ਆਈ ਤਾਜ਼ਾ ਵੱਡੀ ਖਬਰ

ਕਰੋਨਾ ਦੇ ਕਾਰਨ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਠੱਪ ਹੋ ਗਏ ਸਨ। ਜਿਸ ਕਾਰਨ ਕਈ ਪਰਿਵਾਰਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਵੀ ਕਰਨਾ ਪਿਆ ਹੈ ਅਤੇ ਇਸ ਦੇ ਚਲਦੇ ਹੋਏ ਬਹੁਤ ਸਾਰੇ ਪਰਵਾਰਾਂ ਦੇ ਵਿਚ ਕਈ ਲੋਕ ਮਾਨਸਿਕ ਤਣਾਅ ਦਾ ਸ਼ਿਕਾਰ ਵੀ ਹੋਏ ਹਨ। ਇਨ੍ਹਾਂ ਮੁਸ਼ਕਲਾਂ ਨੂੰ ਦੇਖਦੇ ਹੋਏ ਜਿੱਥੇ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਉਥੇ ਵੀ ਬਹੁਤ ਸਾਰੇ ਪਰਿਵਾਰਕ ਵਿਵਾਦ ਵੀ ਇਸ ਕਦਰ ਵਧ ਜਾਂਦੇ ਹਨ ਕਈ ਲੋਕਾਂ ਦੇ ਨਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਪਰਿਵਾਰਕ ਵਿਵਾਦ ਦੇ ਚਲਦਿਆਂ ਵੀ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਇੱਥੇ ਨੌਜਵਾਨ ਵੱਲੋਂ ਇਸ ਕਾਰਨ ਥਾਣੇ ਅੱਗੇ ਪੈਟਰੋਲ ਪਾ ਕੇ ਖੁਦ ਨੂੰ ਅੱਗ ਲਗਾਈ ਹੈ ਜਿਸ ਦੀ ਮੌਤ ਹੋਣ ਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭੀਖੀ ਦੇ ਸਥਾਨਕ ਵਾਰਡ ਨੰਬਰ 9 ਤੋਂ ਸਾਹਮਣੇ ਆਇਆ ਹੈ।

ਜਿੱਥੇ ਇੱਕ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵੱਲੋਂ ਘਰੇਲੂ ਝਗੜੇ ਦੇ ਚਲਦਿਆਂ ਹੋਇਆਂ ਥਾਣੇ ਦੇ ਅੱਗੇ ਕੱਲ੍ਹ ਸ਼ਾਮ ਆਪਣੇ ਸਰੀਰ ਤੇ ਪੈਟਰੋਲ ਛਿੜਕ ਲਿਆ ਅਤੇ ਉਥੇ ਹੀ ਆਪਣੇ ਆਪ ਨੂੰ ਅੱਗ ਲਗਾ ਲਈ। ਜਿੱਥੇ ਇਸ ਹਾਦਸੇ ਦੇ ਕਾਰਨ ਮਨਪ੍ਰੀਤ ਬੁਰੀ ਤਰਾਂ ਝੁਲਸ ਗਿਆ। ਜਿੱਥੇ ਉਸ ਨੂੰ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦਿਆਂ ਹੋਇਆਂ ਤੁਰੰਤ ਹੀ ਗੰਭੀਰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਉਸ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਡਾਕਟਰਾਂ ਵੱਲੋਂ ਮਾਨਸਾ ਵਿਖੇ ਭੇਜ ਦਿੱਤਾ ਗਿਆ।

ਜਿਸ ਤੋਂ ਬਾਅਦ ਪਟਿਆਲਾ ਅਤੇ ਚੰਡੀਗੜ੍ਹ ਭੇਜਿਆ ਗਿਆ ਪਰ ਚੰਡੀਗੜ੍ਹ ਨੂੰ ਲੈ ਕੇ ਜਾਂਦੇ ਸਮੇ ਰਸਤੇ ਵਿੱਚ ਉਸ ਦੀ ਮੌਤ ਹੋ ਗਈ। ਉਥੇ ਹੀ ਪੁਲਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਪੋਸਟਮਾਰਟਮ ਕਰਵਾਇਆ ਗਿਆ ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Home ਤਾਜਾ ਜਾਣਕਾਰੀ ਪੰਜਾਬ ਚ ਇਥੇ ਨੌਜਵਾਨ ਨੇ ਇਸ ਕਾਰਨ ਥਾਣੇ ਅਗੇ ਪੈਟਰੋਲ ਪਾ ਖੁਦ ਨੂੰ ਲਾਈ ਅੱਗ, ਹੋਈ ਮੌਤ- ਤਾਜਾ ਵੱਡੀ ਖਬਰ

ਤਾਜਾ ਜਾਣਕਾਰੀ
ਪੰਜਾਬ ਚ ਇਥੇ ਨੌਜਵਾਨ ਨੇ ਇਸ ਕਾਰਨ ਥਾਣੇ ਅਗੇ ਪੈਟਰੋਲ ਪਾ ਖੁਦ ਨੂੰ ਲਾਈ ਅੱਗ, ਹੋਈ ਮੌਤ- ਤਾਜਾ ਵੱਡੀ ਖਬਰ
ByadminJune 5, 2022Comments Off on ਪੰਜਾਬ ਚ ਇਥੇ ਨੌਜਵਾਨ ਨੇ ਇਸ ਕਾਰਨ ਥਾਣੇ ਅਗੇ ਪੈਟਰੋਲ ਪਾ ਖੁਦ ਨੂੰ ਲਾਈ ਅੱਗ, ਹੋਈ ਮੌਤ- ਤਾਜਾ ਵੱਡੀ ਖਬਰ
Previous Postਗਾਇਕ ਸਿੱਧੂ ਮੂਸੇ ਵਾਲੇ ਦੀ ਮੌਤ ਤੋਂ ਬਾਅਦ ਐਮੀ ਵਿਰਕ ਵਲੋਂ ਆਈ ਵੱਡੀ ਖਬਰ, ਕੀਤਾ ਇਹ ਕੰਮ
Next Postਕਰੋਨਾ ਤੋਂ ਬਾਅਦ ਇੰਡੀਆ ਲਈ ਫਿਰ ਵਜੀ ਖਤਰੇ ਦੀ ਘਣਤੀ, ਨਵੀ ਬਿਮਾਰੀ ਨੇ ਦਿੱਤੀ ਦਸਤਕ, ਏਦਾਂ ਕਰਦੀ ਸਰੀਰ ਚ ਪ੍ਰਵੇਸ਼