ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਤੋਂ ਜਿੱਥੇ ਬੇਅਦਬੀ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਦੇ ਨਾਲ ਜਿੱਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਉਥੇ ਹੀ ਇਨ੍ਹਾਂ ਘਟਨਾਵਾਂ ਦੇ ਕਾਰਨ ਪੰਜਾਬ ਦੇ ਹਾਲਾਤਾਂ ਉਪਰ ਵੀ ਇਨ੍ਹਾਂ ਦਾ ਅਸਰ ਵੇਖਿਆ ਜਾ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਕਈ ਜਗ੍ਹਾ ਤੇ ਲੋਕਾਂ ਵੱਲੋਂ ਦੋਸ਼ੀਆਂ ਨੂੰ ਕਾਬੂ ਕਰਨ ਤੋਂ ਬਾਅਦ ਕੁੱਟਮਾਰ ਕੀਤੀ ਗਈ ਜਿਸ ਕਾਰਨ ਉਨ੍ਹਾਂ ਦੀ ਮੌਤ ਵੀ ਹੋ ਗਈ। ਹੁਣ ਪੰਜਾਬ ਵਿੱਚ ਇਥੇ ਗੁਰਦਵਾਰਾ ਸਾਹਿਬ ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼, ਉਥੇ ਹੀ ਮੌਕੇ ਤੇ ਕਾਬੂ ਕੀਤਾ ਗਿਆ ਕਥਿਤ ਦੋਸ਼ੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਮਹਾਂਨਗਰ ਲੁਧਿਆਣਾ ਦੇ ਵਿਚ ਥਾਣਾ ਜੋਧਾਂ ਦੇ ਅਧੀਨ ਆਉਣ ਵਾਲੇ ਪਿੰਡ ਸਰਾਭਾ ਵਿੱਚ ਬੇਅਦਬੀ ਦੀ ਘਟਨਾ ਹੋਣ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ। ਉਥੇ ਹੀ ਪਿੰਡ ਵਾਸੀਆਂ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨੂੰ ਮੌਕੇ ਉਪਰ ਕਾਬੂ ਵੀ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਇਹ ਸਰਾਭਾ ਪਿੰਡ ਗਦਰ ਲਹਿਰ ਦੇ ਮਹਾਨ ਹੀਰੋ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦਾ ਜੱਦੀ ਪਿੰਡ ਹੈ ਉਥੇ ਹੀ ਇਸ ਪਿੰਡ ਸਰਾਭਾ ਵਿਖੇ ਗੁਰਦੁਆਰਾ ਸਾਹਿਬ ,ਸੱਦਾ ਪੱਤੀ ਵਿੱਚ ਦੋਸ਼ੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਕੋਸ਼ਿਸ਼ ਕਰਦਿਆਂ ਹੋਇਆਂ ਉਸ ਦੋਸ਼ੀ ਨੂੰ ਗੁਰਦੁਆਰਾ ਸਾਹਿਬ ਵਿਚ ਮੌਜੂਦ ਸੇਵਾਦਾਰਾਂ ਵੱਲੋਂ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਸੇਵਾਦਾਰਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਦੇ ਆਉਣ ਤੇ ਉਸ ਨੌਜਵਾਨ ਨੂੰ ਪਿੰਡ ਵਾਸੀਆਂ ਵੱਲੋਂ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਜਿੱਥੇ ਉਹ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਿਚ ਸਫਲ ਨਹੀਂ ਹੋ ਸਕਿਆ ਉਹੀ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਿੰਡ ਵਾਸੀਆਂ ਵਿੱਚ ਰੋਸ ਹੈ। ਉਥੇ ਹੀ ਦਸਿਆ ਗਿਆ ਹੈ ਕਿ ਦੋਸ਼ੀ ਨਜ਼ਦੀਕ ਦੇ ਪਿੰਡ ਦਾ ਹੀ ਰਹਿਣ ਵਾਲਾ ਹੈ।

Home ਤਾਜਾ ਜਾਣਕਾਰੀ ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼ – ਮੌਕੇ ਤੇ ਕਾਬੂ ਕੀਤਾ ਗਿਆ ਕਥਿਤ ਦੋਸ਼ੀ

ਤਾਜਾ ਜਾਣਕਾਰੀ
ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼ – ਮੌਕੇ ਤੇ ਕਾਬੂ ਕੀਤਾ ਗਿਆ ਕਥਿਤ ਦੋਸ਼ੀ
ByadminMay 8, 2022Comments Off on ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼ – ਮੌਕੇ ਤੇ ਕਾਬੂ ਕੀਤਾ ਗਿਆ ਕਥਿਤ ਦੋਸ਼ੀ
Previous Postਪੰਜਾਬ : ਵਿਦਿਆਰਥੀ ਨੇ ਆਪਣੀ ਮਰਜੀ ਨਾਲ ਦਿੱਤੀ ਚੁਣੀ ਮੌਤ – ਮਰਨ ਤੋਂ ਪਹਿਲਾਂ ਲਿਖਿਆ ਇਹ ਨੋਟ
Next Postਡਰਾਈਵਰ ਦੀ ਰਾਤੋ ਰਾਤ ਚਮਕ ਗਈ ਕਿਸਮਤ, 59 ਰੁਪਏ ਲਗਾ ਇਸ ਤਰਾਂ ਬਣਿਆ ਕਰੋੜਪਤੀ- ਤਾਜਾ ਵੱਡੀ ਖਬਰ