BREAKING NEWS
Search

ਪੰਜਾਬ ਚ ਇਥੇ ਪੁਲਿਸ ਨਾਕੇ ਤੇ ਹੋਈ ਤਾਬੜਤੋੜ ਫਾਇਰਿੰਗ, ਵੱਡੀ ਵਾਰਦਾਤ ਨੂੰ ਅੰਜਾਮ ਦੇ ਨੌਜਵਾਨ ਮੌਕੇ ਤੋਂ ਫਰਾਰ

ਆਈ ਤਾਜ਼ਾ ਵੱਡੀ ਖਬਰ

ਅਣਸੁਖਾਵੀਆ ਘਟਨਾਵਾਂ ਜਿੱਥੇ ਪੰਜਾਬ ਅੰਦਰ ਲਗਾਤਾਰ ਦਿਨੋ ਦਿਨ ਵਧਦੀਆਂ ਜਾ ਰਹੀਆਂ ਹਨ ਉਥੇ ਹੀ ਪੰਜਾਬ ਪੁਲਿਸ ਵੱਲੋਂ ਅਜਿਹੇ ਮਾਮਲਿਆਂ ਨੂੰ ਠੱਲ ਪਾਉਣ ਲਈ ਲਗਾਤਾਰ ਚੌਕਸੀ ਵਰਤੀ ਜਾਂਦੀ ਹੈ ਪਰ ਫਿਰ ਵੀ ਕੁਝ ਗੈਰ ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਪੰਜਾਬ ਦੇ ਹਾਲਾਤਾਂ ਉਪਰ ਗਹਿਰਾ ਅਸਰ ਵੇਖਿਆ ਜਾ ਰਿਹਾ ਹੈ ਅਤੇ ਇਸ ਦਾ ਗਹਿਰਾ ਅਸਰ ਪੰਜਾਬ ਦੇ ਮਾਹੌਲ ਉਪਰ ਪੈ ਰਿਹਾ ਹੈ, ਅੱਜ ਪੰਜਾਬ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੀ ਹੁੰਦੀਆਂ ਜਾ ਰਹੀਆਂ ਹਨ ਜਿੱਥੇ ਲੁੱਟ-ਖੋਹ ਵਾਸਤੇ ਗੋਲੀਬਾਰੀ ਕੀਤੀ ਜਾਂਦੀ ਹੈ ਉਥੇ ਹੀ ਕੁਝ ਅਪਰਾਧੀਆਂ ਵੱਲੋਂ ਆਪਣੇ ਬਚਾਅ ਲਈ ਸ਼ਰੇਆਮ ਪੁਲਿਸ ਉਪਰ ਗੋਲੀਆਂ ਚਲਾਈਆਂ ਜਾ ਰਹੀਆਂ ਹਨ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਹੁਣ ਪੰਜਾਬ ਵਿੱਚ ਇੱਥੇ ਪੁਲੀਸ ਨਾਕੇ ਤੇ ਤਾਬੜਤੋੜ ਫਾਇਰਿੰਗ ਹੋਈ ਹੈ ਜਿਥੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਕੇ ਨੌਜਵਾਨ ਨੂੰ ਮੌਕੇ ਤੋਂ ਫਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਮੁਲਾਜ਼ਮਾਂ ਉਪਰ ਇਕ ਕਾਰ ਸਵਾਰ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ।

ਦੱਸਿਆ ਗਿਆ ਹੈ ਕਿ ਇਹ ਘਟਨਾ ਬੀਤੀ ਰਾਤ 12 ਵਜੇ ਵਾਪਰੀ ਜਦੋਂ ਜਲੰਧਰ ਤੋਂ ਫਗਵਾੜਾ ਨੂੰ ਆ ਰਹੇ ਇਕ ਨੌਜਵਾਨ ਵੱਲੋਂ ਜਲੰਧਰ ਵਿੱਚ ਪੁਲਿਸ ਦਾ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਤਾਂ ਇਸ ਦੀ ਜਾਣਕਾਰੀ ਅੱਗੇ ਦਿੱਤੇ ਜਾਣ ਤੇ ਜਿੱਥੇ ਫਗਵਾੜਾ ਵਿੱਚ ਪੁਲਿਸ ਵੱਲੋਂ ਇਸ ਦੋਸ਼ੀ ਨੂੰ ਰੋਕੇ ਜਾਣ ਵਾਸਤੇ ਮਹੇੜੂ ਨਜ਼ਦੀਕ ਫਗਵਾੜਾ ਉਪਰ ਨਾਕਾਬੰਦੀ ਕਰ ਦਿੱਤੀ ਗਈ। ਪੁਲਿਸ ਵੱਲੋਂ ਜਿੱਥੇ ਉਸ ਦੋਸ਼ੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਉਥੇ ਹੀ ਰਾਜਨ ਨਾਮ ਦਾ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਫਗਵਾੜਾ ਵੱਲ ਆ ਰਿਹਾ ਸੀ।

ਉਸ ਵੱਲੋਂ ਜਲੰਧਰ ਦੀ ਪੁਲੀਸ ਦੀ ਨਾਕਾਬੰਦੀ ਤੋੜ ਕੇ ਫਗਵਾੜਾ ਪਹੁੰਚਣ ਦੌਰਾਨ ਫਗਵਾੜਾ ਦੇ ਮਹੇੜੂ ਕੋਲ ਨਾਕਾਬੰਦੀ ਕੀਤੀ ਗਈ ਪੁਲਿਸ ਉਪਰ ਵੀ ਫਾਇਰਿੰਗ ਕਰ ਦਿੱਤੀ ਗਈ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਉਥੇ ਹੀ ਪੁਲਿਸ ਵੱਲੋਂ ਵੀ ਜਵਾਬ ਵਿੱਚ ਫਾਇਰਿੰਗ ਕਰ ਕੇ ਆਪਣਾ ਬਚਾਅ ਕੀਤਾ ਗਿਆ ਹੈ। ਪੁਲੀਸ ਵੱਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।



error: Content is protected !!