=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਛੱਪੜ ਚੋਂ ਨੌਜਵਾਨ ਦੀ ਅੱਧ ਸੜੀ ਮਿਲੀ ਲਾਸ਼, ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਓਥੇ ਹੀ ਬਹੁਤ ਸਾਰੇ ਅਜਿਹੇ ਅਜੀਬੋ-ਗਰੀਬ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ।ਜਿੱਥੇ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਦੇ ਚਲਦਿਆਂ ਹੋਇਆਂ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉੱਥੇ ਹੀ ਕੁੱਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਆਪਣੇ ਹੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਮੌਤ ਦੇ ਘਾਟ ਉਤਾਰੇ ਜਾਣ ਦੇ ਦੁਖਦਾਈ ਸਮਾਚਾਰ ਸਾਹਮਣੇ ਆ ਰਹੇ ਹਨ। ਹੁਣ ਪੰਜਾਬ ਚ ਛੱਪੜ ਵਿੱਚੋਂ ਨੌਜਵਾਨ ਦੀ ਅੱਧ ਸੜੀ ਲਾਸ਼ ਬਰਾਮਦ ਕੀਤੀ ਗਈ ਹੈ ਜਿੱਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਜਲਭੈ ਤੋ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਦੀ ਲਾਸ਼ ਛੱਪੜ ਵਿੱਚੋਂ ਮਿਲਦੇ ਹੀ ਪਿੰਡ ਵਿਚ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮ੍ਰਿਤਕਾਂ ਦੇ ਪਿਤਾ ਜੋਗਿੰਦਰ ਕੁਮਾਰ ਨਿਵਾਸੀ ਲੰਮਾ ਪਿੰਡ ਵੱਲੋਂ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ 32 ਸਾਲਾਂ ਪੁੱਤਰ ਲਵਲੀਨ ਕੁਮਾਰ ਪਿੰਡ ਜਲਭੈ ਦੇ ਵਿਚ ਇਕ ਵਿਦੇਸ਼ ਗਏ ਪਰਵਾਰ ਦੀ ਕੋਠੀ ਵਿੱਚ ਕੇਅਰਟੇਕਰ ਵਜੋਂ ਕੰਮ ਕਰਦਾ ਆ ਰਿਹਾ ਸੀ।

ਜਿਸ ਨੂੰ ਐਤਵਾਰ ਦੀ ਰਾਤ ਨੂੰ ਉਸ ਦੇ ਕੁਝ ਦੋਸਤਾਂ ਵੱਲੋਂ ਫੋਨ ਆਇਆ ਸੀ ਅਤੇ ਉਹ ਘਰ ਤੋਂ ਇਹ ਕਹਿ ਕੇ ਗਿਆ ਸੀ ਕਿ ਉਹ ਆਪਣੇ ਦੋਸਤਾਂ ਨੂੰ ਮਿਲਣ ਜਾ ਰਿਹਾ ਹੈ ਅਤੇ 10 ਹਜ਼ਾਰ ਰੁਪਏ ਲੈ ਕੇ ਗਿਆ ਸੀ ਜਿਸ ਤੋਂ ਬਾਅਦ ਉਹ ਵਾਪਸ ਨਹੀਂ ਪਰਤਿਆ ਉਸ ਦੀ ਭਾਲ ਕੀਤੀ ਜਾਂਦੀ ਰਹੀ। ਇਸ ਬਾਬਤ ਸ਼ਿਕਾਇਤ ਕੀਤੀ ਗਈ ਹੈ। ਉਥੇ ਹੀ ਅੱਜ ਸਵੇਰੇ ਕਿਸੇ ਵਿਅਕਤੀ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕੇ ਛੱਪੜ ਦੇ ਕਿਨਾਰੇ ਤੇ ਕਿਸੇ ਦੀ ਲਾਸ਼ ਪਈ ਹੋਈ ਹੈ ਜਦੋਂ ਵੇਖਿਆ ਗਿਆ ਤਾਂ ਇਹ ਲਾਸ਼ ਉਨ੍ਹਾਂ ਦੇ ਪੁੱਤਰ ਸੀ ਜਿਸ ਦੇ ਸਿਰ ਤੇ ਕਾਫੀ ਡੂੰਘੀ ਹੈ ਅਤੇ ਉਸ ਦੇ ਮੂੰਹ ਵਿਚ ਕੱਪੜਾ ਪਾਇਆ ਹੋਇਆ ਸੀ।

ਲਾਸ਼ ਵੀ ਅੱਧੀ ਸੜੀ ਹੋਈ ਹਾਲਤ ਵਿਚ ਬਰਾਮਦ ਕੀਤੀ ਗਈ। ਸੱਤ ਸਾਲ ਪਹਿਲਾਂ ਜਿੱਥੇ ਮ੍ਰਿਤਕ ਦੀ ਲਵ-ਮੈਰਿਜ ਹੋਈ ਸੀ ਉੱਥੇ ਹੀ ਉਸਦੇ ਇਕ ਬੇਟੀ ਅਤੇ ਬੇਟਾ ਵੀ ਹਨ। ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਉਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।




error: Content is protected !!