BREAKING NEWS
Search

ਪੰਜਾਬ ਚ ਇਥੇ ਪਿੰਡਾਂ ਚ ਸ਼ਾਮ 6 ਤੋਂ ਰਾਤ 12 ਵਜੇ ਤੱਕ ਇਹ ਪਾਬੰਦੀ ਲਗਾਉਣ ਦੇ ਹੁਕਮ ਹੋਏ ਜਾਰੀ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਜਿੱਥੇ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਇਸ ਵੇਲੇ ਸਭ ਦੀਆਂ ਹੀ ਨਜ਼ਰਾਂ ਹੋਣ ਵਾਲੀ ਜਿਮਨੀ ਚੋਣ ਤੇ ਟਿਕ ਗਈਆਂ ਹਨ l ਜਲੰਧਰ ਜ਼ਿਲੇ ਸਮੇਤ ਦੇਸ਼ ਦੇ ਕਈ ਇਲਾਕਿਆਂ ਦੇ ਵਿੱਚ ਜਿਮਨੀ ਚੋਣ ਹੋਣ ਜਾ ਰਹੀ ਹੈ l ਉਸ ਨੂੰ ਲੈ ਕੇ ਪ੍ਰਸ਼ਾਸਨ ਦੇ ਵੱਲੋਂ ਤੇ ਸਿਆਸੀ ਪਾਰਟੀਆਂ ਦੇ ਵੱਲੋਂ ਤਿਆਰੀ ਖਿੱਚ ਲਈ ਗਈ ਹੈ l ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਪੰਜਾਬ ਦੇ ਵਿੱਚ ਹੁਣ ਸ਼ਾਮ ਦੇ 6 ਵਜੇ ਤੋਂ ਲੈ ਕੇ ਰਾਤ ਦੇ 12 ਵਜੇ ਤੱਕ ਪਾਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ l ਦਰਅਸਲ ਬਾਰਡਰਾਂ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਹੁਣ ਸ਼ਾਮ ਦੇ 6 ਵਜੇ ਤੋਂ ਲੈ ਕੇ ਰਾਤ ਦੇ 12 ਵਜੇ ਤੱਕ ਸਪੀਕਰ ਲਗਾਉਣ ਤੇ ਪਾਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ l ਮਾਮਲਾ ਗੁਰਦਾਸਪੁਰ ਨਾਲ ਸੰਬੰਧਿਤ ਹੈ ਜਿੱਥੇ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਿਲ੍ਹੇ ‘ਚ ਬਾਰਡਰ ਦੇ ਨਾਲ ਲੱਗਦੇ ਪਿੰਡਾਂ ‘ਚ ਸ਼ਾਮ 6.00 ਵਜੇ ਤੋਂ ਰਾਤ 12.00 ਵਜੇ ਤੱਕ ਉੱਚੀ ਆਵਾਜ਼ ਵਿਚ ਸਪੀਕਰ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ

ਇਸ ਪਿੱਛੇ ਦਾ ਕਾਰਨ ਇਹ ਹੈ ਕਿ ਜਦੋਂ ਲੋਕ ਉੱਚੀ ਆਵਾਜ਼ ਦੇ ਵਿੱਚ ਸਪੀਕਰ ਲਗਾਉਂਦੇ ਹਨ ਤਾਂ ਪਿੱਛਿਓ ਜਿਹੜੇ ਸ਼ਰਾਰਤੀ ਅਨਸਰ ਹਨ ਉਹ ਵੱਡੀਆਂ ਵਾਰਤਾਂ ਨੂੰ ਅੰਜਾਮ ਦੇ ਜਾਂਦੇ ਹਨ । ਇਸ ਦੇ ਨਾਲ ਹੀ ਧਾਰਮਿਕ ਸਥਾਨਾਂ ‘ਤੇ ਲਗਾਏ ਜਾਣ ਵਾਲੇ ਸਪੀਕਰਾਂ ਦੀ ਆਵਾਜ਼ ਘੱਟ ਰੱਖਣ ਸਬੰਧੀ ਵੀ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 05 ਜੂਨ 2024 ਤੋਂ ਲੈ ਕੇ ਮਿਤੀ 04 ਅਗਸਤ 2024 ਤੱਕ ਲਾਗੂ ਰਹੇਗਾ। ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਸਰਹੱਦੀ ਏਰੀਆ ਹੋਣ ਕਰਕੇ ਰੋਜ਼ਾਨਾ ਡਰੋਨ ਰਾਹੀਂ ਸ਼ਰਾਰਤੀ ਅਨਸਰਾਂ ਵੱਲੋਂ ਨਸ਼ਿਆਂ ਅਤੇ ਹਥਿਆਰਾਂ ਦੀ ਖ਼ੇਪ ਇੰਡੋ-ਪਾਕਿ ਬਾਰਡਰ ਤੇ ਭੇਜਣ ਦਾ ਖ਼ਦਸ਼ਾ ਬਣਿਆ ਰਹਿੰਦਾ ।

ਬੀਤੇ ਦਿਨੀਂ ਸੁਰੱਖਿਆ ਏਜੰਸੀਆਂ ਵੱਲੋਂ ਵੀ ਇਹ ਮੁੱਦਾ ਚੁੱਕਿਆ ਗਿਆ ਕਿ ਬਾਰਡਰ ਦੇ ਨਾਲ ਲੱਗਦੇ ਪਿੰਡਾਂ ‘ਚ ਸ਼ਾਮ ਵੇਲੇ ਪਿੰਡ ਵਾਸੀਆਂ ਵੱਲੋਂ ਉੱਚੀ ਆਵਾਜ਼ ‘ਚ ਸਪੀਕਰ ਲਗਾਏ ਜਾਂਦੇ ਹਨ, ਜਿਸ ਕਰਕੇ ਗਸ਼ਤ ਕਰਨ ਵਾਲੇ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਕਈ ਵਾਰ ਡਰੋਨ ਦੀ ਆਵਾਜ਼ ਸੁਣਾਈ ਨਹੀਂ ਦਿੰਦੀ। ਇਸ ਲਈ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ ਜਾਣੀ ਜ਼ਰੂਰੀ ਹੈ।

ਉਨ੍ਹਾਂ ਇਸ ਹੁਕਮ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ। ਜਿਸ ਦੇ ਚਲਦੇ ਹੁਣ ਪ੍ਰਸ਼ਾਸਨ ਦੇ ਵੱਲੋਂ ਇਹ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਹੁਣ ਚਾਰ ਅਗਸਤ ਤੱਕ ਸਰਹਦ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਉੱਚੀ ਸਪੀਕਰ ਲਗਾਉਣ ਤੇ ਪੂਰਨ ਮਨਾਹੀ ਹੋਵੇਗੀ l ਪ੍ਰਸ਼ਾਸਨ ਵੱਲੋਂ ਆਖਿਆ ਗਿਆ ਹੈ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ l



error: Content is protected !!