ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਜਿਥੇ ਬੇਰੁਜ਼ਗਾਰੀ ਅਤੇ ਨਸ਼ਾਖੋਰੀ ਵੱਧ ਰਹੀ ਹੈ ਉਥੇ ਹੀ ਇਸ ਬੇਰੁਜ਼ਗਾਰੀ ਕਾਰਨ ਬਹੁਤ ਸਾਰੇ ਨੌਜਵਾਨਾਂ ਵੱਲੋਂ ਨਸ਼ੇ ਦੀ ਦਲਦਲ ਵਿੱਚ ਫਸਣ ਤੋਂ ਬਾਅਦ ਆਪਣੇ ਨਸ਼ੇ ਦੀ ਲਤ ਨੂੰ ਪੂਰਾ ਕਰਨ ਵਾਸਤੇ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਸ ਜ਼ਰੀਏ ਉਨ੍ਹਾਂ ਵੱਲੋਂ ਆਪਣੇ ਨਸ਼ੇ ਦੀ ਪੂਰਤੀ ਕੀਤੀ ਜਾ ਸਕੇ ਏਸ ਨਸ਼ੇ ਦੇ ਕਾਰਨ ਹੀ ਉਨ੍ਹਾਂ ਵੱਲੋਂ ਕਈ ਵਾਰ ਬਹੁਤ ਸਾਰੇ ਬੇਗੁਨਾਹ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਚੜਦੀ ਜਵਾਨੀ ਵਿੱਚ ਕੁੜੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਜਿਸ ਨਾਲ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਫੈਲ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਬੋਹਰ ਦੇ ਅਧੀਨ ਆਉਣ ਵਾਲੇ ਢਾਣੀ ਚੀਫ਼ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ 16 ਸਾਲਾਂ ਦੀ ਨੌਜਵਾਨ ਲੜਕੀ ਦਾ ਕਤਲ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਪਿਤਾ ਜੈ ਚੰਦ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਹਨਾਂ ਦੀ ਜਾਣ ਪਹਿਚਾਣ ਵਾਲਾ ਇਕ ਲਾਲ ਚੰਦ ਦਾ ਪਰਿਵਾਰ ਕਿਸੇ ਧਾਰਮਿਕ ਸਥਾਨ ਤੇ ਮੱਥਾ ਟੇਕਣ ਲਈ ਗਿਆ ਹੋਇਆ ਸੀ। ਜਿੱਥੇ ਸ਼ਰਨਜੀਤ ਕੌਰ ਘਰ ਵਿਚ ਇਕੱਲੀ ਸੀ। ਉੱਥੇ ਹੀ ਉਸ ਵੱਲੋਂ ਘਰ ਵਿੱਚ ਸੌਣ ਵਾਸਤੇ ਮੀਨੂੰ ਨੂੰ ਫੋਨ ਕਰਕੇ ਬੁਲਾਇਆ ਗਿਆ ।
ਦੂਸਰੇ ਦਿਨ ਉਨ੍ਹਾਂ ਨੂੰ ਫੋਨ ਕਰਕੇ ਆਖਿਆ ਗਿਆ ਕਿ ਉਹ ਆਪਣੀ ਧੀ ਨੂੰ ਆ ਕੇ ਲੈ ਜਾਣ, ਜਦੋਂ ਪਿਤਾ ਆਪਣੀ ਧੀ ਨੂੰ ਲੈਣ ਸ਼ਰਨਜੀਤ ਕੌਰ ਦੇ ਘਰ ਪਹੁੰਚਿਆ ਤਾਂ ਘਰ ਵਿਚ ਆਪਣੀ ਧੀ ਦੀ ਲਾਸ਼ ਨੂੰ ਦੇਖ ਕੇ ਹੈਰਾਨ ਰਹਿ ਗਿਆ। ਜਿੱਥੇ ਉਸ ਦੀ ਧੀ ਖੂਨ ਨਾਲ ਲੱਥਪੱਥ ਪਈ ਸੀ ਜਿਸ ਦਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਕਤਲ ਕੀਤਾ ਗਿਆ ਸੀ। ਉੱਥੇ ਹੀ ਸ਼ਰਨਜੀਤ ਕੌਰ ਵੀ ਗੰਭੀਰ ਜ਼ਖਮੀ ਹਾਲਤ ਵਿੱਚ ਸੀ ਜਿਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਜਿਸ ਨੇ ਦੱਸਿਆ ਕਿ ਰਾਤ ਦੇ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਆ ਕੇ ਹਮਲਾ ਕੀਤਾ ਗਿਆ ਹੈ।
ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਪੀੜਤ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ