BREAKING NEWS
Search

ਪੰਜਾਬ ਚ ਇਥੇ ਜਨਮਦਿਨ ਦਾ ਕੇਕ ਕਟਦੇ ਮਚਿਆ ਹੜਕੰਪ, ਚਲੀਆਂ ਗੋਲੀਆਂ- ਲੌਕਾਂ ਨੇ ਲੁਕ ਕੇ ਬਚਾਈ ਜਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਦਿਨੋ-ਦਿਨ ਮਾਹੌਲ ਵਿਗੜ ਰਿਹਾ ਹੈ ਉਥੇ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਅਜਿਹੇ ਮਾਹੌਲ ਨੂੰ ਅਮਨ ਅਤੇ ਸ਼ਾਂਤੀ ਸਥਾਪਤ ਕੀਤੇ ਜਾਣ ਵਾਸਤੇ ਪੂਰੇ ਅਧਿਕਾਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ ਜਿਨ੍ਹਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਥੇ ਹੀ ਅੱਜਕਲ ਤੇ ਨੌਜਵਾਨਾਂ ਵੱਲੋਂ ਜਿੱਥੇ ਖੁਸ਼ੀ ਦੇ ਮੌਕਿਆਂ ਉੱਪਰ ਕੀਤੀਆਂ ਜਾਣ ਵਾਲੀਆਂ ਪਾਰਟੀਆਂ ਨੂੰ ਆਪਣੇ ਤੌਰ ਤਰੀਕਿਆ ਨਾਲ ਮਨਾਇਆ ਜਾ ਰਿਹਾ ਹੈ ਜਿਸ ਕਾਰਨ ਕਈ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ ਅਤੇ ਸਥਿਤੀ ਤਣਾਅਪੂਰਨ ਬਣ ਜਾਂਦੀ ਹੈ।

ਹੁਣ ਪੰਜਾਬ ਚ ਏਥੇ ਜਨਮ ਦਿਨ ਦਾ ਕੇਕ ਕੱਟਦੇ ਹੜਕੰਪ ਮਚ ਗਿਆ ਹੈ ਜਿੱਥੇ ਗੋਲੀਆਂ ਚੱਲਣ ਤੇ ਲੋਕਾਂ ਵੱਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਦੇ ਵਿਜੇ ਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੀ ਰਾਤ ਕੁਝ ਨੌਜਵਾਨਾਂ ਵੱਲੋਂ ਅਚਾਨਕ ਹੀ ਉਸ ਸਮੇਂ ਫਾਇਰਿੰਗ ਕੀਤੀ ਗਈ ਅਤੇ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਜਦੋਂ ਇਨ੍ਹਾਂ ਨੌਜਵਾਨਾਂ ਨੂੰ ਸੜਕ ਤੇ ਜਨਮ ਦਿਨ ਮਨਾਉਣ ਤੋਂ ਕੁਝ ਲੋਕਾਂ ਵੱਲੋਂ ਰੋਕਿਆ ਗਿਆ ਸੀ। ਕਿਉਂਕਿ ਇਹ ਨੌਜਵਾਨ ਜਿੱਥੇ ਸੜਕ ਤੇ ਕੇਕ ਕੱਟ ਰਹੇ ਸਨ ਉਥੇ ਹੀ ਇਹਨਾ ਵੱਲੋਂ ਹੁੱਲੜਬਾਜ਼ੀ ਕੀਤੀ ਜਾ ਰਹੀ ਸੀ ਜਿਸ ਕਾਰਨ ਵਿਜੇ ਨਗਰ ਦੇ ਲੋਕਾਂ ਵੱਲੋਂ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਇਹਨਾਂ ਨੂੰ ਇਸ ਸਭ ਤੋਂ ਮਨਾ ਕੀਤਾ ਗਿਆ ਤਾਂ ਇਹਨਾਂ ਵੱਲੋਂ ਲੋਕਾਂ ਉਪਰ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ।

ਜਿੱਥੇ ਲੋਕਾਂ ਵੱਲੋਂ ਆਪਣੇ ਘਰ ਵਿੱਚ ਭੱਜ ਕੇ ਜਾਨ ਬਚਾਈ ਗਈ ਉਥੇ ਹੀ ਇਕ ਨੌਜਵਾਨ ਪਰਮਿੰਦਰ ਸਿੰਘ ਦੀ ਬਾਂਹ ਨੂੰ ਗੋਲੀ ਛੁਹ ਕੇ ਨਿਕਲ ਗਈ। ਇਸ ਸਾਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਤੁਰੰਤ ਹੀ ਮੁਹੱਲੇ ਦੇ ਲੋਕਾਂ ਵੱਲੋਂ ਦਿੱਤੀ ਗਈ। ਇਨ੍ਹਾਂ ਹੁੱਲੜਬਾਜੀ ਕਰਨ ਵਾਲੇ ਨੌਜਵਾਨਾਂ ਵੱਲੋਂ ਜਿੱਥੇ ਮਹੱਲੇ ਵਿੱਚ ਖੜੀਆਂ ਲੋਕਾਂ ਦੀਆਂ ਗੱਡੀਆਂ ਦੀ ਭੰਨ-ਤੋੜ ਕੀਤੀ ਗਈ।

ਉੱਥੇ ਹੀ ਇਹ ਨੌਜਵਾਨ ਹੁੱਲੜਬਾਜ਼ੀ ਮਚਾਉਣ ਤੋਂ ਬਾਅਦ ਘਟਨਾ ਸਥਾਨ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਤਰੁੰਤ ਹੀ ਘਟਨਾ ਸਥਾਨ ਤੇ ਪਹੁੰਚ ਕੇ ਜਿਥੇ ਲੋਕਾਂ ਤੋਂ ਇਸ ਘਟਨਾ ਦੀ ਜਾਣਕਾਰੀ ਲਈ ਗਈ ਉਥੇ ਹੀ ਦੋਸ਼ੀਆਂ ਨੂੰ ਜਲਦ ਕਾਬੂ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ। ਜਿੱਥੇ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਮਦਦ ਨਾਲ ਇਹਨਾਂ ਨੂੰ ਕਾਬੂ ਕੀਤੇ ਜਾਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।



error: Content is protected !!