=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਪਤੀ ਵਲੋਂ ਪਤਨੀ ਦਾ ਕਤਲ ਕਰ ਥਾਣੇ ਜਾ ਦਿੱਤਾ ਅਜਿਹਾ ਬਿਆਨ, ਹਰੇਕ ਹੋ ਰਿਹਾ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਵਿਆਹ ਵਰਗਾ ਪਵਿੱਤਰ ਰਿਸ਼ਤਾ ਜਿੱਥੇ ਦੋ ਇਨਸਾਨਾ ਵਿਚਕਾਰ ਨਾ ਜੁੜਕੇ ਦੋ ਪਰਿਵਾਰਾਂ ਦੇ ਵਿੱਚ ਜੁੜਦਾ ਹੈ। ਉੱਥੇ ਹੀ ਵਿਆਹੁਤਾ ਰਿਸ਼ਤਿਆਂ ਨੂੰ ਲੈ ਕੇ ਕਈ ਲੋਕਾਂ ਦੀ ਜਿੰਦਗੀ ਵਿੱਚ ਆ ਰਹੀਆਂ ਮੁਸ਼ਕਲਾਂ ਪੈਦਾ ਹੋ ਜਾਂਦੀਆਂ ਹਨ ਜਿੱਥੇ ਨਾ ਚਾਹੁੰਦੇ ਹੋਏ ਵੀ ਉਨ੍ਹਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਗਿਆ ਹੁੰਦਾ। ਪਤੀ-ਪਤਨੀ ਦੇ ਰਿਸ਼ਤੇ ਵਿੱਚ ਆਇਆ ਸ਼ੱਕ ਜਿਥੇ ਕਈ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੰਦਾ ਹੈ। ਉਥੇ ਹੀ ਗੁੱਸੇ ਵਿਚ ਆ ਕੇ ਇਨਸਾਨ ਵੱਲੋਂ ਚੁੱਕਿਆ ਗਿਆ ਇੱਕ ਗਲਤ ਕਦਮ ਉਸਦਾ ਹੀ ਘਰ ਖਰਾਬ ਕਰ ਦਿੰਦਾ ਹੈ।

ਹੁਣ ਪਤੀ ਵੱਲੋ ਪਤਨੀ ਦਾ ਕਤਲ ਕਰ ਥਾਣੇ ਵਿੱਚ ਜਾ ਕੇ ਅਜਿਹਾ ਬਿਆਨ ਦਿੱਤਾ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਆਦਮਪੁਰ ਦੇ ਅਧੀਨ ਆਉਣ ਵਾਲੇ ਪਿੰਡ ਖੁਰਦਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਹਰਮੇਸ਼ ਲਾਲ ਉਰਫ਼ ਅਸ਼ੋਕਾ ਪੁੱਤਰ ਮਲਕੀਤ ਚੰਦ ਵੱਲੋਂ ਆਪਣੀ 30 ਸਾਲਾ ਪਤਨੀ ਅੰਜਲੀ ਦਾ ਗੱਲ ਘੁੱਟ ਕੇ ਮੌਤ ਦੇ ਘਾਟ ਉਤਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਖੁਦ ਹੀ ਪੁਲੀਸ ਸਟੇਸ਼ਨ ਵਿੱਚ ਪਹੁੰਚ ਗਿਆ ਅਤੇ ਆਪਣਾ ਜੁਰਮ ਕਬੂਲ ਕਰ ਲਿਆ।

ਉਸ ਨੇ ਦੱਸਿਆ ਕਿ ਉਸ ਦੀ ਪਤਨੀ ਚਰਿੱਤਰਹੀਣ ਸੀ ਜਿਸ ਦੇ ਚਲਦਿਆਂ ਹੋਇਆਂ ਬਾਰ-ਬਾਰ ਸਮਝਾਉਣ ਦੇ ਬਾਵਜੂਦ ਵੀ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ ਸੀ ਜਿਸ ਕਾਰਨ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਉਥੇ ਹੀ ਦੋਸ਼ੀ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੋਹਾਂ ਦਾ ਇਹ ਦੂਸਰਾ ਵਿਆਹ ਸੀ ਜਿੱਥੇ ਉਸ ਦੇ ਬੇਟੀ ਅਤੇ ਬੇਟਾ ਹਨ ਉਥੇ ਹੀ ਉਸ ਦੀ ਪਤਨੀ ਦੇ ਪਹਿਲੇ ਵਿਆਹ ਦੀ ਬੇਟੀ ਵੀ ਉਨ੍ਹਾਂ ਦੇ ਨਾਲ ਹੀ ਰਹਿ ਰਹੀ ਸੀ। ਪੁਲਿਸ ਵੱਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਮ੍ਰਿਤਕਾ ਦੀ ਮਾਂ ਵੱਲੋਂ ਦੋਸ਼ ਲਗਾਏ ਗਏ ਹਨ ਕਿ ਦੋਸ਼ੀ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਸਨ ਜਿਸ ਦੇ ਚਲਦਿਆਂ ਹੋਇਆਂ ਉਸ ਦੀ ਧੀ ਦਾ ਕਤਲ ਹੋਇਆ ਹੈ ਅਤੇ ਉਸ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।




error: Content is protected !!