ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਵਿੱਚ ਜਿੱਥੇ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਉਥੇ ਹੀ ਲੁੱਟ-ਖੋਹ ਦੀਆਂ ਘਟਨਾਵਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਹੁਣ ਪੰਜਾਬ ਚ ਇਥੇ ਚਿੱਟੇ ਦਿਨੀ ਲੁਟੇਰਿਆਂ ਨੇ ਕੀਤੀ ਵੱਡੀ ਵਾਰਦਾਤ, ਨਗਦੀ ਤੇ ਹੋਰ ਸਮਾਨ ਖੋਇਆ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਾਇਲ ਦੇ ਅਧੀਨ ਆਉਂਦੇ ਪਿੰਡ ਰੌਣੀ ਤੋਂ ਸਾਹਮਣੇ ਆਇਆ ਹੈ ਜਿਥੇ ਕੁਝ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਟੈਲੀਕਾਮ ਕੰਪਨੀ ਦੇ ਕੁਲੈਕਸ਼ਨ ਏਜੰਟਾਂ ਨਾਲ ਲੁੱਟ ਕੀਤੀ ਗਈ ਹੈ ਜਿੱਥੇ ਇਹ ਲੁਟੇਰੇ ਨਗਦੀ ਅਤੇ ਹੋਰ ਸਮਾਨ ਲੈ ਕੇ ਘਟਨਾ ਸਥਾਨ ਤੋਂ ਫਰਾਰ ਹੋ ਗਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅੱਜ ਦੁਪਹਿਰ ਸਵਾ 2 ਵਜੇ ਕਰੀਬ 3 ਅਣਪਛਾਤੇ ਲੁਟੇਰਿਆਂ ਵੱਲੋਂ ਪਿੰਡ ਜਾਰਗ ਨੂੰ ਜਾਂਦੀ ਸੜਕ ‘ਤੇ ਉਗਰਾਹੀ ਕਰਕੇ ਵਾਪਸ ਆ ਰਹੇ ਦੋ ਟੈਲੀਕਾਮ ਕੰਪਨੀ ਦੇ ਕੁਲੈਕਸ਼ਨ ਏਜੰਟਾਂ ‘ਤੇ ਤੇਜ਼ਧਾਰ ਹੱਥਿਆਰਾਂ ਨਾਲ ਹਮਲਾ ਕਰ ਦਿੱਤਾ ਉੱਥੇ ਹੀ ਇਨ੍ਹਾਂ ਏਜੰਟਾਂ ਤੇ ਉੱਪਰ ਹਮਲਾ ਕਰਨ ਤੋਂ ਬਾਅਦ ਉਨ੍ਹਾਂ ਕੋਲੋਂ ਲੁੱਟੀ ਗਈ ਹਜ਼ਾਰਾਂ ਰੁਪਏ ਦੀ ਨਕਦੀ ਵਾਲਾ ਬੈਗ, ਮੋਬਾਈਲ ਫੋਨ ਲੁੱਟ ਕੇ ਫਰਾਰ ਹੋ ਗਏ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮਲੌਦ ਤੋਂ ਪੱਤਰਕਾਰ ਸੰਤੋਸ਼ ਕੁਮਾਰ ਸਿੰਗਲਾ ਦੀ ਟੈਲੀਕਾਮ ਕੰਪਨੀ ‘ਚ ਕੰਮ ਕਰਦੇ ਕੁਲੈਕਸ਼ਨ ਏਜੰਟ ਦੋ ਨੌਜਵਾਨ ਮੋਜਸ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਸੋਮਲਖੇੜੀ ਤੇ ਕੁਲਵਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਬੇਰਕਲਾਂ ਵੱਖ ਵੱਖ ਪਿੰਡਾਂ ਦੇ ਕੁਨੈਕਸ਼ਨ ਕਰਦੇ ਹੋਏ ਉਗਰਾਹੀ ਵਾਸਤੇ ਪਿੰਡ ਰੌਣੀ ਦੁਪਹਿਰ ਨੂੰ ਪਹੁੰਚੇ ਤਾਂ ਉਸ ਸਮੇਂ ਇਹ ਘਟਨਾ ਵਾਪਰ ਗਈ।
ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਅਣਪਛਾਤੇ ਲੁਟੇਰਿਆਂ ਬਾਰੇ ਦਿੱਤੀ ਗਈ ਜਾਣਕਾਰੀ ਦੇ ਅਧਾਰ ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਤਾਜਾ ਜਾਣਕਾਰੀ