ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਆਪਣੇ ਬਿਹਤਰ ਭਵਿੱਖ ਨੂੰ ਦੇਖਦੇ ਹੋਏ ਪੜ੍ਹਾਈ ਤੋਂ ਬਾਅਦ ਆਈਲਸ ਕਰਕੇ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਸੱਭ ਕੁਝ ਹਾਸਲ ਕੀਤਾ ਜਾ ਰਿਹਾ ਹੈ। ਉਥੇ ਹੀ ਕੁਝ ਨੌਜਵਾਨਾਂ ਵੱਲੋਂ ਜਿੱਥੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬੀਆਂ ਦਾ ਸਿਰ ਸ਼ਰਮ ਨਾਲ ਝੁਕਾ ਦਿੱਤਾ ਜਾਂਦਾ ਹੈ। ਬੀਤੇ ਦਿਨੀਂ ਵੀ ਕੈਨੇਡਾ ਦੇ ਇਕ ਕਾਲਜ ਦੇ ਬਾਹਰ ਕੋਈ ਲੜਾਈ ਦੇ ਦੌਰਾਨ ਬਹੁਤ ਸਾਰੇ ਪੰਜਾਬੀ ਨੌਜਵਾਨ ਇਸ ਘਟਨਾ ਵਿੱਚ ਸ਼ਾਮਲ ਸਨ।
ਜਿਨ੍ਹਾਂ ਨੂੰ ਹੁਣ ਕੈਨੇਡਾ ਸਰਕਾਰ ਵੱਲੋਂ ਡਿਪੋਰਟ ਕੀਤਾ ਜਾਵੇਗਾ ਉਥੇ ਹੀ ਅਜਿਹੇ ਮਾਮਲੇ ਪੰਜਾਬ ਵਿੱਚ ਵੀ ਲਗਾਤਾਰ ਵਧ ਰਹੇ ਹਨ। ਜਿੱਥੇ ਨੌਜਵਾਨਾਂ ਵਿੱਚ ਹੋਣ ਵਾਲੀਆਂ ਲੜਾਈਆਂ ਝਗੜੇ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆ ਭਾਰੀ ਨੁਕਸਾਨ ਵੀ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਨੌਜਵਾਨਾਂ ਵੱਲੋਂ ਸ਼ਰੇਆਮ ਤਲਵਾਰਾਂ ਚੱਲੀਆਂ ਗਈਆਂ ਹਨ ਅਤੇ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼ਾਹੀ ਸ਼ਹਿਰ ਪਟਿਆਲਾ ਤੋਂ ਸਾਹਮਣੇ ਆਇਆ ਹੈ।
ਜਿੱਥੇ ਅੱਜ ਲੀਲਾ ਭਵਨ ਚੌਕ ਦੇ ਨਜ਼ਦੀਕ ਇੱਕ ਆਇਲਸ ਸੈਂਟਰ ਦੇ ਬਾਹਰ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਹਥਿਆਰਾਂ ਨਾਲ ਲੈਸ 25 ਤੋਂ 30 ਨੌਜਵਾਨਾਂ ਵੱਲੋਂ ਦੋ ਨੌਜਵਾਨਾਂ ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜਿੱਥੇ ਇਹ 25 ਤੋਂ 30 ਨੌਜਵਾਨ ਸਨ ਜਿਨ੍ਹਾਂ ਦੇ ਕੋਲ ਕਿਰਪਾਨਾਂ ਅਤੇ ਬੇਸਬਾਲ ਮੌਜੂਦ ਸਨ। ਜਿਨ੍ਹਾਂ ਵਿੱਚੋਂ ਕੁਝ ਨੌਜਵਾਨਾਂ ਨੇ ਆਪਣੇ ਮੂੰਹ ਵਿਚ ਢੱਕੇ ਹੋਏ ਸਨ। ਦਸਿਆ ਗਿਆ ਹੈ ਕਿ ਜਿਥੇ ਇਹ ਘਟਨਾ ਵਾਪਰੀ ਹੈ ਉਥੇ ਹੀ ਦੋ ਨੌਜਵਾਨਾਂ ਦੀ ਸ਼ਰੇਆਮ ਕੁੱਟਮਾਰ ਕੀਤੀ ਗਈ ਹੈ ਅਤੇ ਕਿਸੇ ਵੱਲੋਂ ਵੀ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ।
ਇਸ ਸਾਰੀ ਵਾਪਰੀ ਘਟਨਾ ਦੀ ਵੀਡੀਓ ਬਣਾ ਕੇ ਵੀ ਕਿਸੇ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ ਅਤੇ ਵੀਡੀਓ ਵਿੱਚ ਇਹ ਸਾਰੀ ਘਟਨਾ ਸਾਫ ਨਜ਼ਰ ਆ ਰਹੀ ਹੈ। ਇਸ ਲੜਾਈ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਨਾ ਹੀ ਇਸ ਹਾਦਸੇ ਵਿੱਚ ਜ਼ਖ਼ਮੀ ਹੋਣ ਵਾਲੇ ਨੌਜਵਾਨਾਂ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਪੁਲਿਸ ਵੱਲੋਂ ਜਿੱਥੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕੀਤੀ ਗਈ ਹੈ ਉਥੇ ਹੀ ਘਟਨਾ ਸਥਾਨ ਦੇ ਨਜ਼ਦੀਕ ਲੱਗੇ ਹੋਏ ਸੀ ਸੀ ਟੀ ਵੀ ਕੈਮਰਿਆ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ