BREAKING NEWS
Search

ਪੰਜਾਬ ਚ ਇਥੇ ਘਰ ਤੇ ਚਲੀਆਂ ਗੋਲੀਆਂ ਵਿਚ ਹੋਈ ਨੌਜਵਾਨ ਕੁੜੀ ਦੀ ਮੌਤ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ । ਕਈ ਤਰ੍ਹਾਂ ਦੇ ਵਾਅਦੇ ਕਰਦੀ ਹੋਈ ਪੰਜਾਬ ਦੀ ਮਾਨ ਸਰਕਾਰ ਨਜ਼ਰ ਆ ਰਹੀ ਹੈ ।ਹਾਲਾਂਕਿ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ , ਪਰ ਇਸੇ ਵਿਚਕਾਰ ਇਕ ਹੋਰ ਅਜਿਹੀ ਘਟਨਾ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਵਿੱਚ ਵਾਪਰੀ ਜਿਸ ਨੇ ਇੱਕ ਵਾਰ ਫਿਰ ਤੋਂ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗ ਦਿੱਤਾ ਹੈ । ਦਰਅਸਲ ਤਰਨਤਾਰਨ ਦੇ ਵਿਧਾਨ ਸਭਾ ਖਡੂਰ ਸਾਹਿਬ ਦੇ ਪਿੰਡ ਪੱਖੋਪੁਰ ਵਿਚ ਤਿੰਨ ਨੌਜਵਾਨਾਂ ਦੇ ਵੱਲੋਂ ਇਕ ਘਰ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆ । ਗੋਲੀ ਲੱਗਣ ਕਾਰਨ ਘਰ ਵਿੱਚ ਮੌਜੂਦ ਇਕ ਔਰਤ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਸਾਰਾ ਮਾਮਲਾ ਜ਼ਮੀਨੀ ਝਗੜੇ ਦਾ ਹੈ ਤੇ ਕਾਫੀ ਦਿਨਾਂ ਤੋਂ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ।

ਅੱਜ ਇਹ ਝਗੜਾ ਵੇਖਦੇ ਹੀ ਵੇਖਦੇ ਇੰਨਾ ਵਧ ਗਿਆ ਕਿ ਇਕ ਧਿਰ ਨੇ ਦੂਸਰੀ ਧਿਰ ਦੇ ਘਰ ਜਾ ਕੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਗੋਲੀ ਲੱਗਣ ਕਾਰਨ ਘਰ ਵਿਚ ਮੌਜੂਦ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦ ਕਿ ਤਿੰਨੇ ਨੌਜਵਾਨ ਮੋਟਰਸਾਈਕਲ ਉੱਤੇ ਆਏ ਅਤੇ ਗੋਲੀਆਂ ਚਲਾਉਣ ਤੋਂ ਬਾਅਦ ਉੱਥੋਂ ਦੀ ਫ਼ਰਾਰ ਹੋ ਗਏ । ਇਸ ਦਰਦਨਾਕ ਘਟਨਾ ਦੇ ਵਿਚ ਮ੍ਰਿਤਕ ਔਰਤ ਦੀ ਪਛਾਣ ਰਾਜਬੀਰ ਕੌਰ ਦੇ ਰੂਪ ਵਜੋਂ ਹੋਈ । ਰਾਜਵੀਰ ਕੌਰ ਦੇ ਛੋਟੇ ਛੋਟੇ ਬੱਚੇ ਹਨ ।

ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈ ਕੇ ਲਾਸ਼ ਕਬਜ਼ੇ ਵਿੱਚ ਲੈ ਲਿਆ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ । ਉਥੇ ਹੀ ਇਸ ਬਾਬਤ ਗੱਲਬਾਤ ਕਰਦਿਆਂ ਹੋਇਆ ਮ੍ਰਿਤਕ ਔਰਤ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਕਾਫੀ ਲੰਬੇ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਤੇ ਤਿੰਨ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਗਏ ਤੇ ਗਾਲ੍ਹਾਂ ਕੱਢੀਆਂ ਉਨ੍ਹਾਂ ਵੱਲੋਂ ਸ਼ੁਰੂ ਕਰ ਦਿੱਤੀਆਂ ਗਈਆਂ ।

ਰਾਜਵੀਰ ਕੌਰ ਆਪਣੇ ਘਰ ਦੇ ਦਰਵਾਜ਼ੇ ਉਤੇ ਗਈ ਤਾਂ ਨੌਜਵਾਨਾਂ ਨੇ ਉਸ ਉਪਰ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਜਿਸ ਦੇ ਚੱਲਦੇ ਰਾਜਵਿੰਦਰ ਦੀ ਮੌਕੇ ਤੇ ਹੀ ਮੌਤ ਹੋ ਗਈ । ਰਾਜਬੀਰ ਕੌਰ ਦੇ ਤਿੰਨ ਮਾਸੂਮ ਬੱਚੇ ਹਨ ਜਿਨ੍ਹਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ । ਫਿਲਹਾਲ ਪੁਲਸ ਵੱਲੋਂ ਬਾਰੀਕੀ ਨਾਲ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।



error: Content is protected !!