ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਫੈਲੀ ਹੋਈ ਕਰੋਨਾ ਕਾਰਨ ਜਦੋਂ ਤਾਲਾਬੰਦੀ ਕਰ ਦਿੱਤੀ ਗਈ ਹੈ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਚੁੱਕੇ ਸਨ ਅਤੇ ਇਸ ਆਰਥਿਕ ਤੰਗੀ ਦੇ ਚਲਦਿਆਂ ਹੋਇਆਂ ਕਈ ਲੋਕਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਜਿੱਥੇ ਬਹੁਤ ਸਾਰੇ ਪਰਵਾਰ ਨੂੰ ਆਰਥਿਕ ਤੌਰ ਤੇ ਕਮਜ਼ੋਰ ਹੋਣ ਤੇ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਕਈ ਪਰਵਾਰਾਂ ਵਿੱਚ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉਥੇ ਹੀ ਆਏ ਦਿਨ ਹੀ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ ਅਤੇ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਵੀ ਕਈ ਵਿਆਹੁਤਾ ਜੋੜਿਆਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਹੁਣ ਪੰਜਾਬ ਵਿੱਚ ਇੱਥੇ ਪਤੀ-ਪਤਨੀ ਵੱਲੋਂ ਇਹ ਖੌਫਨਾਕ ਕਾਂਡ ਕੀਤਾ ਗਿਆ ਹੈ ਜਿੱਥੇ ਉਨ੍ਹਾਂ ਵੱਲੋਂ ਖੁਦ ਮੌਤ ਚੁਣੀ ਗਈ ਹੈ ਜਿਸ ਦੀ ਵਜ੍ਹਾ ਬਾਅਦ ਵਿੱਚ ਪਤਾ ਚੱਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਟਾਲਾ ਦੇ ਅਧੀਨ ਆਉਂਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਛਿਛਰੇਵਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਪਤੀ ਪਤਨੀ ਵੱਲੋਂ ਆਤਮ ਹੱਤਿਆ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਉਥੇ ਹੀ ਜਾਂਚ ਕਰਨ ਤੇ ਪਤਾ ਲੱਗਾ ਕਿ 32 ਸਾਲਾਂ ਰਾਜੂ ਮਸੀਹ ਅਤੇ ਉਸ ਦੀ 30 ਸਾਲਾ ਪਤਨੀ ਸ਼ਬਨਮ ਵੱਲੋਂ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ,ਜੋ ਕਿ ਘਰ ਵਿਚ ਇਕੱਲੇ ਹੀ ਰਹਿਦੇ ਸਨ ਅਤੇ ਪਰਿਵਾਰਕ ਝਗੜੇ ਦੇ ਚਲਦਿਆਂ ਹੋਇਆਂ ਇਨ੍ਹਾਂ ਦੋਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
ਜਿੱਥੇ ਇਨ੍ਹਾਂ ਦਾ ਇਹ ਦੂਸਰਾ ਵਿਆਹ ਸੀ ਅਤੇ ਰਾਜੂ ਮਸੀਹ ਦਾ ਪਹਿਲਾ ਤਲਾਕ ਹੋ ਚੁੱਕਾ ਸੀ। ਪਤੀ ਪਤਨੀ ਦੀ ਕੋਈ ਵੀ ਔਲਾਦ ਨਾ ਹੋਣ ਦੇ ਚੱਲਦਿਆਂ ਹੋਇਆਂ ਜਿੱਥੇ ਉਹ ਕਾਫੀ ਪਰੇਸ਼ਾਨ ਚੱਲ ਰਹੇ ਸਨ।
ਉਥੇ ਹੀ ਰਾਜੂ ਦੀ ਪਤਨੀ ਸ਼ਬਨਮ ਵੱਲੋਂ ਆਪਣੇ ਘਰ ਵਿੱਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਜਿਸ ਦੀ ਖਬਰ ਮਿਲੀ ਤਾਂ ਉਸ ਵੱਲੋਂ ਵੀ ਇਹ ਕਦਮ ਚੁੱਕਿਆ ਗਿਆ। ਉਥੇ ਹੀ ਪੁਲਸ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਤਾਜਾ ਜਾਣਕਾਰੀ