ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਦਿਲ ਨੂੰ ਦਹਿਲਾ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਲੋਕ ਅਜੇ ਕਰੋਨਾ ਵਰਗੀ ਭਿਆਨਕ ਨਾਮੁਰਾਦ ਬਿਮਾਰੀ ਦੇ ਡਰ ਤੋਂ ਉੱਭਰ ਨਹੀਂ ਸਕੇ ਹਨ। ਉਥੇ ਹੀ ਸਾਹਮਣੇ ਆਉਣ ਵਾਲੀਆਂ ਆਏ ਦਿਨ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ, ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਆਰਥਿਕ ਮੰਦੀ ਦੇ ਚਲਦੇ ਹੋਏ ਬਹੁਤ ਸਾਰੇ ਪਰਿਵਾਰਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀਆਂ ਖਬਰਾਂ ਆ ਰਹੀਆਂ ਹਨ।

ਹੁਣ ਪੰਜਾਬ ਵਿੱਚ ਇਥੇ ਨਵ ਵਿਆਹੇ ਜੋੜੇ ਨੇ ਖੁਦ ਆਪਣੀ ਮਰਜੀ ਨਾਲ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਆਏ ਦਿਨ ਹੀ ਘਰੇਲੂ ਵਿਵਾਦ ਦੇ ਦੌਰਾਨ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੰਗਾ ਦੇ ਨਜ਼ਦੀਕੀ ਪੈਂਦੇ ਪਿੰਡ ਮੰਗੂਵਾਲ ਵਿਖੇ ਇਕ ਨਵ ਵਿਆਹੇ ਜੋੜੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਅਰਸ਼ਦੀਪ ਪੁੱਤਰ ਜਰਨੈਲ ਸਿੰਘਅਤੇ ਦਲਜੀਤ ਕੌਰ ਪਤਨੀ ਅਰਸ਼ਦੀਪ ਦਾ ਵਿਆਹ 8 -9 ਮਹੀਨੇ ਪਹਿਲਾਂ ਹੋਇਆ ਸੀ। ਜਿਨ੍ਹਾਂ ਵੱਲੋ ਅੱਜ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਥਾਣਾ ਸਦਰ ਬੰਗਾ ਪੁਲਿਸ ਦੇ ਐੱਸ. ਐਚ. ਓ. ਚੌਧਰੀ ਨਰੇਸ਼ ਕੁਮਾਰ ਨੂੰ ਮਿਲਣ ਤੇ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ, ਅਤੇ ਪਤੀ ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬੰਗਾ ਵਿਖੇ ਭੇਜ ਦਿਤਾ ਗਿਆ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਤੀ ਪਤਨੀ ਵੱਲੋਂ ਚੁੱਕੇ ਗਏ ਇਸ ਕਦਮ ਦੇ ਕਾਰਨਾਂ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਚੱਲ ਸਕਿਆ ਹੈ। ਵਾਪਰੀ ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਨਵ ਵਿਆਹੇ ਜੋੜੇ ਨੇ ਖੁਦ ਆਪਣੀ ਮਰਜੀ ਨਾਲ ਕੀਤਾ ਅਜਿਹਾ ਕਾਂਡ ਉਡੇ ਸਭ ਦੇ ਹੋਸ਼
ByadminJuly 22, 2021Comments Off on ਪੰਜਾਬ ਚ ਇਥੇ ਨਵ ਵਿਆਹੇ ਜੋੜੇ ਨੇ ਖੁਦ ਆਪਣੀ ਮਰਜੀ ਨਾਲ ਕੀਤਾ ਅਜਿਹਾ ਕਾਂਡ ਉਡੇ ਸਭ ਦੇ ਹੋਸ਼
Previous Postਪੰਜਾਬ ਚ ਇਥੇ ਅਸਮਾਨੋਂ ਵਾਪਰੇ ਕਹਿਰ ਨਾਲ ਹੋਈ ਬੱਚਿਆਂ ਦੀ ਮੌਤ , ਛਾਈ ਸੋਗ ਦੀ ਲਹਿਰ
Next Postਪੰਜਾਬ ਚ ਬਲਦੇ ਸਿਵੇ ਚੋ ਇਸ ਕਾਰਨ ਕੱਢੀ ਗਈ ਕੁੜੀ ਲਾਸ਼ – ਤਾਜਾ ਵੱਡੀ ਖਬਰ
