ਆਈ ਤਾਜਾ ਵੱਡੀ ਖਬਰ
ਮੌਸਮ ਵਿਭਾਗ ਵੱਲੋਂ ਜਿਥੇ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਲੋਕਾਂ ਨੂੰ ਜਾਣਕਾਰੀ ਪਹਿਲਾਂ ਤੋਂ ਮੁਹਈਆ ਕਰਵਾ ਦਿੱਤੀ ਜਾਂਦੀ ਹੈ ਉਥੇ ਹੀ ਲੋਕਾਂ ਵੱਲੋਂ ਵੀ ਆਪਣੀ ਮੌਸਮ ਨੂੰ ਲੈ ਕੇ ਤਿਆਰੀ ਕਰ ਲਈ ਜਾਂਦੀ ਹੈ। ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਭਾਰੀ ਗਰਮੀ ਦੇ ਕਾਰਨ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਸੀ। ਪਰ ਹੁਣ ਮਾਨਸੂਨ ਦੇ ਪੰਜਾਬ ਵਿੱਚ ਪਹੁੰਚਣ ਤੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲ ਰਹੀ ਹੈ। ਬੀਤੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਖੇਤਰਾਂ ਵਿੱਚ ਹੋ ਰਹੀ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਦਿਵਾਈ ਹੈ। ਪੰਜਾਬ ਦੇ ਮੌਸਮ ਵਿਚ ਕਾਫੀ ਬਦਲਾਅ ਦੇਖਿਆ ਜਾ ਰਿਹਾ ਹੈ।
ਹੁਣ ਪੰਜਾਬ ਵਿੱਚ ਇੱਥੇ ਪਏ ਮੀਂਹ ਨੇ ਸਾਰੇ ਪਾਸੇ ਜਲ-ਥਲ ਕਰਵਾ ਦਿੱਤੀ ਹੈ ਜਿਸ ਕਾਰਨ ਬਹੁਤ ਸਾਰੇ ਰੁੱਖਾਂ ਦੇ ਟੁੱਟਣ ਕਾਰਨ ਬਿਜਲੀ ਦੀ ਸਪਲਾਈ ਪ੍ਰ-ਭਾ-ਵਿ-ਤ ਹੋਈ ਹੈ। ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਵਿੱਚ ਹੋਈ ਅੱਜ ਮੋਹਲੇਧਾਰ ਬਰਸਾਤ ਨੇ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਦਿਵਾਈ ਹੈ ਉਥੇ ਹੀ ਅੰਮ੍ਰਿਤਸਰ ਨੂੰ ਜਲ ਥਲ ਕਰਕੇ ਰੱਖ ਦਿੱਤਾ ਹੈ। ਜਿੱਥੇ ਭਾਰੀ ਬਰਸਾਤ ਹੋਣ ਕਾਰਨ ਲੋਕਾਂ ਨੂੰ ਠੰਡਕ ਦਾ ਅਹਿਸਾਸ ਹੋਇਆ ਹੈ ਅਤੇ ਗਰਮੀ ਤੋਂ ਨਿਜਾਤ ਮਿਲੀ ਹੈ।
ਉਥੇ ਹੀ ਭਾਰੀ ਬਰਸਾਤ ਦੇ ਨਾਲ ਚੱਲੀ ਤੇਜ਼ ਹਨੇਰੀ ਅਤੇ ਝੱਖੜ ਕਾਰਨ ਬਿਜਲੀ ਦੀ ਸਪਲਾਈ ਵੀ ਠੱਪ ਹੋ ਗਈ ਹੈ। ਕਿਉਂਕਿ ਇਸ ਝੱਖੜ ਦੇ ਕਾਰਨ ਬਹੁਤ ਸਾਰੇ ਦਰੱਖਤਾਂ ਦੇ ਟੁੱਟਣ ਨਾਲ ਬਿਜਲੀ ਦੀਆਂ ਲਾਈਨਾਂ ਪ੍ਰਭਾਵਤ ਹੋ ਗਈਆਂ ਹਨ। ਜਿਸ ਲਈ ਬਿਜਲੀ ਦੀ ਸਪਲਾਈ ਵੀ ਸਰਹੱਦੀ ਖੇਤਰਾਂ ਵਿਚ ਪ੍ਰਭਾਵਿਤ ਹੋਈ ਹੈ। ਇਸ ਤਰਾਂ ਦੀ ਖੇਮਕਰਨ ਤੇ ਵਿੱਚ ਵੀ ਹੋਈ ਭਾਰੀ ਬਰਸਾਤ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ।
ਜਿੱਥੇ ਲੋਕ ਪਹਿਲਾਂ ਬਿਜਲੀ ਦੀ ਕਿੱਲਤ ਹੋਣ ਕਾਰਨ ਬਿਜਲੀ ਦੇ ਕੱਟ ਤੋਂ ਪ੍ਰੇਸ਼ਾਨ ਸਨ ਓਥੇ ਹੀ ਹੁਣ ਦਰਖ਼ਤਾਂ ਦੇ ਟੁੱਟਣ ਕਾਰਨ ਬਿਜਲੀ ਦੀ ਹਾਈ ਵੋਲਟੇਜ ਲਾਇਨਾ ਪ੍ਰਭਾਵਤ ਹੋਈਆਂ ਹਨ। ਅਮ੍ਰਿਤਸਰ ਵਿਚ ਹੋਈ ਬਰਸਾਤ ਨੇ ਵਿਕਾਸ ਦੇ ਵੱਡੇ ਵੱਡੇ ਦਾਅਵੇ ਕਰਨ ਵਾਲੇ ਨਗਰ ਨਿਗਮ ਅਧਿਕਾਰੀਆਂ ਦੀ ਪੋਲ ਵੀ ਖੋਲ੍ਹ ਕੇ ਰੱਖ ਦਿੱਤੀ ਹੈ ਕਿਉਂਕਿ ਅੱਜ ਦੋ ਘੰਟੇ ਦੀ ਹੋਈ ਇਸ ਬਰਸਾਤ ਨਾਲ ਅੰਮ੍ਰਿਤਸਰ ਵਿੱਚ ਸਭ ਪਾਸੇ ਪਾਣੀ ਪਾਣੀ ਦਿਖਾਈ ਦੇ ਰਿਹਾ ਹੈ।
Home ਤਾਜਾ ਜਾਣਕਾਰੀ ਪੰਜਾਬ ਚ ਇਥੇ ਪਏ ਮੀਂਹ ਨੇ ਕਰਤੀ ਸਾਰੇ ਪਾਸੇ ਜਲਥਲ ਡਿਗੇ ਰੁੱਖ ਬਿਜਲੀ ਦੀਆਂ ਟੁਟੀਆਂ ਲਾਈਨਾਂ – ਦੇਖੋ ਤਾਜਾ ਤਸਵੀਰਾਂ
ਤਾਜਾ ਜਾਣਕਾਰੀ