BREAKING NEWS
Search

ਪੰਜਾਬ ਚ ਇਥੇ ਪਿਆ ਭਾਰੀ ਮੀਂਹ: ਇਸ ਤਰਾਂ ਦਾ ਰਹੇਗਾ ਆਉਣ ਵਾਲਾ ਮੌਸਮ- ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਦਸਤਕ ਦੇ ਰਹੀਆਂ ਹਨ। ਉਥੇ ਹੀ ਇਸ ਬਦਲਦੇ ਮੌਸਮ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਇਸ ਸਮੇਂ ਹੋਣ ਵਾਲੀ ਬਰਸਾਤ ਜਿੱਥੇ ਫ਼ਸਲਾਂ ਲਈ ਬਹੁਤ ਜਿਆਦਾ ਨੁਕਸਾਨਦਾਇਕ ਹੈ। ਉੱਥੇ ਹੀ ਇਸ ਹੋਣ ਵਾਲੀ ਭਾਰੀ ਬਰਸਾਤ ਦੇ ਕਾਰਨ ਝੋਨੇ ਦੀ ਫ਼ਸਲ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਿੱਥੇ ਪੰਜਾਬ ਦੇ ਮੌਸਮ ਬਾਰੇ ਸਮੇਂ ਸਮੇਂ ਤੇ ਪਹਿਲਾਂ ਹੀ ਜਾਣਕਾਰੀ ਮੁਹਈਆ ਕਰਵਾ ਦਿੱਤੀ ਜਾਂਦੀ ਹੈ। ਹੁਣ ਹੋਣ ਵਾਲੀ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ ਹੈ।

ਕਿਉਂਕਿ ਪਿਛਲੇ ਦੋ ਤਿੰਨ ਦਿਨ ਤੋਂ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋ ਰਿਹਾ ਸੀ। ਉਥੇ ਹੀ ਅੱਜ ਸਵੇਰੇ ਪੰਜਾਬ ਦੇ ਕਈ ਖੇਤਰਾਂ ਵਿੱਚ ਹੋਈ ਬਰਸਾਤ ਕਾਰਨ ਸਭ ਪਾਸੇ ਜਲ-ਥਲ ਹੋ ਗਿਆ ਹੈ। ਭਾਰੀ ਮੀਂਹ ਅਤੇ ਤੇਜ਼ ਹਨ੍ਹੇਰੀ ਦੇ ਚੱਲਦੇ ਹੋਏ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਹੋਇਆ ਹੈ। ਪੰਜਾਬ ਵਿੱਚ ਇਥੇ ਭਾਰੀ ਮੀਂਹ ਪੈਣ ਕਾਰਨ ਮੌਸਮ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਜਿੱਥੇ ਆਉਣ ਵਾਲੇ ਸਮੇਂ ਦੇ ਮੌਸਮ ਬਾਰੇ ਜਾਣਕਾਰੀ ਦਿੱਤੀ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਕਈ ਥਾਵਾਂ ਤੇ ਆਉਣ ਵਾਲੇ 24 ਘੰਟਿਆਂ ਦੌਰਾਨ ਫਿਰ ਤੋਂ ਬਰਸਾਤ ਹੋ ਸਕਦੀ ਹੈ।

ਜਿਸ ਨੇ ਲੋਕਾਂ ਨੂੰ ਪਹਿਲਾਂ ਹੀ ਅਗਾਹ ਕਰ ਦਿੱਤਾ ਗਿਆ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਫਸਲ ਨੂੰ ਮੰਡੀਆਂ ਵਿਚ ਸਮੇਂ ਸਿਰ ਚੁੱਕਿਆ ਜਾ ਸਕੇ ਅਤੇ ਉਸ ਦਾ ਭੁਗਤਾਨ ਵੀ ਸਮੇਂ ਸਿਰ ਕੀਤਾ ਜਾ ਸਕੇ। ਓਥੇ ਹੀ ਹੋਈ ਅੱਜ ਬਰਸਾਤ ਦੇ ਕਾਰਨ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿੱਚ ਕਾਫੀ ਮੁਸ਼ਕਲਾਂ ਆ ਰਹੀਆਂ ਹਨ। ਕਿਉਂਕਿ ਅੱਜ ਸਵੇਰੇ ਹੋਈ ਬਰਸਾਤ ਕਾਰਨ ਜਿਥੇ ਝੋਨੇ ਦੀ ਫ਼ਸਲ ਫਿਰ ਤੋਂ ਗਿੱਲੀ ਹੋ ਗਈ ਹੈ।

ਇਸ ਲਈ ਕਿਸਾਨਾਂ ਨੂੰ ਹੁਣ ਝੋਨੇ ਦੀ ਫਸਲ ਦੀ ਕਟਾਈ ਕਰਨ ਲਈ ਫਿਰ ਤੋਂ ਪੰਜ ਛੇ ਦਿਨ ਦਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਉੱਥੇ ਹੀ ਸ਼ਾਹਕੋਟ ਦੇ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲਿਆ ਹੈ ਜਿੱਥੇ ਕਈ ਥਾਵਾਂ ਉਪਰ ਭਾਰੀ ਨੁਕਸਾਨ ਹੋਇਆ ਹੈ। ਅੱਜ ਆਈ ਤੇਜ਼ ਹਨੇਰੀ ਅਤੇ ਮੀਂਹ ਦੇ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਫਸਲ ਖੇਤਾਂ ਵਿੱਚ ਵਿਛ ਗਈ ਹੈ। ਜਿਸ ਕਾਰਨ ਕਿਸਾਨਾਂ ਦੇ ਚਿਹਰੇ ਉੱਪਰ ਚਿੰਤਾ ਵੇਖੀ ਜਾ ਰਹੀ ਹੈ। ਕਿਉਂਕਿ ਇਸ ਨਾਲ ਬਾਸਮਤੀ ਅਤੇ ਝੋਨੇ ਦੀ ਫਸਲ ਕਾਫੀ ਨੁਕਸਾਨੀ ਗਈ ਹੈ



error: Content is protected !!