BREAKING NEWS
Search

ਪੰਜਾਬ ਚ ਇਥੇ ਕੁੜੀ ਨੂੰ ਇਸ ਤਰਾਂ ਸ਼ਰੇਆਮ ਕੀਤਾ ਗਿਆ ਅਗਵਾਹ ਘਟਨਾ CCTV ਚ ਹੋਈ ਕੈਦ

ਆਈ ਤਾਜਾ ਵੱਡੀ ਖਬਰ 

ਪੰਜਾਬ ਚ ਜਿੱਥੇ ਇਕ ਪਾਸੇ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਕੇ ਹਟੀਆਂ ਹਨ । ਦੱਸ ਮਾਰਚ ਨੂੰ ਇਨ੍ਹਾਂ ਚੋਣਾਂ ਦੇ ਨਤੀਜੇ ਐਲਾਨੇ ਜਾਣੇ ਹਨ। ਜਿਸ ਤੇ ਪੰਜਾਬ ਸਮੇਤ ਪੂਰੇ ਦੇਸ਼ ਭਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ । ਚੋਣਾਂ ਦੇ ਚੱਲਦੇ ਪੁਲਸ ਵਲੋਂ ਵੀ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਜਿਸ ਦੇ ਚੱਲਦੇ ਕਈ ਅਪਰਾਧਕ ਘਟਨਾਵਾਂ ਨੂੰ ਪੁਲੀਸ ਵੱਲੋਂ ਸਖ਼ਤੀ ਨਾਲ ਰੋਕਿਆ ਜਾ ਰਿਹਾ ਸੀ । ਪਰ ਜਿਵੇਂ ਹੀ ਹੁਣ ਚੋਣਾਂ ਮੁਕੀਆ ਹਨ ਦੋਸ਼ੀ ਮੁੜ ਤੋਂ ਅਪਰਾਧ ਦੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਸ਼ੁਰੂ ਹੋ ਚੁੱਕੇ ਹਨ ।

ਅਜੇ ਕੁਝ ਦਿਨ ਪਹਿਲਾਂ ਹੀ ਚੋਣਾਂ ਪੈ ਕੇ ਹਟੀਆਂ ਹਨ ਤੇ ਉਨ੍ਹਾਂ ਦੋ ਤੋਂ ਤਿੰਨ ਦਿਨਾਂ ਦੇ ਵਿੱਚ ਲਗਾਤਾਰ ਅਪਰਾਧ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਤੇ ਅਜਿਹਾ ਹੀ ਅੱਜ ਇਕ ਮਾਮਲਾ ਪੰਜਾਬ ਦੇ ਜ਼ਿਲ੍ਹਾ ਮੋਗੇ ਤੋਂ ਸਾਹਮਣੇ ਆਇਆ। ਜਿੱਥੇ ਅੱਜ ਮੋਗਾ ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸੜਕ ਕਿਨਾਰੇ ਬੈਠੀ ਮੁਟਿਆਰ ਲੜਕੀ ਨੂੰ ਅਗਵਾ ਕਰ ਲਿਆ ਗਿਆ । ਜ਼ਿਕਰਯੋਗ ਹੈ ਕਿ ਦਿਨ ਦਿਹਾੜੇ ਦੋਸ਼ੀਆਂ ਵੱਲੋਂ ਬਿਨਾਂ ਕਿਸੇ ਡਰ ਤੋਂ ਇਸ ਵੱਡੀ ਵਾਰਦਾਤ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਿਸ ਦੇ ਚੱਲਦੇ ਹੁਣ ਆਲੇ ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਲੜਕੀ ਦੀ ਉਮਰ ਤਕਰੀਬਨ ਚੌਵੀ ਸਾਲਾਂ ਦੀ ਸੀ ਜਿਸ ਨੂੰ ਅਗਵਾ ਕਰਨ ਦੇ ਲਈ ਹਰਿਆਣਾ ਦੇ ਨੰਬਰ ਵਾਲੀ ਆਲਟੋ ਗੱਡੀ ਦੀ ਵਰਤੋਂ ਕੀਤੀ ਗਈ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਸੜਕ ਕਿਨਾਰੇ ਬੈਠੀ ਲੜਕੀ ਨੂੰ ਜ਼ਬਰਦਸਤੀ ਅਗਵਾ ਕੀਤਾ ਗਿਆ ਤੇ ਲੜਕੀ ਨੂੰ ਅਗਵਾ ਕਰਨ ਦੀ ਵਾਰਦਾਤ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ।

ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਤੇ ਪੁਲੀਸ ਨੇ ਸੜਕ ਕਿਨਾਰੇ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਘਾਲਿਆ ਹੈ ਤਾਂ ਜੋ ਇਸ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ ।



error: Content is protected !!