ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਸੂਬਾ ਸਰਕਾਰ ਵੱਲੋਂ ਜਿੱਥੇ ਵਾਪਰਨ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਵਿੱਚ ਬਹੁਤ ਸਾਰੀਆਂ ਘਟਨਾਵਾਂ ਅਪਰਾਧਿਕ ਜਗਤ ਨਾਲ ਜੁੜੀਆਂ ਹੋਈਆਂ ਹਨ। ਬਹੁਤ ਸਾਰੇ ਲੋਕ ਜਿੱਥੇ ਸੜਕ ਹਾਦਸਿਆ ਬਿਮਾਰੀਆਂ ਅਤੇ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ ਉਥੇ ਹੀ ਅਚਾਨਕ ਵਾਪਰ ਰਹੇ ਹਾਦਸਿਆਂ ਦੇ ਵੀ ਸ਼ਿਕਾਰ ਹੋਏ ਹਨ। ਪਰ ਕੁਝ ਪਰਿਵਾਰਕ ਵਿਵਾਦ ਇਸ ਕਦਰ ਤੱਕ ਵਧ ਸਕਦੇ ਹਨ ਕਿ ਭਰਾ ਹੀ ਭਰਾ ਦਾ ਦੁਸ਼ਮਣ ਬਣ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਛੋਟੇ ਭਰਾ ਵੱਲੋਂ ਇਸ ਤਰਾਂ ਵੱਡੇ ਭਰਾ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਅਧੀਨ ਆਉਣ ਵਾਲੇ ਪਿੰਡ ਹਲਵਾਰਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਛੋਟੇ ਭਰਾ ਬਲਵਿੰਦਰ ਸਿੰਘ ਵੱਲੋਂ ਆਪਣੇ ਵੱਡੇ ਭਰਾ ਕਾਬਲ ਸਿੰਘ 27 ਸਾਲਾ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਜਿੱਥੇ ਬੀਤੀ ਰਾਤ ਵਾਪਰੀ ਹੈ ਉਥੇ ਹੀ ਦੋਸ਼ੀ ਵੱਲੋਂ ਇਸ ਘਟਨਾਂ ਨੂੰ ਇੱਕ ਸੜਕ ਹਾਦਸੇ ਵਜੋਂ ਵੀ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ।

ਜਿੱਥੇ ਉਸ ਵੱਲੋਂ ਇਹ ਦੱਸਿਆ ਜਾ ਰਿਹਾ ਸੀ ਕਿ ਇਹ ਹਾਦਸਾ ਹਲਵਾਰਾ ਵਿੱਚੋਂ ਗੁਜ਼ਰਦੇ ਬਠਿੰਡਾ-ਲੁਧਿਆਣਾ ਰਾਜ ਮਾਰਗ ਤੇ ਵਾਪਰਿਆਂ ਹੈ। ਜਿੱਥੇ ਦੋਸ਼ੀ ਵੱਲੋਂ ਬਹੁਤ ਹੀ ਜ਼ਿਆਦਾ ਚੁਸਤੀ ਵਰਤਣ ਦੀ ਕੋਸ਼ਿਸ਼ ਕੀਤੀ ਗਈ ਉਥੇ ਹੀ ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿਚ ਕੈਦ ਹੋ ਗਈ।

ਜਿਸ ਤੋਂ ਬਾਅਦ ਪੁਲਸ ਵੱਲੋਂ ਦੋਸ਼ੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਸ ਕੋਲੋਂ ਪੁੱਛਗਿਛ ਕਰਨ ਤੇ ਉਸ ਵੱਲੋਂ ਆਪਣਾ ਗੁਨਾਹ ਕਬੂਲ ਕਰ ਲਿਆ ਗਿਆ ਹੈ ਕਿ ਉਸ ਵੱਲੋਂ ਆਪਣੇ ਭਰਾ ਨਾਲ ਆਪਸੀ ਲੜਾਈ ਹੋਈ ਸੀ। ਜਿਸ ਕਾਰਨ ਉਸ ਵੱਲੋਂ ਆਪਣੇ ਭਰਾ ਦੇ ਸਿਰ ਉੱਪਰ ਇੱਟਾਂ ਨਾਲ ਵਾਰ ਕੀਤਾ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ,ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਪੁਲਸ ਵੱਲੋਂ ਮ੍ਰਿਤਕ ਦੇ ਤਾਏ ਦੇ ਲੜਕੇ ਰਣਜੀਤ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।

Home ਤਾਜਾ ਜਾਣਕਾਰੀ ਪੰਜਾਬ ਚ ਇਥੇ ਛੋਟੇ ਭਰਾ ਤੇ ਇਸ ਤਰਾਂ ਵੱਡੇ ਭਰਾ ਨੂੰ ਦਿੱਤੀ ਮੌਤ – ਪ੍ਰੀਵਾਰ ਤੇ ਟੁੱਟਾ ਦੁੱਖਾਂ ਦਾ ਪਹਾੜ

ਤਾਜਾ ਜਾਣਕਾਰੀ


