ ਤੇ ਮਾਹੌਲ ਉਸ ਸਮੇਂ ਦਹਿਸ਼ਤ ਵਾਲਾ ਬਣ ਗਿਆ ਜਦੋਂ ਉਨ੍ਹਾਂ ਦੀ ਦੁਕਾਨ ਕੁੜਤਾ ਪਜਾਮਾ ਖਰੀਦ ਕੇ ਜਾਣ ਵਾਲੇ ਇੱਕ ਵਿਅਕਤੀ ਸੰਨੀ ਗਾਲੋਵਾਲ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਸੰਨੀ ਆਪਣੇ ਤਿੰਨ ਹੋਰ ਦੋਸਤਾਂ ਦੇ ਨਾਲ ਕਾਰ ਤੇ ਸਵਾਰ ਹੋ ਕੇ ਉਹਨਾਂ ਦੀ ਦੁਕਾਨ ਤੇ ਆਇਆ ਸੀ। ਜਿਸ ਵੱਲੋਂ ਖਰੀਦੇ ਗਏ ਇਕ ਕੁੜਤੇ ਪਜਾਮੇ ਨੂੰ ਲੈ ਕੇ ਉਲਾਂਭਾ ਦਿੱਤਾ ਜਾ ਰਿਹਾ ਸੀ ਉਨ੍ਹਾਂ ਦੀ ਦੁਕਾਨ ਤੋਂ ਖਰੀਦਿਆ ਗਿਆ ਕੁੜਤਾ ਪਜਾਮਾ ਠੀਕ ਨਹੀਂ ਸੀ ਬਹੁਤ ਘਟੀਆ ਸੀ। ਆਪਸੀ ਤਕਰਾਰ ਗਾਲੀ-ਗਲੋਚ ਤੋਂ ਹੁੰਦੀ ਹੋਈ ਗੋਲੀਆਂ ਤੱਕ ਪਹੁੰਚ ਗਈ।

ਜਿੱਥੇ ਸੰਨੀ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਕਿਰਪਾਨ ਨਾਲ ਹਮਲਾ ਕੀਤਾ ਜਾ ਰਿਹਾ ਸੀ ਉਥੇ ਹੀ ਚਾਰ ਗੋਲੀਆਂ ਵੀ ਚਲਾਈਆਂ ਗਈਆਂ ਹਨ ਜਦ ਕਿ ਇਸ ਘਟਨਾ ਵਿੱਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਉਥੇ ਹੀ ਪੁਲਸ ਵੱਲੋਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲੀਸ ਵੱਲੋਂ ਘਟਨਾ ਸਥਾਨ ਤੋਂ ਪਿਸਤੌਲ ਦਾ ਇੱਕ ਜਿੰਦਾ ਰੋਂਦ ਅਤੇ ਦੋ ਚੱਲੇ ਹੋਏ ਰੋਂਦ ਵੀ ਬਰਾਮਦ ਕੀਤੇ ਹਨ।



error: Content is protected !!