ਆਈ ਤਾਜ਼ਾ ਵੱਡੀ ਖਬਰ
ਹਰ ਇਕ ਇਨਸਾਨ ਵੱਖ-ਵੱਖ ਕੰਮਾਂ ਦੇ ਚਲਦਿਆਂ ਹੋਇਆਂ ਜਿੱਥੇ ਆਪਣੇ ਘਰ ਤੋਂ ਰਵਾਨਾ ਹੁੰਦਾ ਹੈ ਤਾਂ ਉਸ ਨੂੰ ਪਤਾ ਨਹੀਂ ਹੁੰਦਾ ਕਿ ਰਸਤੇ ਵਿਚ ਉਸ ਨਾਲ ਕੀ ਹੋ ਸਕਦਾ ਹੈ। ਵਕਤ ਬਹੁਤ ਸਾਰੇ ਭਿਆਨਕ ਸੜਕ ਹਾਦਸਿਆਂ ਦੀ ਚਪੇਟ ਵਿੱਚ ਅਚਾਨਕ ਹੀ ਕਈ ਲੋਕ ਆ ਜਾਂਦੇ ਹਨ ਅਤੇ ਇਨ੍ਹਾਂ ਖ਼ਬਰਾਂ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਤਕ ਪਹੁੰਚਣ ਤੇ ਪਰਿਵਾਰਾਂ ਦਾ ਬੁਰਾ ਹਾਲ ਹੋ ਜਾਂਦਾ ਹੈ। ਹੁਣ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਪਰ ਲੋਕਾਂ ਵੱਲੋਂ ਇਨ੍ਹਾਂ ਦੀ ਪਾਲਣਾ ਕਰਦੇ ਹੋਏ ਇਨ੍ਹਾਂ ਦੀ ਉਲੰਘਣਾ ਕੀਤੀ ਜਾਂਦੀ ਹੈ।
ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਦੋਂ ਉਠਦੇ ਸਾਰ ਹੀ ਲੋਕਾਂ ਨੂੰ ਅਜਿਹੇ ਸੜਕ ਹਾਦਸਿਆਂ ਦੀ ਖ਼ਬਰ ਮਿਲਦੀ ਹੈ। ਲੋਕਾਂ ਵੱਲੋਂ ਵਰਤੀ ਗਈ ਕਾਹਲ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਹੁਣ ਪੰਜਾਬ ਵਿੱਚ ਧੀ ਦੇ ਸਾਹਮਣੇ ਮਾਂ ਦੀ ਦਰਦਨਾਕ ਮੌਤ ਹੋ ਗਈ , ਜਿਸ ਨਾਲ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਟਾਂਡਾ ਹੁਸ਼ਿਆਰਪੁਰ ਮਾਰਗ ਤੋਂ ਸਾਹਮਣੇ ਆਇਆ ਹੈ।
ਅੱਜ ਸਵੇਰੇ ਛੇ ਵਜੇ ਦੇ ਕਰੀਬ ਅੱਡਾ ਸਰਾਂ ਦੇ ਨਜ਼ਦੀਕ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੇ ਵਿਚ ਜਿੱਥੇ ਇਕ ਔਰਤ ਦੀ ਮੌਤ ਹੋ ਗਈ ਹੈ ਉਥੇ ਹੀ ਉਸ ਦੀ ਬੇਟੀ ਅਤੇ ਦਿਓਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਦੱਸਿਆ ਗਿਆ ਹੈ ਕਿ ਮ੍ਰਿਤਕਾਂ ਜਿੱਥੇ ਗੁਰਦਾਸਪੁਰ ਦੇ ਪਿੰਡ ਕੱਸ ਕਲੇਰ ਦੀ ਰਹਿਣ ਵਾਲੀ ਸੀ। ਉਥੇ ਹੀ ਉਹ ਆਪਣੀ ਬੇਟੀ ਪ੍ਰਭਜੋਤ ਕੌਰ ਅਤੇ ਆਪਣੇ ਦਿਓਰ ਅਲਾਹੀ ਪੁੱਤਰ ਪ੍ਰੇਮ ਸਿੰਘ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਹੁਸ਼ਿਆਰਪੁਰ ਦੇ ਪਾਸਪੋਰਟ ਦਫਤਰ ਨੂੰ ਜਾ ਰਹੀ ਸੀ।
ਉਸ ਸਮੇਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੋਂ ਇਕ ਕੈਂਟਰ ਵੱਲੋਂ ਭਿਆਨਕ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜਿੱਥੇ ਔਰਤ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਉਥੇ ਹੀ ਉਸ ਦੀ ਬੇਟੀ ਅਤੇ ਦਿਉਰ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ