BREAKING NEWS
Search

ਪੰਜਾਬ ਚ ਇਥੇ ਨਿਹੰਗਾਂ ਵਲੋਂ ਤਲਵਾਰਾਂ ਨਾਲ ਕੀਤਾ ਨੌਜਵਾਨ ਮੁੰਡੇ ਦਾ ਕਤਲ, ਵੀਡੀਓ ਆਈ ਸਾਹਮਣੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਅਪਰਾਧਕ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਪੰਜਾਬ ਦੇ ਹਾਲਾਤਾਂ ਉਪਰ ਵੀ ਉਹਨਾਂ ਘਟਨਾਵਾਂ ਦਾ ਗਹਿਰਾ ਅਸਰ ਹੋਇਆ ਹੈ। ਉੱਥੇ ਹੀ ਆਏ ਦਿਨ ਸਥਿਤੀ ਨੂੰ ਖਰਾਬ ਹੁੰਦੇ ਦੇਖ ਕੇ ਸਰਕਾਰ ਵੱਲੋਂ ਵੀ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਗੈਰ ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਸਕੇ। ਕਿਉਂਕਿ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਧਰਮ ਦੇ ਨਾ ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਹੁਣ ਪੰਜਾਬ ਵਿੱਚ ਸ਼੍ਰੀ ਦਰਬਾਰ ਸਾਹਿਬ ਨੇੜੇ ਨਿਹੰਗਾਂ ਵਲੋਂ ਤਕਰਾਰ ਕਾਰਨ ਨੌਜਵਾਨ ਮੁੰਡੇ ਦਾ ਕੀਤਾ ਕਤਲ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਅੰਮ੍ਰਿਤਸਰ ਦੇ ਥਾਣਾ ਬੀ ਡਿਵੀਜ਼ਨ ਦੇ ਇਲਾਕੇ ਕੋਟ ਮਾਹਣਾ ਸਿੰਘ ਨੇੜੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿਚ ਇਕ ਨੌਜਵਾਨ ਦਾ ਕਤਲ ਹੋਇਆ ਹੈ।

ਨਿਹੰਗਾਂ ਵਲੋਂ ਤਲਵਾਰਾਂ ਨਾਲ ਕੀਤਾ ਨੌਜਵਾਨ ਮੁੰਡੇ ਦਾ ਕਤਲ, ਨਿਹੰਗ ਸਿੰਘ ਬਾਣੇ ਦੇ ਭੇਸ ‘ਚ 3 ਨੌਜਵਾਨਾਂ ਵਲੋਂ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਕਾਰਨ ਜਿੱਥੇ ਇਲਾਕੇ ਵਿੱਚ ਲੋਕਾਂ ਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਦੱਸ ਦਈਏ ਕਿ ਇਸ ਘਟਨਾ ਦੇ ਵਿੱਚ ਮਾਰੇ ਗਏ ਨੌਜਵਾਨ ਦੀ ਸ਼ਨਾਖਤ ਹਰਮਨਜੀਤ ਸਿੰਘ 30 ਸਾਲ ਨਿਵਾਸੀ ਪਿੰਡ ਚਾਟੀਵਿੰਡ ਵਜੋਂ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਹਸਪਤਾਲ ਲਿਜਾਇਆ ਗਿਆ ਹੈ।

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਹਰਸੰਦੀਪ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਦੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਪੁਲੀਸ ਵੱਲੋਂ ਕਤਲ ਕਰਨ ਵਾਲੇ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਦੋਸ਼ੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਘਟਨਾ ਸਥਾਨ ਤੋਂ ਫਰਾਰ ਹੋ ਗਏ ਹਨ।



error: Content is protected !!