BREAKING NEWS
Search

ਪੰਜਾਬ ਚ ਇਥੇ ਚੋਰਾਂ ਵਲੋਂ ATM ਚ ਲੁੱਟ ਕਰਨ ਦੀ ਕੀਤੀ ਕੋਸ਼ਿਸ਼, ਘਟਨਾ ਹੋਈ CCTV ਚ ਕੈਦ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਗੈਂਗਸਟਰ ਵੱਲੋਂ ਵੱਡੀਆਂ ਵੱਡੀਆਂ ਹਸਤੀਆਂ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਜਿੱਥੇ ਬਹੁਤ ਸਾਰੀਆਂ ਹਸਤੀਆਂ ਇਨ੍ਹਾਂ ਗੈਂਗਸਟਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਦਾ ਸ਼ਿਕਾਰ ਹੋ ਗਈਆਂ ਹਨ। ਉਥੇ ਹੀ ਬੀਤੇ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਉਪਰ ਵੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜ ਤੋੜ ਗੋਲੀਆ ਚਲਾ ਦਿੱਤੀਆਂ ਗਈਆਂ ਸਨ ਜਿਸ ਕਾਰਨ ਇਸ ਹਾਦਸੇ ਵਿਚ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਪੰਜਾਬ ਵਿੱਚ ਵਾਪਰਨ ਵਾਲੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗਾੜ ਰਹੇ ਹਨ।

ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜਿੱਥੇ ਸਰਕਾਰ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਵੀ ਸਖਤੀ ਨਾਲ ਕੰਮ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਹੁਣ ਪੰਜਾਬ ਵਿੱਚ ਚੋਰਾਂ ਵੱਲੋਂ ਏਟੀਐਮ ਨੂੰ ਲੁੱਟਣ ਦੀ ਕੀਤੀ ਗਈ ਕੋਸ਼ਿਸ਼, ਸਾਰੀ ਘਟਨਾ ਹੋਈ ਕੈਮਰੇ ਵਿਚ ਕੈਦ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਜਿੱਥੇ ਗੁਰਦਾਸਪੁਰ ਦੀ ਕੇਨਰਾ ਬੈਂਕ ਦੀ ਬਰਾਂਚ ਵਿੱਚ ਏਟੀਐਮ ਮਸ਼ੀਨ ਨੂੰ ਤੋੜਣ ਦੀ ਕੋਸ਼ਿਸ਼ ਕੀਤੀ ਗਈ। ਇਨ੍ਹਾਂ ਤਿੰਨ ਦੋਸ਼ੀਆਂ ਵੱਲੋਂ ਜਿਥੇ ਰਾਤ ਦੇ ਸਮੇਂ ਏ ਟੀ ਐਮ ਮਸ਼ੀਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ। ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਮੇਂ ਅਸਫ਼ਲ ਹੋਏ, ਉਥੇ ਹੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਜਿਸ ਦੇ ਅਧਾਰ ਤੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਜਿਸ ਸਮੇਂ ਇਨ੍ਹਾਂ ਤਿੰਨ ਚੋਰਾਂ ਵੱਲੋਂ ਰਾਤ ਦੇ 12 ਤੋਂ 1 ਵਜੇ ਦੇ ਦਰਮਿਆਨ ਏ ਟੀ ਐਮ ਮਸ਼ੀਨ ਨੂੰ ਤੋੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਪਰ ਜਦੋਂ ਉਹ ਇਸ ਵਿਚ ਸਫ਼ਲ ਨਾ ਹੋ ਸਕੇ ਤਾਂ ਉਹ ਵਾਪਸ ਚਲੇ ਗਏ। ਇਸ ਬਾਰੇ ਬੈਂਕ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਏ ਟੀ ਐਮ ਮਸ਼ੀਨ ਵਿਚ ਕੈਸ਼ ਬਿਲਕੁਲ ਸੁਰੱਖਿਅਤ ਹੈ।



error: Content is protected !!