=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਪਤਨੀ ਨਾਲ ਝਗੜਾ ਹੋਣ ਤੇ ਸ਼ਰੇਆਮ ਬਜਾਰ ਚ ਚਾਕੂ ਮਾਰ ਕੀਤਾ ਸਾਲੇ ਦਾ ਕਤਲ, ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਲੁੱਟ-ਖੋਹ ਦੀ ਮਨਸ਼ਾ ਨਾਲ ਵਾਪਰ ਰਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਗੋਲੀਬਾਰੀ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਜਿਥੇ ਆਪਸੀ ਤਣਾਅ ਦੇ ਚਲਦਿਆਂ ਹੋਇਆਂ ਹੀ ਕਈ ਲੋਕਾਂ ਵੱਲੋਂ ਆਪਣੇ ਹੀ ਰਿਸ਼ਤਿਆਂ ਨੂੰ ਮਨਮੁਟਾਵ ਦੇ ਚਲਦਿਆਂ ਖ਼ਤਮ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਵੀ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਪੰਜਾਬ ਵਿਚ ਹੁਣ ਪਤੀ-ਪਤਨੀ ਦੇ ਝਗੜੇ ਦੌਰਾਨ ਸਾਲੇ ਨੂੰ ਸ਼ਰੇਆਮ ਬਾਜ਼ਾਰ ਚਾਕੂ ਮਾਰ ਕੇ ਕਤਲ ਕੀਤਾ ਗਿਆ ਹੈ।

ਜਿੱਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੁਹਾਲੀ ਜ਼ਿਲੇ ਤੋਂ ਸਾਹਮਣੇ ਆਇਆ ਹੈ। ਜਿੱਥੇ ਰਤਨਗੜ੍ਹ ਦੇ ਰਹਿਣ ਵਾਲੇ ਚੰਨਪ੍ਰੀਤ ਸਿੰਘ ਦੀ ਭੈਣ ਨਰਿੰਦਰ ਕੌਰ ਦਾ ਵਿਆਹ ਸਿਮਰਨਜੀਤ ਸਿੰਘ ਨਾਲ ਹੋਇਆ ਸੀ। ਜਿਨ੍ਹਾਂ ਦੇ ਇਕ ਬੱਚਾ ਵੀ ਹੈ ਜਿਥੇ ਪਰਿਵਾਰ ਵਿੱਚ ਉਨ੍ਹਾਂ ਦਾ ਆਪਸੀ ਤਨਾਵ ਚਲਦਾ ਰਹਿੰਦਾ ਸੀ ਜਿਸ ਦੇ ਚਲਦਿਆਂ ਹੋਇਆਂ ਸਿਮਰਨਜੀਤ ਸਿੰਘ ਵੱਲੋਂ ਆਪਣੀ ਪਤਨੀ ਨੂੰ ਕਈ ਵਾਰ ਪੇਕੇ ਛੱਡ ਦਿੱਤਾ ਜਾਂਦਾ ਹੈ।

ਏਸੇ ਵਿਵਾਦ ਦੇ ਚਲਦਿਆਂ ਹੁਣ ਜਿੱਥੇ ਜੀਜੇ-ਸਾਲੇ ਦੇ ਵਿਚਕਾਰ ਰਿਸ਼ਤਿਆਂ ਵਿੱਚ ਵੀ ਦਰਾਰ ਆ ਗਈ । ਇਸ ਸਮੇਂ ਨਰਿੰਦਰ ਕੌਰ ਆਪਣੇ ਬੱਚੇ ਦੇ ਨਾਲ ਪਿਛਲੇ ਛੇ ਮਹੀਨਿਆਂ ਤੋਂ ਪੇਕੇ ਪਿੰਡ ਰਹਿ ਰਹੀ ਸੀ। ਸੋਮਵਾਰ ਸ਼ਾਮ ਨੂੰ ਉਹ ਆਪਣੇ ਭਰਾ ਦੇ ਨਾਲ ਬਾਜ਼ਾਰ ਕੋਈ ਸਮਾਨ ਲੈਣ ਗਈ ਸੀ ਜਿੱਥੇ ਉਸ ਦੇ ਪਤੀ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਗਿਆ ਸੀ ਅਤੇ ਉਸ ਦੇ ਭਰਾ ਉਪਰ ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ।

ਉਸ ਵੱਲੋਂ ਚੰਨਪ੍ਰੀਤ ਦੇ ਉਪਰ ਕਈ ਵਾਰ ਕੀਤੇ ਗਏ ਜਿੱਥੇ ਉਹ ਖ਼ੂਨ ਨਾਲ ਲਥਪਥ ਜ਼ਮੀਨ ਤੇ ਡਿੱਗਿਆ, ਉਸਨੂੰ ਤੁਰੰਤ ਹੀ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਦੋਸ਼ੀ ਘਟਨਾ ਸਥਾਨ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਨਰਿੰਦਰ ਕੌਰ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੇ ਪਤੀ ਵੱਲੋਂ ਪਹਿਲਾਂ ਉਸਦੇ ਭਰਾ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਧਮਕੀ ਭਰੇ ਮੈਸੇਜ ਭੇਜੇ ਗਏ ਹਨ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!