BREAKING NEWS
Search

ਪੰਜਾਬ ਚ ਇਥੇ ਪੁਲਿਸ ਮੁਲਾਜਮ ਨੇ ਸ਼ਰਾਬ ਦੇ ਨਸ਼ੇ ਚ ਕੀਤਾ ਇਹ ਕਾਂਡ, ਮਚਿਆ ਹੜਕੰਪ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਲੋਕਾਂ ਦੀ ਸੁਰੱਖਿਆ ਵਾਸਤੇ ਜਿੱਥੇ ਪੁਲਿਸ ਨੂੰ ਤੈਨਾਤ ਕੀਤਾ ਜਾਂਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਉਨ੍ਹਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਪੰਜਾਬ ਅੰਦਰ ਵਾਪਰਣ ਵਾਲੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਕਿਉਂਕਿ ਦਿਨੋ ਦਿਨ ਪੰਜਾਬ ਅੰਦਰ ਵਧ ਰਹੇ ਸੜਕ ਹਾਦਸਿਆ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਸਖਤ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਕੀਤੀ ਜਾਵੇ। ਪਰ ਕਈ ਵਾਰ ਹੈਰਾਨੀਜਨਕ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿੱਥੇ ਵਾਪਰਨ ਵਾਲੇ ਅਜਿਹੇ ਸੜਕ ਹਾਦਸਿਆਂ ਦਾ ਕਾਰਨ ਪੁਲਿਸ ਮੁਲਾਜ਼ਮ ਬਣ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਪੁਲੀਸ ਮੁਲਾਜ਼ਮ ਵੱਲੋਂ ਸ਼ਰਾਬ ਦੇ ਨਸ਼ੇ ਵਿੱਚ ਇਹ ਕਾਂਡ ਕੀਤਾ ਗਿਆ ਹੈ ਜਿਥੇ ਹੜਕੰਪ ਮਚ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਮੋਗਾ ਤੋਂ ਸਾਹਮਣੇ ਆਇਆ ਹੈ,ਜਿੱਥੇ ਅੱਜ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ 1 ਪੁਲਸ ਮੁਲਾਜ਼ਮ ਵੱਲੋਂ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ ਅਤੇ ਬੁਰੀ ਤਰ੍ਹਾਂ ਦਰੜ ਦਿਤਾ ਗਿਆ ਜਿੱਥੇ ਉਸ ਦੀਆਂ ਇਸ ਹਾਦਸੇ ਵਿਚ ਲੱਤਾਂ ਬਾਹਾਂ ਵੀ ਟੁੱਟ ਗਈਆਂ ਹਨ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਪੁਲਿਸ ਮੁਲਾਜ਼ਮ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਸੀ ਉਥੇ ਹੀ ਹਾਦਸਾਗ੍ਰਸਤ ਹੋਇਆ ਵਿਅਕਤੀ 20 ਮਿੰਟ ਤਕ ਸੜਕ ਤੇ ਪਿਆ ਤੜਫ਼ਦਾ ਰਿਹਾ ਤੇ ਹੋਰ ਰਾਹਗੀਰ ਲੋਕਾਂ ਤੇ ਪੁਲਿਸ ਮੁਲਾਜ਼ਮਾਂ ਵੱਲੋਂ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ।

ਰਾਹਗੀਰ ਲੋਕਾਂ ਵੱਲੋਂ ਜਦੋਂ ਪੁਲਿਸ ਮੁਲਾਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵੱਲੋਂ ਨਸ਼ੇ ਤੇ ਵਿੱਚ ਹੀ ਉਨ੍ਹਾਂ ਲੋਕਾਂ ਦੇ ਨਾਲ ਬੁਰਾ ਵਿਵਹਾਰ ਕੀਤਾ ਗਿਆ। ਦੱਸਿਆ ਗਿਆ ਹੈ ਕਿ ਜਿੱਥੇ ਵੀ ਮੇਟ ਤਕ ਨੌਜਵਾਨ ਤੜਫਦਾ ਰਿਹਾ ਉਥੇ ਹੀ ਉਸ ਨੂੰ ਪੁਲਸ ਮੁਲਾਜ਼ਮਾਂ ਵੱਲੋਂ ਹਸਪਤਾਲ ਪਹੁੰਚਾਉਣ ਵਾਸਤੇ ਆਪਣੇ ਨਿਜੀ ਵਾਹਨਾਂ ਦੀ ਵਰਤੋਂ ਕੀਤੀ ਗਈ।

ਉਸ ਪੁਲਸ ਮੁਲਾਜ਼ਮ ਦੀ ਗੱਡੀ ਵਿਚੋਂ ਸ਼ਰਾਬ ਦੀ ਬੋਤਲ ਵੀ ਬਰਾਮਦ ਕੀਤੀ ਗਈ ਹੈ ਅਤੇ ਉਸ ਉਪਰ ਨੌਜਵਾਨ ਨੂੰ ਦਰੜਨ ਦੇ ਦੋਸ਼ ਵੀ ਲਗਾਏ ਗਏ ਹਨ ਅਤੇ ਪੁਲਸ ਵੱਲੋਂ ਉਸਦੇ ਖਿਲਾਫ਼ ਸਖਤ ਕਾਰਵਾਈ ਕੀਤੇ ਜਾਣ ਵਾਸਤੇ ਸੀਨੀਅਰ ਅਧਿਕਾਰੀਆਂ ਵੱਲੋਂ ਭਰੋਸਾ ਦਿਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਦੋਸ਼ੀ ਧਰਮਕੋਟ ਥਾਣੇ ਵਿਚ ਪੁਲਿਸ ਮੁਲਾਜ਼ਮ ਵਜੋਂ ਤਾਇਨਾਤ ਹੈ।



error: Content is protected !!